Punjab News: ਪੰਜਾਬੀਆਂ ਲਈ ਚੰਗੀ ਖਬਰ! RC ਤੇ ਡ੍ਰਾਈਵਿੰਗ ਲਾਇਸੈਂਸ ਨਾਲ ਜੁੜੀ ਵੱਡੀ ਅਪਡੇਟ...ਪੰਜਾਬ ਸਰਕਾਰ ਵੱਲੋਂ ਚੁੱਕਿਆ ਗਿਆ ਅਹਿਮ ਕਦਮ
ਲੋਕ ਪਿਛਲੇ ਕੁੱਝ ਸਮੇਂ ਤੋਂ RC ਤੋਂ ਲੈ ਕੇ ਡਰਾਈਵਿੰਗ ਲਾਇਸੰਸ ਨਾਲ ਜੁੜੇ ਕੰਮ ਕਰਵਾਉਣ ਦੇ ਲਈ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ। ਪਰ ਹੁਣ ਸੂਬਾ ਸਰਕਾਰ ਵੱਲੋਂ ਅਹਿਮ ਕਦਮ ਚੁੱਕਿਆ ਗਿਆ ਜਿਸ ਨਾਲ ਲੋਕਾਂ ਫਟਾਫਟ ਆਪਣਾ ਕੰਮ ਕਰਵਾ ਸਕਣਗੇ।

Punjab News: ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਦੇ ਵਿੱਚ ਵੱਡਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸੁਵਿਧਾ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਆਰ.ਸੀ. (ਰਜਿਸਟ੍ਰੇਸ਼ਨ ਸਰਟੀਫਿਕੇਟ) ਅਤੇ ਡੀ.ਐਲ. (ਡਰਾਈਵਿੰਗ ਲਾਇਸੈਂਸ ) ਨਾਲ ਜੁੜੇ ਬੈਕਲਾਗ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਇਹ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਸੌਂਪ ਦਿੱਤੇ ਗਏ ਹਨ। ਇਸ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਲੋਕਾਂ ਦੇ ਕੰਮ ਹੋਰ ਤੇਜ਼ੀ ਨਾਲ ਨਿਪਟਾਏ ਜਾਣਗੇ ਅਤੇ ਦਫ਼ਤਰਾਂ 'ਚ ਲੱਗਣ ਵਾਲੀ ਲੰਬੀ ਉਡੀਕ ਤੋਂ ਵੀ ਰਾਹਤ ਮਿਲੇਗੀ। ਬੈਕਲਾਗ ਦੇ ਮਾਮਲੇ ਜੋ ਕਾਫੀ ਸਮੇਂ ਤੋਂ ਰੁਕੇ ਹੋਏ ਸਨ, ਹੁਣ ਉਹਨਾਂ ਨੂੰ ਤੁਰੰਤ ਕਾਰਵਾਈ ਕਰਕੇ ਨਿਪਟਾਇਆ ਜਾਵੇਗਾ। ਇਹ ਫੈਸਲਾ ਨ ਸਿਰਫ ਪ੍ਰਸ਼ਾਸਨਕ ਲੇਵਲ 'ਤੇ ਕਾਰਗਰ ਸਾਬਤ ਹੋਵੇਗਾ, ਬਲਕਿ ਆਮ ਜਨਤਾ ਨੂੰ ਵੀ ਸਿੱਧਾ ਲਾਭ ਪਹੁੰਚਾਏਗਾ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਦੇ ਨਾਗਰਿਕ ਇੱਕ ਨਿਰਧਾਰਿਤ ਪ੍ਰਕਿਰਿਆ ਤਹਿਤ ਇਸ ਰਾਹਤ ਦਾ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰ ਆਪਣੇ ਪੁਰਾਣੇ ਵਹੀਕਲ ਅਤੇ ਡਰਾਈਵਿੰਗ ਲਾਇਸੈਂਸ ਨੂੰ ਆਨਲਾਈਨ ਕਰਵਾ ਸਕਦੇ ਹਨ ਅਤੇ ਸਬੰਧਤ ਦਸਤਾਵੇਜਾਂ ਨੂੰ ਰੀਨਿਊ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੁਰਾਣੇ ਆਰ.ਸੀ. ਅਤੇ ਡੀ.ਐਲ. ਨੂੰ ਰੀਨਿਊ ਕਰਨ ਸਬੰਧੀ ਦਸਤਾਵੇਜਾਂ ਦੀਆਂ ਪ੍ਰਵਾਨਗੀਆਂ ਅਤੇ ਆਨਲਾਈਨ ਨਾ ਹੋਣਾ ਵੱਡੀ ਰੁਕਾਵਟ ਬਣਿਆ ਹੋਇਆ ਸੀ। ਜਿਸ ਕਰਕੇ ਕੰਮ ਸਮੇਂ ਸਿਰ ਪੂਰਾ ਨਹੀਂ ਹੁੰਦਾ ਸੀ।
ਮੰਤਰੀ ਭੁੱਲਰ ਨੇ ਦੱਸਿਆ ਕਿ ਪੰਜਾਬ ਦੀਆਂ ਸਭ ਰਜਿਸਟ੍ਰਿੰਗ ਅਤੇ Licensing Authorities ਨੂੰ ਲਿਖਤੀ ਪੱਤਰ ਰਾਹੀਂ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਰ.ਸੀ. ਅਤੇ ਡੀ.ਐਲ. ਬੈਕਲਾਗ ਨੂੰ ਜਲਦੀ ਮੁਕੰਮਲ ਕਰਨ। ਜਿਹੜੇ ਦਸਤਾਵੇਜ ਮੰਨਿਆ ਹੋਇਆ ਮਾਪਦੰਡ ਪੂਰਾ ਨਹੀਂ ਕਰਦੇ, ਉਨ੍ਹਾਂ ਨੂੰ 24 ਮਈ 2024 ਨੂੰ ਜਾਰੀ ਪੱਤਰ ਅਨੁਸਾਰ ਨਜਿੱਠਣ ਲਈ ਕਿਹਾ ਗਿਆ ਹੈ।
ਡਰਾਈਵਿੰਗ ਲਾਇਸੈਂਸ ਬੈਕਲਾਗ ਨੂੰ ਵੀ ਸਾਰਥੀ ਸਾਫਟਵੇਅਰ ਰਾਹੀਂ ਪ੍ਰਕਿਰਿਆਵਾਰ ਅਪਲੋਡ ਕਰਕੇ, ਲਾਇਸੈਂਸ ਅਥਾਰਟੀ ਤੋਂ ਪ੍ਰਵਾਨਗੀ ਲਈ ਭੇਜਿਆ ਜਾਵੇਗਾ। ਅਸਲ ਡੀ.ਐਲ., ਜਨਮ ਅਤੇ ਪਤੇ ਦੇ ਸਬੂਤ ਅਪਲੋਡ ਕਰਨਾ ਲਾਜ਼ਮੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਦੇ ਪੱਕੇ ਕਰਮਚਾਰੀ ਬਿਨੈਕਾਰ ਵੱਲੋਂ ਦਿੱਤੀ ਜਾਣਕਾਰੀ ਨੂੰ ਦਫਤਰ ਵਿੱਚ ਦਰਜ ਕਰਕੇ ਪਰਿਵਾਹਨ ਪੋਰਟਲ ‘ਤੇ ਵੈਰੀਫਾਈ ਕਰਨਗੇ। ਇਸ ਤੋਂ ਬਾਅਦ ਸਬੰਧਤ ਅਥਾਰਟੀ ਉਸਦੀ ਮੰਜ਼ੂਰੀ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਗਲਤ ਜਾਣਕਾਰੀ ਦਰਜ ਕੀਤੀ ਜਾਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਰਜਿਸਟ੍ਰੇਸ਼ਨ ਅਤੇ ਲਾਈਸੈਂਸਿੰਗ ਅਥਾਰਟੀ ਦੀ ਹੋਵੇਗੀ।






















