ਪੜਚੋਲ ਕਰੋ

Punjab News: ਤਾਨਾਸ਼ਾਹੀ ਨਾਲ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਥੋਪਣ ਤੋਂ ਬਾਜ਼ ਆਵੇ ਕੇਂਦਰ ਸਰਕਾਰ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (BJP) ਦੀ ਕੇਂਦਰ ਸਰਕਾਰ ਤਾਨਾਸ਼ਾਹੀ ਰਵਈਆ ਅਪਣਾ ਕੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਥੋਪ ਰਹੀ ਹੈ

ਚੰਡੀਗੜ੍ਹ: ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (BJP) ਦੀ ਕੇਂਦਰ ਸਰਕਾਰ ਤਾਨਾਸ਼ਾਹੀ ਰਵਈਆ ਅਪਣਾ ਕੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਥੋਪ ਰਹੀ ਹੈ, ਜੇਕਰ ਮੋਦੀ ਸਰਕਾਰ ਨੇ ਪੰਜਾਬ ਖਿਲਾਫ਼ ਬਦਲਾਖੋਰੀ ਦੀ ਭਾਵਨਾ ਨਾ ਛੱਡੀ ਤਾਂ ਆਮ ਆਦਮੀ ਪਾਰਟੀ (ਆਪ) ਅਤੇ ਪੰਜਾਬ ਸਰਕਾਰ ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰੇਗੀ। ਉਨਾਂ ਕਿਹਾ ਕਿ ਚੰਡੀਗੜ ਪ੍ਰਸ਼ਾਸਨ, ਪੰਜਾਬ ਯੂਨੀਵਰਸਿਟੀ ਅਤੇ ਭਾਖੜਾ ਬਿਆਸ ਪ੍ਰਬੰਧਕ ਕਮੇਟੀ (BBMB) ਵਿੱਚੋਂ ਪੰਜਾਬ ਦੀ ਹਿੱਸੇਦਾਰੀ ਖਤਮ ਕਰਨ ਦੇ ਕੇਂਦਰ ਸਰਕਾਰ ਦੇ ਮਨਸੂਬਿਆਂ ਨੂੰ ਪੰਜਾਬ ਦੇ ਲੋਕ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਇਹ ਪ੍ਰਗਟਾਵਾ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ 'ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ ਅਤੇ ਇਸ ਸਮੇਂ 'ਆਪ' ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ, ''ਕੇਂਦਰ 'ਚ ਕਾਂਗਰਸ ਅਤੇ ਭਾਜਪਾ ਦੀ ਆਗਵਾਈ ਵਾਲੀਆਂ ਰਿਵਾਇਤੀ ਸੱਤਾਧਾਰੀ ਧਿਰਾਂ ਨੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਨਾਲ ਹਮੇਸ਼ਾਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਕਿਉਂਕਿ ਪੰਜਾਬ ਦੇ ਕਾਂਗਰਸੀਆਂ, ਬਾਦਲਾਂ ਅਤੇ ਭਾਜਪਾ ਵਾਲਿਆਂ ਨੇ ਹਮੇਸ਼ਾਂ ਕੇਂਦਰ ਦੇ ਫ਼ੈਸਲਿਆਂ ਅੱਗੇ ਗੋਡੇ ਟੇਕੇ ਹਨ। ਹੁਣ ਜਦੋਂ ਤੋਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ੳਦੋਂ ਤੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਦੇ ਹੱਕਾਂ 'ਤੇ ਹਮਲੇ ਤੇਜ਼ ਕਰ ਦਿੱਤੇ ਹਨ।

ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਲੰਮੇ ਸਮੇਂ ਤੋਂ ਪੰਜਾਬ ਯੂਨੀਵਰਸਿਟੀ, ਬੀਬੀਐਮਬੀ ਅਤੇ ਚੰਡੀਗੜ  ਪ੍ਰਸ਼ਾਸਨ ਵਿਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਦੇ ਫ਼ੈਸਲੇ ਲਾਗੂ ਕਰਦੀ ਆ ਰਹੀ ਹੈ ਅਤੇ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ ਪ੍ਰਸ਼ਾਸਨ 'ਚ ਪੰਜਾਬ ਦੇ ਸਰਵਿਸ ਰੂਲਜ਼ ਹਟਾ ਕੇ ਕੇਂਦਰੀ ਸਰਵਿਸ ਰੂਲਜ਼ ਲਾਗੂ ਕਰਨ ਦਾ ਫ਼ੈਸਲਾ ਧੱਕੇਸ਼ਾਹੀ ਅਤੇ ਤਾਨਾਸ਼ਾਹੀ ਵਾਲਾ ਹੈ, ਜੋ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਇੱਕ ਵੱਡੀ ਸਾਜਿਸ਼ ਨੂੰ ਪੇਸ਼ ਕਰਦਾ ਹੈ।''

ਚੀਮਾ ਨੇ ਕਿਹਾ ਕਿ ਚੰਡੀਗੜ ਪ੍ਰਸ਼ਾਸਨ ਵਿੱਚੋਂ ਪੰਜਾਬ ਦੇ ਸਰਵਿਸ ਰੂਲਜ਼ ਹਟਾਉਣ ਬਾਰੇ ਮੋਦੀ ਸਰਕਾਰ ਨੇ ਨਾ ਤਾਂ ਪੰਜਾਬ ਸਰਕਾਰ ਨਾਲ ਗੱਲਬਾਤ ਕੀਤੀ ਹੈ ਅਤੇ ਨਾ ਹੀ ਮੁਲਾਜ਼ਮਾਂ ਵੱਲੋਂ ਅਜਿਹੀ ਕੋਈ ਮੰਗ ਕੀਤੀ ਗਈ ਹੈ, ਪਰ ਮੋਦੀ ਸਰਕਾਰ ਪੰਜਾਬ ਦੀ 'ਆਪ' ਸਰਕਾਰ ਨੂੰ ਅਸਥਿਰ ਕਰਨ ਲਈ ਇੱਕ ਵੱਡੀ ਸਾਜਿਸ਼ ਤਹਿਤ ਪੰਜਾਬ ਵਿਰੋਧੀ ਫ਼ੈਸਲੇ ਲਾਗੂ ਕਰ ਰਹੀ ਹੈ, ਕਿਉਂਕਿ ਭਾਜਪਾ ਨੂੰ ਪੰਜਾਬ ਤੋਂ ਬਾਅਦ ਹੁਣ ਗੁਜਰਾਤ ਅਤੇ ਦੂਜੇ ਰਾਜਾਂ 'ਚ 'ਆਪ' ਤੋਂ ਖ਼ਤਰਾ ਹੋ ਗਿਆ ਹੈ।

ਮੋਦੀ ਸਰਕਾਰ ਇੱਕ ਸਾਜਿਸ਼ ਦੇ ਤਹਿਤ ਪੰਜਾਬ ਪੁਨਰਗਠਨ ਐਕਟ 1966 ਦੇ ਸਮਝੌਤਿਆਂ ਅਤੇ ਫ਼ੈਸਲਿਆਂ ਨੂੰ ਖਤਮ ਕਰ ਰਹੀ ਹੈ। ਜੋ ਸੂਬੇ ਦੇ ਅਧਿਕਾਰਾਂ ਅਤੇ ਸੰਘੀ ਢਾਂਚੇ ਦੇ ਵਿਰੁੱਧ ਹਨ। ਉਨਾਂ ਕਿਹਾ ਕਿ ਭਾਜਪਾ ਸਰਕਾਰ ਆਮ ਆਦਮੀ ਪਾਰਟੀ ਦੀ ਕਾਮਯਾਬੀ ਤੋਂ ਡਰ ਰਹੀ ਹੈ, ਜਿਸ ਦੀ ਉਦਾਹਰਨ ਹੈ ਦਿੱਲੀ ਨਗਰ ਨਿਗਮਾਂ ਦੀਆਂ ਹੋਣ ਵਾਲੀਆਂ ਚੋਣਾ ਨੂੰ ਮੋਦੀ ਸਰਕਾਰ ਨੇ ਆਖ਼ਰੀ ਮੌਕੇ 'ਤੇ ਰੱਦ ਕਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਸੀ।

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਦੀਆਂ ਪਿਛਲੀਆਂ ਕਾਂਗਰਸ ਅਤੇ ਅਕਾਲੀ- ਭਾਜਪਾ ਸਰਕਾਰਾਂ ਨੇ ਸੂਬੇ ਦੇ ਹੱਕਾਂ ਅਤੇ ਹਿੱਸੇਦਾਰੀ ਦੀ ਰੱਖਿਆ ਕਰਨ 'ਚ ਵੱਡੀ ਗਲਤੀ ਕੀਤੀ ਹੈ, ਕਿਉਂਕਿ ਕਾਂਗਰਸ ਅਤੇ ਅਕਾਲੀ- ਭਾਜਪਾ ਸਰਕਾਰਾਂ ਦੌਰਾਨ  ਜਿੱਥੇ ਚੰਡੀਗੜ ਪ੍ਰਸ਼ਾਸਨ ਵਿੱਚੋਂ ਪੰਜਾਬ ਦੇ ਅਧਿਕਾਰੀ ਤੇ ਮੁਲਾਜ਼ਮ ਹਟਾਏ ਗਏ ਸਨ, ਉਥੇ ਹੀ ਐਮਬੀਬੀਐਮ ਜਿਹੇ ਅਦਾਰੇ ਵਿਚੋਂ ਪੰਜਾਬ ਦੀ ਹਿੱਸੇਦਾਰੀ ਘੱਟ ਕੀਤੀ ਗਈ।
ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਪੈਰਵੀ ਕਰਨ ਲਈ ਹਰ ਕਦਮ ਚੁੱਕੇਗੀ। ਚੰਡੀਗੜ ਅਤੇ ਬੀਬੀਐਮਬੀ 'ਚ ਪੰਜਾਬ ਦੀ ਹਿੱਸੇਦਾਰੀ ਕਾਇਮ ਰੱਖਣ ਲਈ ਕਾਨੂੰਨੀ ਕਦਮ ਚੁੱਕਣ ਦੇ ਨਾਲ- ਨਾਲ ਸੜਕ ਤੋਂ ਲੈ ਕੇ ਸੰਸਦ ਤੱਕ ਸੰਰਘਸ਼ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Advertisement
ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼
Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼
Embed widget