ਪੜਚੋਲ ਕਰੋ

Punjab News: ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 3 ਦਿਨ ਸੂਬੇ ਭਰ ’ਚ ਨਹੀਂ ਚੱਲਣਗੀਆਂ ਬੱਸਾਂ

ਜੇਕਰ ਤੁਸੀਂ ਸਰਕਾਰੀ ਬੱਸ ਦੇ ਰਾਹੀਂ ਯਾਤਰਾ ਕਰਦੇ ਹੋ ਤਾਂ ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਕਿ ਬੱਸਾਂ ਚੱਲ ਰਹੀਆਂ ਹਨ ਜਾਂ ਨਹੀਂ। ਦਰਅਸਲ ਸੂਬੇ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ ਅਤੇ..

Government Buses: ਜਨਵਰੀ ਮਹੀਨੇ ਲੋਕਾਂ ਨੂੰ ਬੱਸਾਂ ਦੇ ਵਿੱਚ ਸਫਰ ਕਰਨ ਸਮੇਂ ਦਿੱਕਤਾਂ ਦਾ ਸਾਹਮਣਾ ਕਰਨਾ ਪਏਗਾ। ਜੀ ਹਾਂ ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਜੇਕਰ ਤੁਸੀਂ ਰੋਜ਼ਾਨਾ ਹੀ ਕੰਮਕਾਜ 'ਤੇ ਜਾਣ ਲਈ ਸਰਕਾਰੀ ਬੱਸ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਲਈ ਇਹ ਖਬਰ ਪੜ੍ਹਣੀ ਜ਼ਰੂਰੀ ਹੈ। ਦੱਸ ਦਈਏ 6, 7 ਅਤੇ  ਜਨਵਰੀ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਲਈ ਪ੍ਰੇਸ਼ਾਨੀ ਝੱਲਣੀ ਪੈ ਸਕਦੀ ਹੈ। ਕਿਉਂਕਿ ਇਨ੍ਹਾਂ ਤਰੀਕਾਂ ਨੂੰ ਬੱਸ ਨਹੀਂ ਚੱਲਣਗੀਆਂ।

ਦਰਅਸਲ ਸੂਬੇ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ ਅਤੇ 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ PRTC ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਕਰਕੇ 6 ਜਨਵਰੀ ਤੋਂ ਲੈ ਕੇ 8 ਜਨਵਰੀ ਤੱਕ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਜ਼ਿਕਰਯੋਗ ਹੈ ਕਿ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਪਨਬਸ-ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬੀਤੇ ਮਹੀਨੇ ਪੰਜਾਬ ਭਰ ਵਿਚ ਮੰਤਰੀਆਂ ਨੂੰ ਮੰਗ-ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਗਈ ਸੀ। ਇਸੇ ਲੜੀ ਤਹਿਤ ਬੀਤੇ ਮਹੀਨੇ ਜਲੰਧਰ ਡਿਪੂ 1 ਅਤੇ 2 ਦੇ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਮਹਿੰਦਰਾ ਭਗਤ ਅਤੇ ਦੋਆਬੇ ਦੇ ਵੱਖ-ਵੱਖ ਵਿਧਾਇਕਾਂ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਕੈਬਨਿਟ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ।

ਵਫ਼ਦ ਦੀ ਅਗਵਾਈ ਪ੍ਰਧਾਨ ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ, ਜਸਬੀਰ ਸਿੰਘ, ਅਨੂਪ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ ਅਤੇ ਸੀਨੀਅਰ ਆਗੂ ਚਾਨਣ ਸਿੰਘ ਚੰਨਾ ਨੇ ਕੀਤੀ ਸੀ। ਯੂਨੀਅਨ ਦੇ ਅਧਿਕਾਰੀਆਂ ਨੇ ਮਹਿੰਦਰਾ ਭਗਤ ਨੂੰ ਮੰਗ-ਪੱਤਰ ਸੌਂਪਿਆ ਅਤੇ ਯੂਨੀਅਨ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਸੀ। ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਯੂਨੀਅਨ ਵੱਲੋਂ ਸਥਾਨਕ ਬੱਸ ਸਟੈਂਡ ਵਿਖੇ ਸੰਬੋਧਨ ਵੀ ਕੀਤਾ ਸੀ।

ਹੋਰ ਪੜ੍ਹੋ : ਪੰਜਾਬ ਦੇ ਇਸ ਖਿਡਾਰੀ ਸਮੇਤ ਚਾਰ ਨੂੰ ਖੇਡ ਰਤਨ ਅਤੇ 32 ਖਿਡਾਰੀਆਂ ਨੂੰ ਅਰਜੁਨ ਅਵਾਰਡ, ਦੇਖੋ ਪੂਰੀ ਲਿਸਟਹੋਰ ਪੜ੍ਹੋ : ਪੰਜਾਬ ਦੇ ਇਸ ਖਿਡਾਰੀ ਸਮੇਤ ਚਾਰ ਨੂੰ ਖੇਡ ਰਤਨ ਅਤੇ 32 ਖਿਡਾਰੀਆਂ ਨੂੰ ਅਰਜੁਨ ਅਵਾਰਡ, ਦੇਖੋ ਪੂਰੀ ਲਿਸਟ

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ’ਚ ਹੋ ਰਹੀ ਦੇਰੀ

ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ ਅਤੇ ਚੰਨਣ ਸਿੰਘ ਚੰਨਾ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ’ਚ ਹੋ ਰਹੀ ਦੇਰੀ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਬਿਗੁਲ ਵਜਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸੇ ਲੜੀ ਤਹਿਤ 6, 7 ਅਤੇ 8 ਜਨਵਰੀ ਨੂੰ ਸੂਬੇ ਭਰ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਰੋਹ ਦਾ ਪ੍ਰਗਟਾਵਾ ਕੀਤਾ ਜਾਵੇਗਾ। 3 ਰੋਜ਼ਾ ਚੱਕਾ ਜਾਮ ਦੌਰਾਨ ਮੁਲਾਜ਼ਮਾਂ ਵੱਲੋਂ ਕੰਮ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਪੱਧਰ ’ਤੇ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤਹਿਤ ਬੱਸ ਸਟੈਂਡ ਨੂੰ ਬੰਦ ਕਰਨ ਦੀ ਵੀ ਯੋਜਨਾ ਬਣਾਈ ਜਾਵੇਗੀ ਅਤੇ ਪ੍ਰਾਈਵੇਟ ਬੱਸਾਂ ਨੂੰ ਬੱਸ ਸਟੈਂਡ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਤਿੰਨ ਰੋਜ਼ਾ ਧਰਨੇ ਦੌਰਾਨ ਉਨ੍ਹਾਂ ਦੇ ਘਰਾਂ ਅੱਗੇ ਸੀਨੀਅਰ ਮੰਤਰੀਆਂ ਦੇ ਪੁਤਲੇ ਫੂਕੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget