ਪੜਚੋਲ ਕਰੋ

Punjab News: ਪੰਜਾਬੀਆਂ ਲਈ ਚੰਗੀ ਖਬਰ! ਸੂਬਾ ਸਰਕਾਰ ਦੀ ਨਵੀਂ ਪਹਿਲ, ਹੁਣ ਸਿਰਫ ਇੱਕ ਫੋਨ ਕਾਲ 'ਤੇ ਮਿਲਣਗੀਆਂ 406 ਸੇਵਾਵਾਂ

ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ...

Punjab News: ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" ਯੋਜਨਾ ਵਿੱਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਦਿਆਂ ਇਸਦੇ ਵਿਸਥਾਰ ਦਾ ਐਲਾਨ ਕੀਤਾ ਹੈ, ਜਿਸ ਨਾਲ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਹੁਣ ਨਾਗਰਿਕ ਆਪਣੇ ਘਰ ਬੈਠੇ ਪ੍ਰਾਪਤ ਕਰ ਸਕਣਗੇ।

ਇਸ ਪਹਿਲ ਤਹਿਤ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਸਬੰਧੀ ਅਰਜ਼ੀਆਂ ਸਮੇਤ ਹੁਣ 406 ਸੇਵਾਵਾਂ ਦੀ ਡਿਲਿਵਰੀ ਨਾਗਰਿਕਾਂ ਨੂੰ ਉਹਨਾਂ ਦੇ ਦਰਾਂ ‘ਤੇ ਦਿੱਤੀ ਜਾਵੇਗੀ।

ਹੋਰ ਪੜ੍ਹੋ : ਪੰਜਾਬੀਆਂ ਲਈ ਜਾਰੀ ਹੋਈਆਂ ਸਖਤ ਹਦਾਇਤਾਂ, ਜੇਕਰ ਘਰ 'ਚ ਰੱਖੇ ਹੋਏ ਨੇ ਕਿਰਾਏਦਾਰ-ਨੌਕਰ-ਪੇਇੰਗ ਗੈਸਟ ਤਾਂ ਹਰ ਹਾਲ 'ਚ ਕਰਨਾ ਹੋਵੇਗਾ ਇਹ ਕੰਮ

ਸੇਵਾ ਸਹਾਇਕਾਂ ਨੂੰ ਹਰੀ ਝੰਡੀ 

ਇੱਥੇ ਮਗਸੀਪਾ ਵਿਖੇ ਮੋਟਰਸਾਈਕਲਾਂ ਉੱਤੇ ਸਵਾਰ 'ਸੇਵਾ ਸਹਾਇਕਾਂ' ਨੂੰ ਹਰੀ ਝੰਡੀ ਦਿਖਾਉਣ ਉਪਰੰਤ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 43 ਸੇਵਾਵਾਂ ਨਾਲ 10 ਦਸੰਬਰ, 2023 ਨੂੰ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਹੁਣ 29 ਪ੍ਰਮੁੱਖ ਵਿਭਾਗਾਂ ਨਾਲ ਸਬੰਧਤ ਕੁੱਲ 406 ਸੇਵਾਵਾਂ ਦਿੱਤੀਆਂ ਜਾਣਗੀਆਂ। ਹੁਣ ਉਪਲਬਧ ਸੇਵਾਵਾਂ ਵਿੱਚ ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਰਜ਼ੀਆਂ, ਪੁਲਿਸ ਵੈਰੀਫਿਕੇਸ਼ਨ, ਯੂਟੀਲਿਟੀ ਕੁਨੈਕਸ਼ਨਜ਼, ਜ਼ਿਲ੍ਹਾ ਅਧਿਕਾਰੀਆਂ ਤੋਂ ਐਨ.ਓ.ਸੀਜ਼., ਕਿਰਾਏਦਾਰ ਦੀ ਵੈਰੀਫਿਕੇਸ਼ਨ ਅਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਸ਼ਾਮਲ ਹਨ। ਉਹਨਾਂ ਦੱਸਿਆ ਕਿ 363 ਹੋਰ ਸੇਵਾਵਾਂ ਦੇ ਵਾਧੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਰੂਰੀ ਸਰਕਾਰੀ ਸੇਵਾਵਾਂ ਨਾਗਰਿਕਾਂ ਨੂੰ ਬਗ਼ੈਰ ਕਿਸੇ ਦੇਰੀ ਜਾਂ ਬੇਲੋੜੀ ਕਾਗਜ਼ੀ ਕਾਰਵਾਈ ਦੇ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਯੋਜਨਾ ਨੂੰ ਨਾਗਿਰਕਾਂ ਦੇ ਮਿਲੇ ਭਰਵੇਂ ਹੁੰਗਾਰੇ ਦੀ ਗੱਲ ਕਰਦਿਆਂ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ 92000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਸਨ ਅਤੇ ਸਾਰੀਆਂ ਅਰਜ਼ੀਆਂ 'ਤੇ ਸਮੇਂ ਸਿਰ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਗੇੜੇ ਮਾਰਨ ਦੀ ਬਜਾਏ ਹੁਣ ਨਾਗਰਿਕਾਂ ਨੂੰ ਉਨ੍ਹਾਂ ਦੇ ਦਸਤਾਵੇਜ਼ ਤੇ ਸਰਟੀਫਿਕੇਟ ਸਿੱਧੇ ਉਨ੍ਹਾਂ ਦੇ ਘਰਾਂ ਤੱਕ ਪਹੁੰਚਾ ਦਿੱਤੇ ਗਏ ਹਨ।

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ

ਸ੍ਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਕਰਸ਼ਾਹੀ ਅੜਿੱਕਿਆਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੱਗਦੀਆਂ ਲੰਬੀਆਂ ਕਤਾਰਾਂ ਵਰਗੇ ਲੰਬੇ ਸਮੇਂ ਤੋਂ ਚੱਲ ਰਹੇ ਮੁੱਦਿਆਂ ਨੂੰ ਹੱਲ ਕਰਕੇ ਨਾਗਰਿਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਗੁੰਝਲਦਾਰ ਸਰਕਾਰੀ ਪ੍ਰਕਿਰਿਆਵਾਂ ਤੋਂ ਲੋਕਾਂ ਦੇ ਸਮੇਂ ਨੂੰ ਬਚਾਉਣਾ ਹੈ। ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" ਯੋਜਨਾ ਪੰਜਾਬ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ 'ਤੇ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣ ਦਾ ਸੁਹਿਰਦ ਯਤਨ ਹੈ।

ਪਿਛਲੇ ਦੋ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਰਕਾਰੀ ਪ੍ਰਕਿਰਿਆਵਾਂ ਨੂੰ ਸੁਖਾਲਾ ਬਣਾਉਣ ਅਤੇ ਰਿਕਾਰਡ ਨੂੰ ਡਿਜ਼ੀਟਾਈਜ਼ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਹਨਾਂ ਦੱਸਿਆ ਕਿ 77 ਲੱਖ ਤੋਂ ਵੱਧ ਸਰਟੀਫ਼ਿਕੇਟ ਪਹਿਲਾਂ ਹੀ ਡਿਜ਼ੀਟਲ ਰੂਪ ਵਿੱਚ ਡਿਲਿਵਰ ਕੀਤੇ ਜਾ ਚੁੱਕੇ ਹਨ ਅਤੇ ਨਾਗਰਿਕ ਹੁਣ ਸਰਕਾਰ ਦੁਆਰਾ ਪ੍ਰਵਾਨਿਤ ਸਰਟੀਫ਼ਿਕੇਟ ਸਿੱਧੇ ਆਪਣੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਕਰਦੇ ਹਨ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵਾਂ ਦੀ ਬੱਚਤ ਹੁੰਦੀ ਹੈ। ਇਸ ਤੋਂ ਇਲਾਵਾ ਪਟਵਾਰੀਆਂ, ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਅਰਜ਼ੀਆਂ ਨੂੰ ਆਨਲਾਈਨ ਪ੍ਰੋਸੈੱਸ ਕੀਤਾ ਜਾ ਰਿਹਾ ਹੈ, ਜਿਸ ਨਾਲ ਸੇਵਾ ਪ੍ਰਦਾਨ ਕਰਨ ਦੀ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਟਵਾਰੀਆਂ ਵੱਲੋਂ 9 ਲੱਖ ਤੋਂ ਵੱਧ ਅਰਜ਼ੀਆਂ ਆਨਲਾਈਨ ਪ੍ਰੋਸੈੱਸ ਕੀਤੀਆਂ ਗਈਆਂ ਹਨ।

ਸੇਵਾਵਾਂ ਦੀ ਡਿਲਿਵਰੀ ਨੂੰ ਹੋਰ ਬਿਹਤਰ ਬਣਾਉਣ ਲਈ ਨਾਗਰਿਕਾਂ ਨੂੰ ਇਸ ਯੋਜਨਾ ਰਾਹੀਂ ਫੀਡਬੈਕ ਦੇਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। 12.95 ਲੱਖ ਤੋਂ ਵੱਧ ਨਾਗਰਿਕ ਪਹਿਲਾਂ ਹੀ ਸੇਵਾਵਾਂ ਨੂੰ ਰੇਟਿੰਗ ਦੇ ਚੁੱਕੇ ਹਨ, ਜਿਸ ਨਾਲ ਇਨ੍ਹਾਂ ਸੇਵਾਵਾਂ ਨੂੰ 5 ਵਿੱਚੋਂ ਔਸਤਨ 4.1 ਰੇਟਿੰਗ ਮਿਲੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸੁਧਾਰ ਸਿਰਫ਼ ਤਕਨਾਲੋਜੀ ਬਾਰੇ ਨਹੀਂ ਹਨ, ਸਗੋਂ ਇਹ ਇੱਕ ਵਧੇਰੇ ਜ਼ਿੰਮੇਵਾਰ ਅਤੇ ਜਵਾਬਦੇਹੀ ਵਾਲਾ ਸ਼ਾਸਨ ਦੇਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਹੈ। ਉਹਨਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸਥਾਰਤ ਸੇਵਾਵਾਂ ਨੂੰ ਅਪਣਾਉਣ ਅਤੇ ਸਹੂਲਤ ਤੇ ਪਾਰਦਰਸ਼ਤਾ ਦਾ ਖੁਦ ਅਨੁਭਵ ਕਰਨ। ਉਹਨਾਂ ਕਿਹਾ ਕਿ ਸਾਡੀ ਸਰਕਾਰ ਆਪਣੇ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਇੱਕ ਅਜਿਹਾ ਪੰਜਾਬ ਬਣਾਉਣ ਲਈ ਵਚਨਬੱਧ ਹੈ ਜਿੱਥੇ ਹਰ ਨਾਗਰਿਕ ਅਹਿਮ ਅਤੇ ਸਸ਼ਕਤ ਮਹਿਸੂਸ ਕਰਦਾ ਹੈ।

ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਵਿਭਾਗ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ 'ਤੇ ਚਾਨਣਾ ਪਾਇਆ ਅਤੇ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੂੰ ਭਰੋਸਾ ਦਿੱਤਾ ਕਿ ਵਿਭਾਗ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਪ੍ਰਭਾਵਸ਼ਾਲੀ ਪ੍ਰਸ਼ਾਸਕੀ ਸੁਧਾਰਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Embed widget