Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ ਮਗਰੋਂ ਉਨ੍ਹਾਂ ਦੀ ਭੈਣ ਹਰਸਿਮਰਤ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਹਰਸਿਮਰਤ ਬਾਦਲ ਨੇ ਮਜੀਠੀਆ ਦੀ ਵਿਜੀਲੈਂਸ ਅਫਸਰਾਂ ਨਾਲ ਬਹਿਸ ਦੀ ਵੀਡੀਓ ਸ਼ੇਅਰ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੰਦਰ ਗਾਂਧੀ ਦੀ ਐਮਰਜੈਂਸੀ 25 ਜੂਨ 1975 ਦਾ ਇਤਿਹਾਸ ਮੁੜ ਦਹੁਰਾ ਦਿੱਤਾ ਹੈ। ਇੰਦਰਾ ਗਾਂਧੀ ਨੇ ਵੀ ਅੱਜ ਦੇ ਦਿਨ ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਐਮਰਜੈਂਸੀ ਲਾਈ ਸੀ ਤੇ ਭਗਵੰਤ ਮਾਨ ਨੇ ਵੀ ਓਹੀ ਰਾਹ ਚੁਣਿਆ ਹੈ।
ਹਰਸਿਮਰਤ ਬਾਦਲ ਨੇ ਆਪਣੇ ਫੇਸਬੁਕ ਪੇਜ ਉੁਪਰ ਲਿਖਿਆ ਆਪਣੇ ਮੰਤਰੀਆਂ ਦੇ ਕਾਲੇ ਕਾਰਨਾਮੇ ਜੱਗ ਜਾਹਿਰ ਹੁੰਦੇ ਘਬਰਾਇਆ ਭਗਵੰਤ ਮਾਨ❗️ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਸ.ਬਿਕਰਮ ਸਿੰਘ ਮਜੀਠੀਆ ਦੇ ਘਰ ਭੇਜੀ ਆਪਣੀ ਵਿਜੀਲੈਂਸ❗️ਸ਼੍ਰੋਮਣੀ ਅਕਾਲੀ ਦਲ ਇਸ ਧੱਕੇਸ਼ਾਹੀ ਦੀ ਨਿੰਦਾ ਕਰਦਾ ਹੈ ਤੇ ਸ.ਬਿਕਰਮ ਸਿੰਘ ਮਜੀਠੀਆ ਦੇ ਨਾਲ ਡੱਟ ਕੇ ਖੜ੍ਹਾ ਹੈ❗️ਭਗਵੰਤ ਮਾਨ ਨੇ ਅੱਜ ਇੰਦਰ ਗਾਂਧੀ ਦੀ ਐਮਰਜੈਸੀ 25 ਜੂਨ 1975 ਦਾ ਇਤਿਹਾਸ ਮੁੜ ਦਹੁਰਾ ਦਿੱਤਾ❗️ਇੰਦਰਾ ਨੇ ਵੀ ਅੱਜ ਦੇ ਦਿਨ ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਐਮਰਜੈਸੀ ਲਗਾਈ ਸੀ ਤੇ ਭਗਵੰਤ ਮਾਨ ਨੇ ਵੀ ਓਹੀ ਰਾਹ ਚੁਣਿਆ ਹੈ ❗
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਵਿਜੀਲੈਂਸ ਦੀ ਰੇਡ ਮਗਰੋਂ ਮਜੀਠੀਆ ਦਾ ਭਗਵੰਤ ਮਾਨ 'ਤੇ ਵੱਡਾ ਹਮਲਾ
ਵਿਜੀਲੈਂਸ ਦੀ ਰੇਡ ਮਗਰੋਂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਉਪਰ ਤਿੱਖਾ ਹਮਲਾ ਬੋਲਿਆ ਹੈ। ਮਜੀਠੀਆ ਨੇ ਕਿਹਾ ਹੈ ਕਿ ਜਦੋਂ ਭਗਵੰਤ ਮਾਨ ਸਰਕਾਰ ਨੂੰ ਝੂਠੇ ਡਰੱਗ ਕੇਸ ਵਿੱਚ ਮੇਰੇ ਖਿਲਾਫ ਕੁਝ ਨਹੀਂ ਮਿਲਿਆ ਤਾਂ ਹੁਣ ਉਹ ਮੇਰੇ ਖਿਲਾਫ ਇੱਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਲਈ ਹੀ ਅੱਜ ਵਿਜੀਲੈਂਸ ਦੇ ਐਸਐਸਪੀ ਦੀ ਅਗਵਾਈ ਵਾਲੀ ਟੀਮ ਨੇ ਮੇਰੇ ਘਰ ਛਾਪਾ ਮਾਰਿਆ।
ਮਜੀਠੀਆ ਨੇ ਕਿਹਾ ਭਗਵੰਤ ਮਾਨ ਜੀ, ਇਹ ਗੱਲ ਸਮਝ ਲਵੋ, ਤੁਸੀਂ ਭਾਵੇਂ ਜਿੰਨੇ ਮਰਜ਼ੀ ਪਰਚੇ ਦਰਜ ਕਰ ਦਿਓ, ਨਾ ਤਾਂ ਮੈਂ ਡਰਾਂਗਾ ਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਦਬਾ ਸਕੇਗੀ। ਮੈਂ ਹਮੇਸ਼ਾ ਪੰਜਾਬ ਦੇ ਮੁੱਦਿਆਂ 'ਤੇ ਬੋਲਿਆ ਹੈ ਤੇ ਭਵਿੱਖ ਵਿੱਚ ਵੀ ਬੋਲਦਾ ਰਹਾਂਗਾ। ਮੈਨੂੰ ਸਦੀਵੀ ਪਰਮਾਤਮਾ, ਗੁਰੂ ਸਾਹਿਬ 'ਤੇ ਪੂਰਾ ਵਿਸ਼ਵਾਸ ਹੈ। ਅੰਤਿਮ ਜਿੱਤ ਸੱਚ ਦੀ ਹੋਵੇਗੀ।