Punjab News : ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਆਏ ਦਿਨ ਡਰੋਨ ਨਾਲ ਜੁੜੀਆਂ ਘਟਨਾਵਾਂ ਸਾਹਮਣੇ ਆ ਰਹੀਆਂ  ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ  ਫਾਜ਼ਿਲਕਾ ਦੇ ਜਲਾਲਾਬਾਦ ਤੋਂ ਸਾਹਮਣੇ ਆਇਆ ਹੈ ,ਜਿਥੇ ਭਾਰਤ ਪਾਕਿਸਤਾਨ ਸਰਹੱਦ 'ਤੇ 4 ਪੈਕਟ ਹੈਰੋਇਨ ਦੇ ਬਰਾਮਦ ਹੋਏ ਹਨ। 


 
ਦੱਸਿਆ ਜਾ ਰਿਹਾ ਹੈ ਕਿ ਭਾਰਤ-ਪਾਕਿਸਤਾਨ ਸਰਹੱਦ ਦੀ BOP KBK ਚੌਕੀ ਦੇ ਨੇੜੇ ਧੁੰਦ ਦੌਰਾਨ ਪਾਕਿਸਤਾਨ ਵੱਲੋਂ ਕੁਝ ਸ਼ੱਕੀ ਦਿਖਾਈ ਦਿੱਤੇ। ਜਿਸ 'ਤੇ ਬੀਐਸਐਫ ਦੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਜਦੋਂ ਮੌਕੇ 'ਤੇ ਜਾ ਕੇ ਦੇਖਿਆ ਅਤੇ ਇਲਾਕੇ ਦੀ ਸਰਚ ਕੀਤੀ ਤਾਂ 4 ਪੈਕਟ ਹੈਰੋਇਨ ਬਰਾਮਦ ਹੋਈ ਹੈ। ਫਿਲਹਾਲ ਸਰਚ ਕੀਤੀ ਜਾ ਰਹੀ ਹੈ। 

 


 


ਇਸ ਤੋਂ ਪਹਿਲਾਂ ਬੀਐੱਸਐੱਫ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਵੱਡੀ ਕਾਰਵਾਈ ਕਰਦੇ ਹੋਏ ਫਾਜ਼ਿਲਕਾ ਸਰਹੱਦ ਦੇ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਸੀ। ਜਾਣਕਾਰੀ ਅਨੁਸਾਰ ਫਾਜ਼ਿਲਕਾ ਸਰਹੱਦ ਨੇੜਿਓ 2 ਕਿਲੋ 650 ਗ੍ਰਾਮ ਹੈਰੋਇਨ ਬਰਾਮਦ ਕੀਤੀ  ਸੀ। ਇਸ ਦੌਰਾਨ ਬੀ.ਐੱਸ.ਐੱਫ. ਨੇ ਦੱਸਿਆ ਸੀ ਕਿ ਉਨ੍ਹਾਂ ਨੇ ਪਾਕਿਸਤਾਨ ਤੋਂ ਡਰੋਨ ਆਉਣ ਦੀ ਆਵਾਜ਼ ਸੁਣੀ, ਜਿਸ 'ਤੇ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਡਰੋਨ ਹੈਰੋਇਨ ਦਾ ਪੈਕੇਟ ਸੁੱਟ ਕੇ ਵਾਪਸ ਪਰਤ ਗਿਆ।

 

 ਇਸ ਤੋਂ ਬਾਅਦ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਇਸ ਮੌਕੇ ਇੱਕ ਖੇਤ ਵਿੱਚ ਪਿਆ ਇੱਕ ਪੈਕਟ ਬਰਾਮਦ ਹੋਇਆ, ਜਿਸ ਵਿੱਚ 3 ਪੈਕਟ ਹੈਰੋਇਨ ਸੀ। 13 ਕਰੋੜ ਰੁਪਏ ਦੀ 2 ਕਿਲੋ 650 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੁਲਸ ਨੇ ਆਸ-ਪਾਸ ਦੇ ਕਈ ਲੋਕਾਂ ਨੂੰ ਘੇਰ ਲਿਆ ਸੀ ।

 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।