Punjab News: ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਸਿੱਖ ਕਾਰਕੁਨ ਦੇ ਕਤਲ 'ਚ ਸ਼ਾਮਲ ਅਰਸ਼ ਡੱਲਾ ਗੈਂਗ ਦੇ 2 ਸ਼ੂਟਰ ਕਾਬੂ
Punjab News: ਪੰਜਾਬ ਪੁਲਿਸ ਨੇ ਅਰਸ਼ ਡੱਲਾ ਗੈਂਗ ਦੇ ਦੋ ਅਹਿਮ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦਰਅਸਲ, ਪੁਲਿਸ ਨੇ ਅੱਜ ਫਰੀਦਕੋਟ ਦੇ 9 ਅਕਤੂਬਰ ਨੂੰ ਹੋਏ ਗੁਰਪ੍ਰੀਤ ਸਿੰਘ ਹਰੀ ਨੌਂ ਕਤਲ ਕਾਂਡ ਵਿੱਚ ਕਥਿਤ ਤੌਰ 'ਤੇ ਸ਼ਾਮਲ ਦੋ ਸ਼ੂਟਰਾਂ
Punjab News: ਪੰਜਾਬ ਪੁਲਿਸ ਨੇ ਅਰਸ਼ ਡੱਲਾ ਗੈਂਗ ਦੇ ਦੋ ਅਹਿਮ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦਰਅਸਲ, ਪੁਲਿਸ ਨੇ ਅੱਜ ਫਰੀਦਕੋਟ ਦੇ 9 ਅਕਤੂਬਰ ਨੂੰ ਹੋਏ ਗੁਰਪ੍ਰੀਤ ਸਿੰਘ ਹਰੀ ਨੌਂ ਕਤਲ ਕਾਂਡ ਵਿੱਚ ਕਥਿਤ ਤੌਰ 'ਤੇ ਸ਼ਾਮਲ ਦੋ ਸ਼ੂਟਰਾਂ ਨੂੰ ਖਰੜ ਦੇ ਸਵਰਾਜ ਐਨਕਲੇਵ ਤੋਂ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਇਸ ਘਟਨਾ ਬਾਰੇ ਚੁੱਪ ਧਾਰੀ ਰੱਖੀ, ਪਰ ਸਥਾਨਕ ਲੋਕਾਂ ਨੇ ਦੱਸਿਆ ਕਿ ਲਗਭਗ 30-40 ਹਥਿਆਰਬੰਦ ਪੁਲਿਸ ਕਰਮਚਾਰੀਆਂ ਨੇ ਇਲਾਕੇ ਦੇ ਇੱਕ ਫਲੈਟ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੋ ਘੰਟੇ ਤੋਂ ਵੱਧ ਸਮੇਂ ਬਾਅਦ ਉਨ੍ਹਾਂ ਫਲੈਟ ਵਿੱਚੋਂ ਦੋ ਨੌਜਵਾਨਾਂ ਨੂੰ ਬਾਹਰ ਕੱਢਿਆ। ਫਲੈਟ ਮਾਲਕ ਨੇ ਦੱਸਿਆ ਕਿ ਸੁਖਦੀਪ ਨਾਂਅ ਦੇ ਵਿਅਕਤੀ ਨੇ ਏਅਰਬੀਐਨਬੀ 'ਤੇ ਰਿਹਾਇਸ਼ ਬੁੱਕ ਕਰਵਾਈ ਸੀ, ਜਿਸ ਤੋਂ ਬਾਅਦ ਦੋਵਾਂ ਨੇ ਚੈੱਕ ਇਨ ਕੀਤਾ। ਸੂਤਰਾਂ ਨੇ ਦੱਸਿਆ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਇਲਾਕੇ ਵਿੱਚ ਜਗ੍ਹਾ ਬਦਲ ਰਹੇ ਸਨ।
In a major breakthrough, #SSOC Mohali in a joint operation with #AGTF, & @FaridkotPolice, has apprehended two key operatives of #Canada-based Arsh Dalla involved in the murder of Gurpreet Singh Hari Nau in #Faridkot
— DGP Punjab Police (@DGPPunjabPolice) November 10, 2024
Investigations reveal that the accused also killed Jaswant… pic.twitter.com/Z1ZriDWEnF
ਇਸਦੀ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ 7 ਨਵੰਬਰ 2024 ਨੂੰ ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਜਸਵੰਤ ਸਿੰਘ ਗਿੱਲ ਦਾ ਕਤਲ ਵੀ ਕੀਤਾ ਸੀ। ਦੋਵੇਂ ਸ਼ੱਕੀ ਅਪਰਾਧ ਕਰਨ ਤੋਂ ਬਾਅਦ #ਪੰਜਾਬ ਵਾਪਸ ਆ ਗਏ, ਜਿੱਥੇ ਉਨ੍ਹਾਂ ਨੂੰ ਖਰੜ ਨੇੜਿਓਂ ਗ੍ਰਿਫਤਾਰ ਕਰ ਲਿਆ ਗਿਆ। ਇਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਸੂਬੇ ਵਿੱਚ ਇੱਕ ਹੋਰ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਰੋਕਿਆ ਗਿਆ ਹੈ। ਦੋ ਆਧੁਨਿਕ ਹਥਿਆਰ ਬਰਾਮਦ ਹੋਏ ਹਨ। @PunjabPoliceInd ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਰਹਿੰਦਾ ਹੈ। ਇਸ ਸਬੰਧੀ ਹੋਰ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।