Punjab News: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀ ਖਤਰਨਾਕ ਗੈਂਗਸਟਰ ਰਾਜਨ ਜਾਟ ਨੂੰ 3 ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। IG ਫਰੀਦਕੋਟ ਰੇਂਜ ਨੇ ਮੁਕਤਸਰ ਦੇ ਐੱਸਐੱਸਪੀ ਦਫਤਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ ਅਤੇ ਗੈਂਗਸਟਰ ਰਾਜਨ ਜਾਟ ਤੋਂ ਹੋਰ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਹੈ।
ਦਸ ਦਈਏ ਕਿ ਮੂਸੇਵਾਲਾ ਕਤਲ ਮਾਮਲੇ 'ਚ ਗੈਂਗਸਟਰ ਲਗਾਤਾਰ ਪੁਲਿਸ ਦੀ ਰਡਾਰ 'ਤੇ ਹਨ।
ਮੂਸੇਵਾਲਾ ਕਤਲ ਮਾਮਲੇ 'ਚ ਸ਼ਾਰਪ ਸ਼ੂਟਰ ਗ੍ਰਿਫਤਾਰ
ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਦੀ ਹੱਤਿਆ ਕਰਨ ਵਾਲੇ ਇੱਕ ਹੋਰ ਸ਼ਾਰਪ ਸ਼ੂਟਰ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਬਠਿੰਡਾ ਸ਼ਹਿਰ ਦਾ ਰਹਿਣ ਵਾਲਾ ਹੈ। ਉਸ ਦੇ ਪਰਿਵਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਉਸ ਨੂੰ ਪੁਲੀਸ ਹਵਾਲੇ ਕਰ ਦਿੱਤਾ ਹੈ।
ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਗਿਆ ਸੀ ਤੇ ਵਾਪਸ ਨਹੀਂ ਆਇਆ
ਇਸੇ ਦੌਰਾਨ ਮੂਸੇਵਾਲਾ ਦੇ ਕਤਲ ਵਿੱਚ ਲੋੜੀਂਦੇ ਕੈਨੇਡੀਅਨ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕੀਤਾ ਗਿਆ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 2 ਜੂਨ ਨੂੰ ਗੋਲਡੀ ਬਰਾੜ ਖ਼ਿਲਾਫ਼ ਆਰਸੀਐਨ ਜਾਰੀ ਕਰਨ ਲਈ ਇੰਟਰਪੋਲ ਨੂੰ ਪੱਤਰ ਲਿਖਿਆ ਸੀ। ਜਾਣਕਾਰੀ ਮੁਤਾਬਕ ਗੋਲਡੀ ਬਰਾੜ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਗਿਆ ਸੀ ਅਤੇ ਉਸ ਤੋਂ ਬਾਅਦ ਵਾਪਸ ਨਹੀਂ ਆਇਆ।
ਮਾਮਲੇ 'ਚ ਦਸਵੀਂ ਗ੍ਰਿਫਤਾਰੀ
ਇਸ ਮਾਮਲੇ ਵਿੱਚ ਇਹ ਦਸਵੀਂ ਗ੍ਰਿਫ਼ਤਾਰੀ ਹੈ। ਇਸ ਤੋਂ ਪਹਿਲਾਂ ਪਿਛਲੀਆਂ ਦੋ ਗ੍ਰਿਫਤਾਰੀਆਂ ਸਿਧੇਸ਼ ਹੀਰਾਮਨ ਕਾਂਬਲੇ ਉਰਫ ਮਹਾਕਾਲ ਨਾਮਕ ਗੈਂਗਸਟਰ ਦੀਆਂ ਸਨ, ਜਿਸ ਨੇ ਮੂਸੇਵਾਲਾ ਦਾ ਫੈਨ ਹੋਣ ਦਾ ਢੋਂਗ ਕੀਤਾ ਸੀ ਅਤੇ ਮੂਸੇਵਾਲਾ ਨੂੰ ਮਾਰਨ ਤੋਂ ਪਹਿਲਾਂ ਉਸ ਨਾਲ ਸੈਲਫੀ ਵੀ ਲਈ ਸੀ। ਦੂਜੇ ਸ਼ੂਟਰਾਂ ਦੀ ਪਛਾਣ ਹਰਿਆਣਾ ਦੇ ਸਿਰਸਾ ਦੇ ਸੰਦੀਪ ਸਿੰਘ ਉਰਫ ਕੇਕੜਾ, ਬਠਿੰਡਾ ਦੇ ਤਲਵੰਡੀ ਸਾਬੋ, ਮਨਪ੍ਰੀਤ ਸਿੰਘ ਉਰਫ ਮੰਨਾ ਅਤੇ ਫਰੀਦਕੋਟ ਦੇ ਮਨਪ੍ਰੀਤ ਭਾਊ ਵਜੋਂ ਹੋਈ ਹੈ।