ਚੰਡੀਗੜ੍ਹ: ਵਿਜੀਲੈਂਸ ਬਿਊਰੋ ਨੇ ਪਟਿਆਲਾ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜਲੈਂਸ ਨੇ ਪੰਚਾਇਤ ਫੰਡ ਦੀ ਗਬਨ ਕਰਨ ਦੇ ਦੋਸ਼ ਹੇਠ ਸਰਪੰਚ ਹਰਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਲਜ਼ਾਮ ਹੈ ਕਿ ਸਰਪੰਚ ਨੇ ਵਿਕਾਸ ਕਾਰਜਾਂ ਦੇ ਨਾਂ 'ਤੇ 12.24 ਕਰੋੜ ਦਾ ਗਬਨ ਕੀਤਾ ਹੈ।
ਸਰਪੰਚ ਹਰਜੀਤ ਕੌਰ ਉੱਪਰ ਇਲਜ਼ਾਮ ਹੈ ਕਿ ਪਿੰਡ ਦੇ ਨਿਰਮਾਣ ਕਾਰਜਾਂ ਦੇ ਨਾਂ ’ਤੇ ਫੰਡ ਲਏ ਗਏ ਸੀ ਪਰ ਉਨ੍ਹਾਂ ਵਿੱਚ ਗਬਨ ਹੋਇਆ ਹੈ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਕੋਈ ਉਸਾਰੀ ਨਹੀਂ ਹੋਈ। ਇਸ ਮਗਰੋਂ ਵਿਜੀਲੈਂਸ ਨੇ ਕਾਰਵਾਈ ਕੀਤੀ ਹੈ।