Punjab News: ਪੰਜਾਬ ਪ੍ਰਸ਼ਾਸਨ ਨੇ ਲਿਆ ਅਹਿਮ ਫੈਸਲਾ, ਮਾਨ ਸਰਕਾਰ ਨੇ ਤਬਾਦਲਿਆਂ ਦੀ ਮਿਆਦ ਵਧਾਈ; ਹੁਣ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ...
Punjab News: ਪੰਜਾਬ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਸੰਬੰਧੀ ਇੱਕ ਅਹਿਮ ਫੈਸਲਾ ਲਿਆ ਗਿਆ...

Punjab News: ਪੰਜਾਬ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਸੰਬੰਧੀ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਆਮ ਬਦਲੀਆਂ ਅਤੇ ਤੈਨਾਤੀਆਂ ਲਈ ਨਿਰਧਾਰਿਤ ਸਮਾਂ-ਸੀਮਾ ਵਿੱਚ ਵਾਧਾ ਕਰ ਦਿੱਤਾ ਹੈ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨਵੇਂ ਨੋਟੀਫਿਕੇਸ਼ਨ ਅਨੁਸਾਰ, ਪਹਿਲਾਂ ਆਮ ਤਬਾਦਲਿਆਂ ਦੀ ਮਿਆਦ 15 ਅਪ੍ਰੈਲ 2026 ਤੋਂ 14 ਜੂਨ 2026 ਤੱਕ ਨਿਰਧਾਰਿਤ ਕੀਤੀ ਗਈ ਸੀ। ਹੁਣ ਇਸ ਮਿਆਦ ਨੂੰ ਵਧਾ ਕੇ 30 ਜੂਨ 2026 ਤੱਕ ਕਰ ਦਿੱਤਾ ਗਿਆ ਹੈ।
30 ਜੂਨ ਤੋਂ ਬਾਅਦ...
ਨਵੇਂ ਹੁਕਮਾਂ ਮੁਤਾਬਕ, ਸਰਕਾਰੀ ਵਿਭਾਗਾਂ ਵੱਲੋਂ ਆਮ ਬਦਲੀਆਂ ਅਤੇ ਤੈਨਾਤੀਆਂ ਲਈ ਅਰਜ਼ੀਆਂ 30 ਜੂਨ 2026 ਤੱਕ ਸਵੀਕਾਰ ਕੀਤੀਆਂ ਜਾਣਗੀਆਂ ਅਤੇ ਇਸੇ ਮਿਆਦ ਦੌਰਾਨ ਤਬਾਦਲੇ ਕੀਤੇ ਜਾ ਸਕਣਗੇ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ 30 ਜੂਨ 2026 ਤੋਂ ਬਾਅਦ ਆਮ ਬਦਲੀਆਂ ਅਤੇ ਤੈਨਾਤੀਆਂ 'ਤੇ ਸੰਪੂਰਨ ਰੋਕ ਲੱਗ ਜਾਵੇਗੀ। ਇਸ ਮਿਤੀ ਤੋਂ ਬਾਅਦ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦਾ ਤਬਾਦਲਾ ਸਿਰਫ਼ ਵਿਸ਼ੇਸ਼ ਹਾਲਾਤਾਂ ਵਿੱਚ ਹੀ ਕੀਤਾ ਜਾ ਸਕੇਗਾ।
ਟਰਾਂਸਫਰ ਪਾਲਿਸੀ 2018 ਦੇ ਨਿਯਮ ਰਹਿਣਗੇ ਲਾਗੂ
ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ 30 ਜੂਨ ਤੋਂ ਬਾਅਦ ਹੋਣ ਵਾਲੇ ਕਿਸੇ ਵੀ ਤਬਾਦਲੇ ਜਾਂ ਤੈਨਾਤੀ ਨੂੰ 23 ਅਪ੍ਰੈਲ 2018 ਦੀ ਟਰਾਂਸਫਰ ਪਾਲਿਸੀ ਦੇ ਉਪਬੰਧਾਂ ਅਨੁਸਾਰ ਹੀ ਮਨਜ਼ੂਰੀ ਦਿੱਤੀ ਜਾਵੇਗੀ। ਸਰਕਾਰ ਦੇ ਇਸ ਫੈਸਲੇ ਨਾਲ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਹਤ ਮਿਲੇਗੀ ਜੋ ਆਪਣੇ ਤਬਾਦਲਿਆਂ ਲਈ ਅਰਜ਼ੀਆਂ ਦੇਣ ਦੀ ਉਡੀਕ ਕਰ ਰਹੇ ਸਨ।
ਮੁੱਖ ਬਿੰਦੂ ਇੱਕ ਨਜ਼ਰ ਵਿੱਚ:ਆਮ ਬਦਲੀਆਂ ਦੀ ਮਿਆਦ 14 ਜੂਨ ਤੋਂ ਵਧਾ ਕੇ 30 ਜੂਨ 2026 ਕੀਤੀ ਗਈ। ਪ੍ਰਸੋਨਲ ਵਿਭਾਗ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ।30 ਜੂਨ ਤੋਂ ਬਾਅਦ ਆਮ ਤਬਾਦਲਿਆਂ 'ਤੇ ਪੂਰੀ ਰੋਕ। ਵਿਸ਼ੇਸ਼ ਮਾਮਲਿਆਂ ਵਿੱਚ ਹੀ ਤਬਾਦਲੇ ਸੰਭਵ ਹੋਣਗੇ।23 ਅਪ੍ਰੈਲ 2018 ਦੀ ਟਰਾਂਸਫਰ ਪਾਲਿਸੀ ਦੇ ਨਿਯਮ ਲਾਗੂ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ






















