Punjab News: ਪੰਜਾਬ 'ਚ ਕਰਮਚਾਰੀਆਂ ਲਈ ਚੰਗੀ ਖ਼ਬਰ, ਸਰਕਾਰ ਨੇ ਜਾਰੀ ਕੀਤੇ ਹੁਕਮ
ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਨੇ 27 ਮਈ ਨੂੰ 8 ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਇਹਨਾਂ ਮੀਟਿੰਗਾਂ ਦਾ ਮਕਸਦ ਉਨ੍ਹਾਂ ਦੇ ਜਾਇਜ਼ ਮਸਲਿਆਂ 'ਤੇ ਚਰਚਾ ਕਰਨੀ ਅਤੇ ਉਨ੍ਹਾਂ ਦਾ ਜਲਦੀ ਤੋਂ ਜਲਦੀ..

Punjab News: ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਨੇ 27 ਮਈ ਨੂੰ 8 ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਇਹਨਾਂ ਮੀਟਿੰਗਾਂ ਦਾ ਮਕਸਦ ਉਨ੍ਹਾਂ ਦੇ ਜਾਇਜ਼ ਮਸਲਿਆਂ 'ਤੇ ਚਰਚਾ ਕਰਨੀ ਅਤੇ ਉਨ੍ਹਾਂ ਦਾ ਜਲਦੀ ਤੋਂ ਜਲਦੀ ਹੱਲ ਯਕੀਨੀ ਬਣਾਉਣਾ ਸੀ।
ਇਸ ਮੀਟਿੰਗ ਵਿੱਚ ਹੇਠ ਲਿਖੀਆਂ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਲ ਹੋਏ: ਬੇਰੋਜ਼ਗਾਰ ਸਾਂਝਾ ਮੋਰਚਾ ਪੰਜਾਬ, 3704 ਅਧਿਆਪਕ ਯੂਨੀਅਨ, ਮੇਰਿਟੋਰਿਅਸ ਟੀਚਰਜ਼ ਯੂਨੀਅਨ, AIE ਕੱਚੇ ਅਧਿਆਪਕ ਯੂਨੀਅਨ (ਸੈਸ਼ਨ 2012-14), 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਬੇਰੋਜ਼ਗਾਰ 646, PTI (2011) ਅਧਿਆਪਕ ਯੂਨੀਅਨ, PWD ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ, ਆਲ ਪੰਜਾਬ DST/CTS ਕਾਂਟ੍ਰੈਕਟ/ਗੈਸਟ ਫੈਕਲਟੀ ਇੰਸਟ੍ਰੱਕਟਰ ਯੂਨੀਅਨ ਸ਼ਾਮਿਲ ਸਨ। ਇਹ ਮੀਟਿੰਗਾਂ ਕਰਮਚਾਰੀਆਂ ਦੇ ਮੁੱਦਿਆਂ ਨੂੰ ਸੁਣਣ ਅਤੇ ਉਨ੍ਹਾਂ ਦੇ ਹੱਕ ਵਿਚ ਫੈਸਲੇ ਲੈਣ ਵੱਲ ਇੱਕ ਮਹੱਤਵਪੂਰਨ ਕਦਮ ਹਨ।
ਲਗਭਗ 3 ਘੰਟੇ ਤੱਕ ਚੱਲੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਤੋਂ ਯੂਨੀਅਨਾਂ ਦੇ ਮੁੱਦਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਇਹ ਵੀ ਹਦਾਇਤ ਦਿੱਤੀ ਕਿ ਜਾਇਜ਼ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇ।
ਯੂਨੀਅਨ ਆਗੂਆਂ ਨੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਮੁੱਦਿਆਂ ‘ਤੇ ਗੰਭੀਰਤਾ ਨਾਲ ਧਿਆਨ ਦੇਣ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਸਹਿਯੋਗਾਤਮਕ ਮਾਹੌਲ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਆਸ ਜਤਾਈ ਕਿ ਉਨ੍ਹਾਂ ਦੇ ਲਟਕੇ ਹੋਏ ਮੁੱਦੇ ਜਲਦ ਹੱਲ ਹੋਣਗੇ ਅਤੇ ਸੰਬੰਧਤ ਕਰਮਚਾਰੀਆਂ ਨੂੰ ਲੋੜੀਂਦੀ ਰਹਤ ਮਿਲੇਗੀ।
ਮੰਤਰੀ ਨੇ ਕਰਮਚਾਰੀ ਸੰਘਠਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਨਿਰਪੱਖ ਅਤੇ ਸਮੇਂ-ਸਿਰ ਹੱਲ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਮੀਟਿੰਗਾਂ ਸਕਾਰਾਤਮਕ ਮਾਹੌਲ ਵਿੱਚ ਖਤਮ ਹੋਈਆਂ ਅਤੇ ਕਰਮਚਾਰੀ ਯੂਨੀਅਨਾਂ ਵਿੱਚ ਆਸ ਬੱਝੀ ਹੈ ਕਿ ਉਨ੍ਹਾਂ ਦੇ ਮੁੱਦੇ ਜਲਦ ਹੱਲ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















