Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਮਿਡ-ਡੇ-ਮੀਲ ਸਕੀਮ ਤਹਿਤ ਕੰਮ ਕਰਦੇ ਲੇਖਾਕਾਰਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਇਨ੍ਹਾਂ ਲੇਖਾਕਾਰਾਂ ਨੂੰ ਸਮਗਰ ਸਿੱਖਿਆ ਅਭਿਆਨ ਦੇ ਲੇਖਾਕਾਰਾਂ ਦੇ ਬਰਾਬਰ ਤਨਖਾਹ ਮਿਲੇਗੀ। ਇਹ ਫੈਸਲਾ ਪੰਜਾਬ ਸਿੱਖਿਆ ਵਿਭਾਗ ਦੀ ਡਾਇਰੈਕਟਰ (ਏ.ਸੀ.) ਹਰਕੀਰਤ ਕੌਰ ਵੱਲੋਂ ਲਿਆ ਗਿਆ ਹੈ।




ਹੁਕਮਾਂ ਅਨੁਸਾਰ ਇਸ ਫੈਸਲੇ ਨਾਲ ਮਿਡ-ਡੇ-ਮੀਲ ਅਕਾਊਂਟੈਂਟਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦੀ ਵਿੱਤੀ ਹਾਲਤ ਵਿੱਚ ਸੁਧਾਰ ਹੋਵੇਗਾ। ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਚੁੱਕਿਆ ਗਿਆ ਇੱਕ ਹੋਰ ਅਹਿਮ ਕਦਮ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।