Punjab: ਮਨੀ ਐਕਸਚੇਂਜ 'ਚ 4 ਲੱਖ ਰੁਪਏ ਦੀ ਲੁੱਟ
ਅੱਜ ਦੇਰ ਸ਼ਾਮ ਘੰਟਾ ਘਰ ਨਜ਼ਦੀਕ ਓਹਰੀ ਮਨੀ ਐਕਸਚੇਂਜ ਤੋਂ ਲੁਟੇਰੇ 4 ਲੱਖ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਪਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਤੇ ਜਾਂਚ ਸ਼ੁਰੂ ਕਰ ਦਿੱਤੀ।
ਹੁਸ਼ਿਆਰਪੁਰ: ਅੱਜ ਦੇਰ ਸ਼ਾਮ ਘੰਟਾ ਘਰ ਨਜ਼ਦੀਕ ਓਹਰੀ ਮਨੀ ਐਕਸਚੇਂਜ ਤੋਂ ਲੁਟੇਰੇ 4 ਲੱਖ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਪਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਤੇ ਜਾਂਚ ਸ਼ੁਰੂ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਲੰਬੇ ਸਮੇ ਤੋਂ ਮਨੀ ਐਕਸਚੇਂਜ ਦੀ ਦੁਕਾਨ ਕਰ ਰਹੇ ਅਕਾਸ਼ ਓਹਰੀ ਪੁੱਤਰ ਵਿਨੋਦ ਚੰਦਰ ਓਹਰੀ ਵਾਸੀ ਮੁਹੱਲਾ ਗੌਤਮ ਨਗਰ ਨੇ ਦੱਸਿਆ ਕਿ ਅੱਜ ਦੁਪਹਿਰ ਕਰੀਬ 2 ਵਜੇ ਉਹ ਦੁਕਾਨ ’ਤੇ ਆਏ ਸਨ ਤੇ ਦੇਰ ਸ਼ਾਮ ਦੇ ਕਰੀਬ ਇੱਕ ਨੌਜਵਾਨ ਉਨ੍ਹਾਂ ਦੀ ਦੁਕਾਨ ’ਤੇ ਆਇਆ ਤੇ ਪੇਮੈਂਟ ਦੀ ਮੰਗ ਕੀਤੀ।
ਉਨ੍ਹਾਂ ਦੱਸਿਆ ਕਿ ਰਕਮ ਜ਼ਿਆਦਾ ਹੋਣ ਕਾਰਨ ਉਨ੍ਹਾਂ ਕਿਹਾ ਕਿ ਇਹ ਪੇਮੈਂਟ ਚੈੱਕ ਨਾਲ ਹੋਵੇਗੀ ਜਿਸ ਤੋਂ ਬਾਅਦ ਉਹ ਨੌਜਵਾਨ ਇੱਕ ਹੋਰ ਨੌਜਵਾਨ ਨੂੰ ਨਾਲ ਲੈ ਆਇਆ ਤੇ ਉਨ੍ਹਾਂ ਅੰਦਰੋਂ ਸ਼ਟਰ ਬੰਦ ਕਰ ਲਿਆ। ਉਸਨੇ ਦੱਸਿਆ ਕਿ ਉਨ੍ਹਾਂ ਨੇ ਤੇਜ਼ਧਾਰ ਹਥਿਆਰ ਕੱਢ ਲਿਆ ਤੇ ਉਸ ’ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਦੋਨੋਂ ਨੌਜਵਾਨ 4 ਲੱਖ ਰੁਪਏ ਦੀ ਨਗਦੀ ਲੈ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ