Punjab News: ਪੰਜਾਬ ਦੇ ਇੱਕ ਪਿੰਡ ਤੋਂ ਦੁਖਦਾਇਕ ਖਬਰ ਸਾਹਮਣੇ ਆਈ ਹੈ। ਝਬਾਲ ਦੇ ਨਜ਼ਦੀਕੀ ਪਿੰਡ ਸੋਹਲ ਦੇ ਸਰਪੰਚ ਸਰਵਣ ਸਿੰਘ ਦਾ ਛੋਟਾ ਭਰਾ ਅਮਰਜੀਤ ਸਿੰਘ ਪੁੱਤਰ ਬਲਜੀਤ ਸਿੰਘ, ਜਿਸ ਦੀ ਉਮਰ 45 ਸਾਲ ਦੱਸੀ ਜਾ ਰਹੀ ਹੈ। ਉਹ 21 ਜੁਲਾਈ ਨੂੰ ਘਰੋਂ ਤੋਂ ਦਵਾਈ ਲੈਣ ਲਈ ਗਿਆ ਸੀ ਪਰ ਵਾਪਸ ਨਹੀਂ ਆਇਆ। ਹੁਣ ਉਸ ਦੀ ਲਾਸ਼ ਬੀਤੇ ਦਿਨੀਂ ਪਿੰਡੋਂ ਬਾਹਰ ਝੋਨੇ ਦੇ ਖੇਤਾਂ ’ਚੋਂ ਮਿਲੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਸਰਪੰਚ ਸਰਵਣ ਸਿੰਘ ਸੋਹਲ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਅਮਰਜੀਤ ਸਿੰਘ 21 ਜੁਲਾਈ ਨੂੰ ਮੋਟਰਸਾਈਕਲ ’ਤੇ ਘਰੋਂ ਹਸਪਤਾਲ ’ਚੋਂ ਦਵਾਈ ਲੈਣ ਗਿਆ ਸੀ ਪਰ ਜਦੋਂ ਸ਼ਾਮ ਤੱਕ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਨੂੰ ਚਿੰਤਾ ਹੋਣ ਲੱਗੀ ਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੇ ਭਾਲ ਸ਼ੁਰੂ ਕਰ ਦਿੱਤੀ ਸੀ। ਪਰ ਉਨ੍ਹਾਂ ਵੱਲੋਂ ਲੱਭਣ ਲਈ ਭੱਜ-ਦੌੜ ਕੀਤੀ ਪਤਾ ਕਿਤੋਂ ਵੀ ਕੋਈ ਥਹੁ ਪਤਾ ਨਹੀਂ ਮਿਲਿਆ।
ਹਫਤੇ ਬਾਅਦ ਉਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਪਿੰਡੋਂ ਬਾਹਰ ਝੋਨੇ ਦੇ ਖੇਤਾਂ, ਜੋ ਕਿ ਬਾਰਿਸ਼ ਦੇ ਪਾਣੀ ਨਾਲ ਭਰੇ ਪਏ ਹਨ। ਜਿਸ ’ਚ ਇੱਕ ਲਾਸ਼ ਪਈ ਹੈ। ਮ੍ਰਿਤਕ ਦੇ ਭਰਾ ਸਰਪੰਚ ਸਰਵਣ ਸਿੰਘ ਸੋਹਲ ਨੇ ਦੱਸਿਆ ਕਿ ਜਦੋਂ ਅਸੀਂ ਜਾ ਕੇ ਵੇਖਿਆ ਤਾਂ ਉਹ ਮੇਰਾ ਭਰਾ ਅਮਰਜੀਤ ਸਿੰਘ ਹੀ ਸੀ, ਸੋ ਜ਼ਿਆਦਾ ਪਾਣੀ ’ਚ ਮੋਟਰਸਾਈਕਲ ਤੋਂ ਮੂੰਹ ਭਾਰ ਡਿੱਗ ਗਿਆ। ਪਾਣੀ ਦਾ ਵਹਾ ਜ਼ਿਆਦਾ ਹੋਣ ਕਰਕੇ ਉਹ ਆਪਣੇ ਆਪ ਨੂੰ ਸੰਭਾਲ ਨਹੀਂ ਪਾਇਆ। ਜਿਸ ਕਰਕੇ ਪਾਣੀ ’ਚ ਡੁੱਬਣ ਨਾਲ ਉਸ ਦੀ ਮੌਤ ਹੋ ਗਈ। ਪਤਾ ਲੱਗਣ ’ਤੇ ਡੀ. ਐੱਸ. ਪੀ. ਜਸਪਾਲ ਸਿੰਘ ਢਿੱਲੋਂ ਤੇ ਥਾਣਾ ਮੁਖੀ ਗੁਰਚਰਨ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਸਾਰੀ ਜਾਣਕਾਰੀ ਹਾਸਲ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।