Punjab News: ਪੰਜਾਬ 'ਚ ਬੱਸਾਂ ਦਾ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜੀ ਹਾਂ ਲੋਕਾਂ ਦੀ ਚੰਗੀ ਖਬਰ ਹੈ, ਜਿਸ ਨੂੰ ਜਾਣ ਕੇ ਸੂਬਾ ਵਾਸੀ ਖੁਸ਼ ਹੋ ਜਾਣਗੇ। ਦਰਅਸਲ ਪੰਜਾਬ ਸਰਕਾਰ ਵਲੋਂ ਵੱਡਾ ਫੈਸਲਾ ਲੈਂਦੇ ਹੋਏ ਸੂਬੇ ਦੇ 5 ਜ਼ਿਲ੍ਹਿਆਂ 'ਚ ਇਲੈਕਟ੍ਰਿਕ ਬੱਸਾਂ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਸੂਬਾ ਸਰਕਾਰ ਨੇ 347 ਇਲੈਕਟ੍ਰਿਕ ਬੱਸਾਂ ਖਰੀਦਣ ਨੂੰ ਹਰੀ ਝੰਡੀ
ਦੱਸਿਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਨੇ 347 ਇਲੈਕਟ੍ਰਿਕ ਬੱਸਾਂ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਬੱਸਾਂ 'ਚ ਅੰਮ੍ਰਿਤਸਰ ਲਈ 100, ਜਲੰਧਰ ਲਈ 97, ਲੁਧਿਆਣਾ ਲਈ 100 ਅਤੇ ਪਟਿਆਲਾ ਲਈ 50 ਬੱਸਾਂ ਖਰੀਦਣ ਦੀ ਗੱਲ ਕਹੀ ਜਾ ਰਹੀ ਹੈ।
ਸੂਬਾ ਵਾਸੀਆਂ ਦਾ ਸਫਰ ਹੋਏਗਾ ਆਰਾਮਦਾਇਕ
ਸੂਤਰਾਂ ਦੇ ਮੁਤਾਬਕ ਇਹ ਦਾਅਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਕੀਤਾ ਗਿਆ ਹੈ। ਉਨ੍ਹਾਂ ਦੇ ਮੁਤਾਬਕ ਮੋਹਾਲੀ ਲਈ ਇਲੈਕਟ੍ਰਿਕ ਬੱਸਾਂ ਦੇ ਸੰਚਾਲਨ ਦੀਆਂ ਸੰਭਾਵਨਾਵਾਂ ਦੀ ਸਟੱਡੀ ਪੂਰੀ ਕਰ ਲਈ ਗਈ ਹੈ। ਇਲੈਕਟ੍ਰਿਕ ਬੱਸਾਂ ਸ਼ਹਿਰ ਦੇ ਲੋਕਾਂ ਨੂੰ ਆਰਾਮਦਾਇਕ ਸਫ਼ਰ ਮੁਹੱਈਆ ਕਰਵਾਉਣਗੀਆਂ।
ਇਹ ਵੀ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਵੀ ਇਲੈਕਟ੍ਰਿਕ ਬੱਸਾਂ ਚਲਾਉਣ ਦੇ ਪੱਖ 'ਚ ਹੈ। ਇਸ ਲਈ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ, ਪੰਜਾਬ, ਹਰਿਆਣਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਨਾਲ ਹੀ ਸਾਰੇ ਸੂਬਿਆਂ ਵਲੋਂ ਇਲੈਕਟ੍ਰਿਕ ਬੱਸਾਂ ਦਾ ਪ੍ਰਸਤਾਵ ਰੱਖਿਆ ਗਿਆ ਸੀ, ਜਿਸ ਤੋਂ ਬਾਅਦ ਪੰਜਾਬ 'ਚ ਇਲੈਕਟ੍ਰਿਕ ਬੱਸਾਂ ਚਲਾਉਣ ਦੀ ਪੂਰੀ ਤਿਆਰੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।