Punjab News: ਭਾਰਤ ਸਰਕਾਰ ਨੇ ਗੈਂਗਸਟਰ ਅਰਸ਼ ਡਾਲਾ ਨੂੰ ਖਾਲਿਸਤਾਨੀ ਅੱਤਵਾਦੀ ਐਲਾਨਿਆ, ਨੋਟੀਫਿਕੇਸ਼ਨ 'ਚ ਕੀਤੇ ਵੱਡੇ ਦਾਅਵੇ
Punjab News: ਭਾਰਤ ਸਰਕਾਰ ਨੇ ਗੈਂਗਸਟਰ ਅਰਸ਼ ਡਾਲਾ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਅਰਸ਼ ਡਾਲਾ ਕਤਲ ਤੇ ਫਿਰੌਤੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੈ ਪਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਉਸ ਨੂੰ ਖਾਲਿਸਤਾਨੀਆਂ ਨਾਲ ਸਬੰਧਾਂ ਦਾ ਹਵਾਲਾ ਦੇ ਕੇ ਅੱਤਵਾਦੀ ਐਲਾਨਿਆ ਹੈ।
Punjab News: ਭਾਰਤ ਸਰਕਾਰ ਨੇ ਗੈਂਗਸਟਰ ਅਰਸ਼ ਡਾਲਾ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਅਰਸ਼ ਡਾਲਾ ਕਤਲ ਤੇ ਫਿਰੌਤੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੈ ਪਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਉਸ ਨੂੰ ਖਾਲਿਸਤਾਨੀਆਂ ਨਾਲ ਸਬੰਧਾਂ ਦਾ ਹਵਾਲਾ ਦੇ ਕੇ ਅੱਤਵਾਦੀ ਐਲਾਨਿਆ ਹੈ। ਅਰਸ਼ ਡਾਲਾ ਪੰਜਾਬ ਦੇ ਜਗਰਾਉਂ ਦਾ ਵਾਸੀ ਹੈ ਤੇ ਇਸ ਵੇਲੇ ਕੈਨੇਡਾ ਰਹਿ ਰਿਹਾ ਹੈ।
ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਖਾਲਿਸਤਾਨ ਟਾਈਗਰ ਫੋਰਸ ਦੇ ਸਹਿਯੋਗੀ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡਾਲਾ ਨੂੰ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਤਹਿਤ ਅਤਿਵਾਦੀ ਗਤੀਵਿਧੀਆਂ ਕਤਲ, ਫਿਰੌਤੀ ਤੇ ਮਿਥ ਕੇ ਹੱਤਿਆ ਕਰਨ ਦੇ ਦੋਸ਼ਾਂ ਹੇਠ ਅਤਿਵਾਦੀ ਵਜੋਂ ਨਾਮਜ਼ਦ ਕੀਤਾ ਹੈ।
ਗ੍ਰਹਿ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਰਾਹੀਂ ਐਲਾਨ ਕਰਦਿਆਂ ਕਿਹਾ ਕਿ ਸਾਲ 1996 ਵਿੱਚ ਜਨਮਿਆ ਅਰਸ਼ਦੀਪ ਗਿੱਲ ਉਰਫ਼ ਅਰਸ਼ ਡਾਲਾ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਦਾ ਵਾਸੀ ਹੈ ਤੇ ਮੌਜੂਦਾ ਸਮੇਂ ਕੈਨੇਡਾ ਰਹਿ ਰਿਹਾ ਹੈ। ਨੋਟੀਫਿਕੇਸ਼ਨ ਅਨੁਸਾਰ ਗਿੱਲ ਯੂਏਪੀਏ ਤਹਿਤ ਨਾਮਜ਼ਦ ਅਤਿਵਾਦੀ ਹਰਦੀਪ ਸਿੰਘ ਨਿੱਝਰ ਦਾ ਕਰੀਬੀ ਹੈ ਤੇ ਉਸ ਦੀ ਸ਼ਹਿ ’ਤੇ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ।
ਇਹ ਵੀ ਪੜ੍ਹੋ : ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਇਸੇ ਤਰ੍ਹਾਂ ਗਿੱਲ ਸੰਗੀਨ ਅਪਰਾਧਾਂ ਜਿਵੇਂ ਹੱਤਿਆ, ਫਿਰੌਤੀ ਤੇ ਮਿਥ ਕੇ ਹੱਤਿਆ ਆਧਾਰਿਤ ਗਤੀਵਿਧੀਆਂ ਵਿੱਚ ਸ਼ਾਮਲ ਸੀ। ਇਸ ਤੋਂ ਇਲਾਵਾ ਅਤਿਵਾਦੀਆਂ ਨੂੰ ਫੰਡਿਗ, ਸਰਹੱਦ ਪਾਰੋਂ ਵੱਡੇ ਪੱਧਰ ’ਤੇ ਨਸ਼ਾ ਤੇ ਹਥਿਆਰ ਤਸਕਰੀ ’ਚ ਸ਼ਾਮਲ ਹੈ ਤੇ ਉਸ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਹਨ ਤੇ ਉਹ ਕਈ ਕੌਮੀ ਜਾਂਚ ਏਜੰਸੀਆਂ ਨੂੰ ਲੋੜੀਂਦਾ ਹੈ।
ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਅਰਸ਼ ਗਿੱਲ ਅਤਿਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੈ ਤੇ ‘ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 ਦੀ ਧਾਰਾ 35 ਦੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਉਸ ਨੂੰ ਅਤਿਵਾਦੀ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੋਗਾ ਦੇ ਸਰਕਾਰੀ ਹਸਪਤਾਲ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ ,ਮਰੀਜ਼ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :