Punjab News: ਪੰਜਾਬ ਦੇ ਵਾਹਨ ਚਾਲਕਾਂ ਲਈ ਇਹ ਵੱਡੀ ਰਾਹਤ ਦੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ। ਆਜ਼ਾਦੀ ਦਿਵਸ ਮੌਕੇ ਯਾਨੀਕਿ 15 ਅਗਸਤ ਨੂੰ ਕੁਰਾਲੀ ਬਾਈਪਾਸ (Kurali Bypass) ਜਨਤਾ ਲਈ ਖੋਲ੍ਹ ਦਿੱਤਾ ਜਾਵੇਗਾ। ਇਹ ਬਾਈਪਾਸ ਲੰਬੇ ਸਮੇਂ ਤੋਂ ਬਣ ਕੇ ਤਿਆਰ ਸੀ ਪਰ ਖੁੱਲਣ ਦੀ ਉਡੀਕ ਕੀਤੀ ਜਾ ਰਹੀ ਸੀ। ਮੋਹਾਲੀ ਅਤੇ ਚੰਡੀਗੜ੍ਹ ਵੱਲ ਆਉਣ-ਜਾਣ ਵਾਲੇ ਯਾਤਰੀਆਂ ਨੂੰ ਅਕਸਰ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਸ ਨਵੇਂ ਬਾਈਪਾਸ ਰਾਹੀਂ ਉਹ ਆਪਣਾ ਸਫਰ ਜ਼ਿਆਦਾ ਆਸਾਨ, ਤੇਜ਼ ਅਤੇ ਸੁਵਿਧਾਜਨਕ ਢੰਗ ਨਾਲ ਤੈਅ ਕਰ ਸਕਣਗੇ। ਇਸ ਨਵੇਂ ਰਸਤੇ ਦੇ ਖੁੱਲਣ ਕਰਕੇ ਨਾ ਸਿਰਫ਼ ਸਮਾਂ ਬਚੇਗਾ, ਬਲਕਿ ਇਧਰ-ਉਧਰ ਦੇ ਇਲਾਕਿਆਂ ਵਿੱਚ ਵੀ ਟ੍ਰੈਫਿਕ ਦੇ ਦਬਾਅ ਵਿੱਚ ਕਮੀ ਆਵੇਗੀ। ਲੋਕਾਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਸਰਕਾਰ ਦਾ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਨੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਮਹੱਤਵਪੂਰਨ ਕਦਮ ਚੁੱਕਿਆ ਹੈ।
ਮੋਹਾਲੀ DC ਵੱਲੋਂ ਕੀਤਾ ਗਿਆ ਅਹਿਮ ਐਲਾਨ
ਮੋਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਹ ਐਲਾਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨਾਲ ਸਮੀਖਿਆ ਮੀਟਿੰਗ ਤੋਂ ਬਾਅਦ ਕੀਤਾ। ਦੱਸ ਦਈਏ ਕਿ ਇਸ ਬਾਈਪਾਸ ਦੇ ਖੁੱਲ੍ਹਣ ਨਾਲ ਜਿੱਥੇ ਦਿੱਲੀ, ਹਿਮਾਚਲ, ਜੰਮੂ ਅਤੇ ਕਸ਼ਮੀਰ ਅਤੇ ਪੰਜਾਬ ਦੇ ਅੰਦਰੂਨੀ ਇਲਾਕਿਆਂ ਨੂੰ ਸੰਪਰਕ ਮਿਲੇਗਾ, ਉੱਥੇ ਹੀ ਇਹ ਚੰਡੀਗੜ੍ਹ, ਮੋਹਾਲੀ ਅਤੇ ਜ਼ੀਰਕਪੁਰ ਵਰਗੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਰਾਹਤ ਪ੍ਰਦਾਨ ਕਰੇਗਾ।
ਜਾਣੋ ਕਿੰਨੇ ਕਰੋੜ ਦੀ ਲਾਗਤ ਨਾਲ ਹੋਇਆ ਤਿਆਰ
ਕੁਰਾਲੀ ਬਾਈਪਾਸ ਲਗਭਗ 1,835 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ।ਪਹਿਲਾਂ ਇਸਨੂੰ 30 ਜੂਨ ਤੱਕ ਖੋਲ੍ਹਣ ਦੀ ਯੋਜਨਾ ਸੀ, ਪਰ ਹੁਣ ਇਹ 15 ਅਗਸਤ ਨੂੰ ਜਨਤਾ ਲਈ ਖੋਲ੍ਹਿਆ ਜਾਵੇਗਾ। ਇਸ ਬਾਈਪਾਸ ਦੇ ਚਾਲੂ ਹੋਣ ਨਾਲ ਆਵਾਜਾਈ ਆਸਾਨ ਹੋਵੇਗੀ, ਟ੍ਰੈਫਿਕ ਘੱਟੇਗਾ ਅਤੇ ਯਾਤਰੀਆਂ ਦਾ ਸਮਾਂ ਬਚੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।