Kushaldeep Singh alias Kiki Dhillon News: ਆਮਦਨ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਥਾਨਕ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤੇ ਇਲਾਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ ਦੀ ਜ਼ਮਾਨਤ ਦੀ ਅਰਜ਼ੀ  ਨੂੰ ਸਥਾਨਕ ਐਡੀਸ਼ਨਲ ਸ਼ੈਸ਼ਨ ਜੱਜ ਦੀ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਜੁਡੀਸ਼ੀਅਲ ਰੀਮਾਂਡ ’ਤੇ ਚੱਲ ਰਹੇ ਅਤੇ ਨਾਭਾ ਜੇਲ੍ਹ ਵਿਚ ਬੰਦ ਸਾਬਕਾ ਵਿਧਾਇਕ ਦੀ ਪੇਸ਼ੀ ਹੁਣ 7 ਜੂਨ ਨੂੰ ਹੋਵੇਗੀ। 


ਆਮਦਨ ਤੋਂ ਵੱਧ ਜਾਇਦਾਦ ਮਾਮਲਾ


ਦੱਸ ਦਈਏ ਸਥਾਨਕ ਵਿਜੀਲੈਂਸ ਵਿਭਾਗ ਵੱਲੋਂ ਕਾਂਗਰਸੀ ਵਿਧਾਇਕ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਸ਼ਿਕਾਇਤ ਦੀ ਪੜਤਾਲ ਅਤੇ ਪੁੱਛਗਿੱਛ ਕਰਨ ਉਪਰੰਤ ਬੀਤੀ 15 ਮਈ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ 22 ਮਈ ਤੱਕ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਪੁਲਿਸ ਰਿਮਾਂਡ ਖਤਮ ਹੋਣ ਉਪਰੰਤ ਅਦਾਲਤ ਦੇ ਹੁਕਮਾਂ ਅਨੁਸਾਰ ਸਾਬਕਾ ਵਿਧਾਇਕ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।


ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਹੈ ਜਾਂਚ


ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਕਿੱਕੀ ਢਿਲੋਂ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ਦੀ ਵੀ ਜਾਂਚ ਕੀਤੀ ਗਈ। ਇਸ ਤੋਂ ਬਾਅਦ 24 ਮਈ ਨੂੰ ਕਿੱਕੀ ਢਿੱਲੋਂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਿਸ ਕਾਰਨ ਉਹ ਨਾਭਾ ਜੇਲ੍ਹ ਵਿੱਚ ਬੰਦ ਹੈ।


ਹੋਰ ਪੜ੍ਹੋ : ਬਾਜਵਾ ਵੱਲੋਂ ਉੱਗੋਕੇ ਲਈ ਦਿੱਤੇ ਵਿਵਾਦਿਤ ਬਿਆਨ ਦੀ ‘ਆਪ ਨੇ ਕੀਤੀ ਨਿੰਦਾ, ਕਿਹਾ- ਬਾਜਵਾ ਦੀ ਟਿੱਪਣੀ ਦਲਿਤ ਭਾਈਚਾਰੇ ਦਾ ਅਪਮਾਨ ਕਰਨ ਵਾਲੀ


ਜ਼ਿਕਰਯੋਗ ਹੈ ਕਿ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਕੇਸ ਦੀ ਸੁਣਵਾਈ ਹੁਣ 7 ਜੂਨ ਨੂੰ ਹੋਣੀ ਹੈ ਅਤੇ ਉਸ ਨੇ ਪਹਿਲਾਂ ਹੀ ਸਥਾਨਕ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਗਦੀਪ ਸਿੰਘ ਮਧੋਕ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੋਈ ਸੀ। ਜਿਸ ਨੂੰ ਸੋਮਵਾਰ ਦੀ ਸੁਣਵਾਈ ਦੌਰਾਨ ਅਦਾਲਤ ਨੇ ਰੱਦ ਕਰ ਦਿੱਤਾ। ਹੁਣ ਕਿੱਕੀ ਢਿੱਲੋਂ ਵੱਲੋਂ ਆਪਣੀ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।