ਗੁਰਦਾਸਪੁਰ: ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸ਼ਹੀਦ ਦਾ ਅੰਤਿਮ ਸਸਕਾਰ
ਗੁਰਦਾਸਪੁਰ: ਪਿੰਡ ਮਲਕਪੁਰ ਦੇ ਵਾਸੀ ਗੁਰਪ੍ਰੀਤ ਸਿੰਘ ਜੋ ਕਿ ਭਾਰਤੀ ਫੌਜ ਦੇ 14 ਪੰਜਾਬ ਵਿੱਚ ਤਾਇਨਾਤ ਸੀ, ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਗੁਰਦਾਸਪੁਰ: ਪਿੰਡ ਮਲਕਪੁਰ ਦੇ ਵਾਸੀ ਗੁਰਪ੍ਰੀਤ ਸਿੰਘ ਜੋ ਕਿ ਭਾਰਤੀ ਫੌਜ ਦੇ 14 ਪੰਜਾਬ ਵਿੱਚ ਤਾਇਨਾਤ ਸੀ, ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸ਼ਹੀਦ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਪਹੁੰਚੀ ਜਿੱਥੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਦਾ ਅੰਤਿਮ ਸਸਕਾਰ ਕੀਤਾ ਗਿਆ।
ਪਿੰਡ ਪਹੁੰਚੀ ਮ੍ਰਿਤਕ ਦੇਹ ਨੂੰ ਦੇਖ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ ਅਤੇ ਪੂਰੇ ਇਲਾਕੇ ਭਰ 'ਚ ਸੋਗ ਦੀ ਲਹਿਰ ਸੀ। ਇਸ ਮੌਕੇ ਕੋਈ ਵੀ ਸਰਕਾਰੀ ਅਧਿਕਾਰੀ ਅਤੇ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਨਾ ਪਹੁੰਚਣ 'ਤੇ ਪਰਿਵਾਰ 'ਚ ਮਲਾਲ ਸੀ।
ਇਸ ਘੜੀ 'ਚ ਵੀ ਪਰਿਵਾਰ ਦੇ ਮੈਂਬਰਾਂ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਉਹਨਾਂ ਦੇ ਪੁੱਤਰ ਨੇ ਦੇਸ਼ ਲਈ ਜਾਨ ਵਾਰੀ ਹੈ। ਪਰ ਇਸ ਗਲ ਦਾ ਅਫਸੋਸ ਹੈ ਕੀ ਕੋਈ ਵੀ ਸਰਕਾਰੀ ਅਧਿਕਾਰੀ ਜਾ ਫਿਰ ਸਰਕਾਰ ਦਾ ਨੁਮਾਇੰਦਾ ਨਹੀਂ ਆਇਆ ।
ਜਾਣਕਾਰੀ ਦਿੰਦਿਆਂ ਸ਼ਹੀਦ ਗੁਰਪ੍ਰੀਤ ਸਿੰਘ ਦੇ ਚਾਚਾ ਸਾਬਕਾ ਫੌਜੀ ਸੁਲੱਖਣ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ 2013 ਵਿੱਚ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਹ ਹੁਣ ਸ੍ਰੀਨਗਰ ਵਿੱਚ 14 ਪੰਜਾਬ ਵਿੱਚ ਤਾਇਨਾਤ ਸੀ। ਉਹਨਾਂ ਦੱਸਿਆ ਕਿ ਬੀਤੀ 13 ਜੂਨ ਦੇਰ ਰਾਤ ਉਹਨਾਂ ਨੂੰ ਫੌਜ ਦੇ ਅਧਿਕਾਰੀਆਂ ਨੇ ਸੂਚਨਾ ਦਿੱਤੀ ਕਿ ਗੁਰਪ੍ਰੀਤ ਸਿੰਘ ਦੀ ਖਾਣਾ ਖਾਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਸ਼ਹੀਦ ਗੁਰਪ੍ਰੀਤ ਸਿੰਘ ਵਿਆਹਿਆ ਹੋਇਆ ਸੀ।
ਕਮਿਸ਼ਨਰ ਦਫ਼ਤਰ ਬਾਹਰ ਬਜ਼ੁਰਗ ਨੇ ਕੱਪੜੇ ਉਤਾਰ ਕੀਤਾ ਪ੍ਰਦਰਸ਼ਨ
ਸ਼ਹੀਦ ਦੀ ਅੰਤਿਮ ਯਾਤਰਾ 'ਚ ਪਰਿਵਾਰ ਅਤੇ ਰਿਸ਼ਤੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਭਰ ਦੇ ਲੋਕਾਂ ਨੇ ਸ਼ਹੀਦ ਗੁਰਪ੍ਰੀਤ ਨੂੰ ਅੰਤਿਮ ਵਿਦਾਈ ਦਿਤੀ |
Wheat Export: UAE 'ਚ ਭਾਰਤੀ ਕਣਕ ਦੇ ਨਿਰਯਾਤ 'ਤੇ 4 ਮਹੀਨੇ ਦੀ ਰੋਕ, ਗਲੋਬਲ ਖੁਰਾਕ ਸੰਕਟ ਕਾਰਨ ਲਿਆ ਗਿਆ ਫੈਸਲਾ