PSPCL Jobs 2025: ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਲਈ ਚੰਗੀ ਖਬਰ ਹੈ। ਜਲਦ ਹੀ PSPCL ਮਹਿਕਮੇ ਦੇ ਵਿੱਚ ਨੌਕਰੀਆਂ ਨਿਕਲਣ ਵਾਲੀਆਂ ਹਨ। ਇਸ ਗੱਲ ਦੀ ਜਾਣਕਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਦਿੱਤੀ ਗਈ। ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਟੀ.ਸੀ.ਐੱਲ.) ਵਲੋਂ ਕੁੱਲ 6,586 ਭਰਤੀਆਂ ਕੀਤੀਆਂ ਗਈਆਂ ਹਨ ਤੇ ਸਾਲ 2025-26 ਦੌਰਾਨ 4,864 ਹੋਰ ਭਰਤੀਆਂ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਬਿਜਲੀ ਮੰਤਰੀ ਹਰਭਜਨ ਸਿੰਘ (Power Minister Harbhajan Singh) ਈ. ਟੀ. ਓ. ਨੇ 35 ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕੀਤਾ।


ਹੋਰ ਪੜ੍ਹੋ : ਪੰਜਾਬ ਸਰਕਾਰ ਦੇ ਸਿਰ 'ਤੇ ਵਧਿਆ 28 ਹਜ਼ਾਰ ਕਰੋੜ ਦਾ ਕਰਜ਼ਾ, ਕੇਂਦਰ ਵੱਲੋਂ ਰੋਕੇ ਫੰਡ ਕਾਰਨ ਛਾਏ ਆਰਥਿਕ ਸੰਕਟ ਦੇ ਬੱਦਲ



4,444 ਨੌਜਵਾਨਾਂ ਨੂੰ ਮਿਲੀ ਨੌਕਰੀ


ਉਨ੍ਹਾਂ ਕਿਹਾ ਕਿ ਇਨ੍ਹਾਂ ਕੁੱਲ ਭਰਤੀਆਂ ’ਚੋਂ 4,444 ਨੌਜਵਾਨਾਂ ਨੂੰ PSPCL 'ਚ ਤੇ 782 ਨੂੰ ਪੀ. ਐੱਸ. ਟੀ. ਸੀ.ਐੱਲ. ’ਚ ਸਿੱਧੀ ਭਰਤੀ ਰਾਹੀਂ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 1,360 ਵਿਅਕਤੀਆਂ ਨੂੰ ਤਰਸ ਦੇ ਆਧਾਰ ’ਤੇ ਭਰਤੀ ਕੀਤਾ ਗਿਆ ਹੈ।


ਸੂਬਾ ਸਰਕਾਰ ਵੱਲੋਂ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕੀਤੇ ਜਾ ਰਹੇ ਹਨ


ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ 35 ਸਹਾਇਕ ਇੰਜੀਨੀਅਰਾਂ ’ਚੋਂ 22 ਇਲੈਕਟ੍ਰੋਨਿਕਸ ਤੇ ਕਮਿਊਨੀਕੇਸ਼ਨ ’ਚ ਜਦਕਿ 13 ਇਲੈਕਟ੍ਰੀਕਲ ’ਚ ਮਾਹਿਰ ਹਨ । ਉਨ੍ਹਾਂ ਕਿਹਾ ਕਿ ਮਾਰਚ 2022 ’ਚ ਸਰਕਾਰ ਬਣਨ ਤੋਂ ਲੈ ਕੇ ਹੁਣ ਤਕ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਚੁੱਕੇ ਹਨ। ਪੰਜਾਬ ਸਰਕਾਰ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਤੇ ਬਿਜਲੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕਰਦੀ ਰਹੇਗੀ।



ਹੋਰ ਪੜ੍ਹੋ : ਸਰਕਾਰ ਨੇ ਕਰਮਚਾਰੀਆਂ ਲਈ ਇਹ ਵਾਲੀ ਪੈਨਸ਼ਨ ਸਕੀਮ ਦਾ ਕੀਤਾ ਐਲਾਨ, 1 ਅਪ੍ਰੈਲ 2025 ਤੋਂ ਹੋਵੇਗੀ ਲਾਗੂ, ਜਾਣੋ ਕਿੰਨੀ ਤੇ ਕਿਵੇਂ ਮਿਲੇਗੀ ਪੈਨਸ਼ਨ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।