Death: ਪੰਜਾਬ ਸਰਕਾਰ 'ਚ ਦੌੜੀ ਸੋਗ ਦੀ ਲਹਿਰ, ਕੈਬਨਿਟ ਮੰਤਰੀ ਰਹਿ ਚੁੱਕੇ ਸੀਨੀਅਰ ਆਗੂ ਦਾ ਹੋਇਆ ਦੇਹਾਂਤ
Ajaib Singh Mukhmelpur Death: ਹਲਕਾ ਘਨੌਰ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਜਾਇਬ ਸਿੰਘ ਮੁਖਮੈਲਪੁਰ ਦਾ ਬੀਤੇ ਦਿਨੀਂ ਦੇਹਾਂਤ
Ajaib Singh Mukhmelpur Death: ਹਲਕਾ ਘਨੌਰ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਜਾਇਬ ਸਿੰਘ ਮੁਖਮੈਲਪੁਰ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਦੱਸ ਦੇਈਏ ਕਿ ਉਨ੍ਹਾਂ 75 ਸਾਲਾਂ ਦੀ ਉਮਰ ਵਿੱਚ ਆਖਰੀ ਸਾਹ ਲਏ। ਅਜਾਇਬ ਸਿੰਘ ਮੁਖਮੈਲਪੁਰ ਪਿਛਲੇ ਚਾਰ ਸਾਲਾਂ ਤੋਂ ਬਿਮਾਰ ਚੱਲ ਰਹੇ ਸਨ ਪ੍ਰੰਤੂ ਪਿਛਲੇ 15 ਦਿਨਾਂ ਪਹਿਲਾਂ ਉਹਨਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ ਅਤੇ ਬੀਤੇ ਦਿਨੀਂ ਫਿਰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ, ਪਰੰਤੂ ਠੀਕ ਹੋਣ ਉਪਰੰਤ ਉਹਨਾਂ ਨੂੰ ਘਰ ਲਿਆਂਦਾ ਗਿਆ।
ਅੱਜ ਸ਼ਾਮ 6 ਵਜੇ ਦੇ ਕਰੀਬ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਹ ਖਬਰ ਸਾਹਮਣੇ ਆਉਣ ਤੋਂ ਬਾਅਦ ਪੂਰੇ ਹਲਕਾ ਘਨੌਰ ਅਤੇ ਪੰਜਾਬ ਦੇ ਵਿੱਚ ਸੋਗ ਦੀ ਲਹਿਰ ਦੌੜ ਪਈ। ਅਜਾਇਬ ਸਿੰਘ ਮਖਮੈਲਪੁਰ ਆਪਣੇ ਪਿੱਛੇ ਆਪਣੀ ਧਰਮਪਤਨੀ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਦੋ ਬੇਟੀਆਂ ਅਤੇ ਇੱਕ ਪੁੱਤਰ ਨੂੰ ਛੱਡ ਕੇ ਪਰਮ ਪਿਤਾ ਦੇ ਚਰਨਾਂ ਵਿੱਚ ਜਾ ਬਿਰਾਜੇ।
ਇਸ ਦੁੱਖ ਦੀ ਘੜੀ ਦੇ ਵਿੱਚ ਵਿਧਾਇਕ ਘਨੌਰ ਗੁਰਲਾਲ ਘਨੌਰ, ਪੰਜਾਬ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਪ੍ਰਧਾਨ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ,ਐਸਜੀਪੀਸੀ ਮੈਂਬਰ ਜੱਥੇਦਾਰ ਸੁਰਜੀਤ ਸਿੰਘ ਗੜੀ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਵਿਕਾਸ ਸ਼ਰਮਾ,ਭੁਪਿੰਦਰ ਸਿੰਘ ਸੇਖੂਪੁਰ,ਜਸਮੇਰ ਸਿੰਘ ਲਾਛੜੂ,ਜਸਵਿੰਦਰ ਸਿੰਘ ਬੰਬੀ,ਲਾਲ ਸਿੰਘ ਮਰਦਾਂਪੁਰ,ਸੁੱਚਾ ਸਿੰਘ ਮਰਦਾਂਪੁਰ,ਬਹਾਦਰ ਸਿੰਘ ਖੈਰਪੁਰ ਸਮੇਤ ਵੱਖ ਵੱਖ ਪਾਰਟੀਆਂ ਦੇ ਆਗੂਆਂ ਦੇ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।