Punjab News: ਪੰਜਾਬ ‘ਚ ਵੱਡਾ ਸਿਆਸੀ ਧਮਾਕਾ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ 'ਆਪ' 'ਚ ਸ਼ਾਮਲ; CM ਮਾਨ ਨਾਲ ਵੀਡੀਓ ਵਾਇਰਲ...
Punjab News: ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਹਲਚਲ ਜਾਰੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਈ ਵੱਡਾ ਸਿਆਸੀ ਧਮਾਕੇ ਹੋ ਰਹੇ ਹਨ। ਦੱਸ ਦੇਈਏ ਕਿ ਸਿਆਸਤ ਤੋਂ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ...

Punjab News: ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਹਲਚਲ ਜਾਰੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਈ ਵੱਡਾ ਸਿਆਸੀ ਧਮਾਕੇ ਹੋ ਰਹੇ ਹਨ। ਦੱਸ ਦੇਈਏ ਕਿ ਸਿਆਸਤ ਤੋਂ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਸਿਆਸਤ ਵਿੱਚ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਜਦੋਂ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਅਧਿਕਾਰਤ ਤੌਰ 'ਤੇ 'ਆਪ' ਦੇ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਉਨ੍ਹਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ, ਜਿਸ ਦੌਰਾਨ ਰੱਖੜਾ ਦੇ ਨਾਲ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕਾਂ ਅਤੇ ਹਮਾਇਤੀਆਂ ਨੇ ਵੀ ਆਮ ਆਦਮੀ ਪਾਰਟੀ (AAP) ਦਾ ਪੱਲਾ ਫੜ ਲਿਆ।
ਰੱਖੜਾ ਨੇ CM ਮਾਨ ਦੀ ਕੀਤੀ ਤਾਰੀਫ
ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਕੰਮਾਂ ਦੀ ਜੰਮ ਕੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਕੰਮਾਂ ਤੋਂ ਪੰਜਾਬ ਵਾਸੀ ਬੇਹੱਦ ਖ਼ੁਸ਼ ਹਨ। ਰੱਖੜਾ ਨੇ ਖ਼ਾਸ ਤੌਰ 'ਤੇ ਜ਼ਿਕਰ ਕੀਤਾ ਕਿ ਮਾਨ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣਾ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਅਤੇ ਇਸ ਦੇ ਨਾਲ ਹੀ ਭਗਵੰਤ ਮਾਨ ਸਹੀ ਮਾਅਨਿਆਂ ਵਿੱਚ ਪੰਜਾਬ ਦੇ ਪਾਣੀਆਂ ਦੇ ਰਾਖੇ ਬਣ ਕੇ ਸਾਹਮਣੇ ਆਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















