Punjab News: ਵਿਦਿਆਰਥੀਆਂ ਲਈ ਚੰਗੀ ਖਬਰ! ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ 55.45 ਕਰੋੜ ਰੁਪਏ ਦੀ ਰਾਸ਼ੀ
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ. ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।

Punjab News: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ. ਸਟੂਡੈਂਟਸ ਸਕੀਮ (SC students scheme) ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।
ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ
ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗ਼ਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ
ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਕੀਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
