Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
ਪੁਲਿਸ ਮਹਿਕਮੇ 'ਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਇੱਕ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਲਖੋਕੇ ਬਹਿਰਾਮ ਵਿੱਚ ਤੈਨਾਤ ਹੈਡ ਕਾਂਸਟੇਬਲ ਹਰਪਾਲ ਸਿੰਘ ਨੂੰ ਕਥਿਤ ਤੌਰ ‘ਤੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਬਿਊਰੋ ਨੇ ਕਾਬੂ...

ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਲਖੋਕੇ ਬਹਿਰਾਮ ਵਿੱਚ ਤੈਨਾਤ ਹੈਡ ਕਾਂਸਟੇਬਲ ਹਰਪਾਲ ਸਿੰਘ ਨੂੰ ਕਥਿਤ ਤੌਰ ‘ਤੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਆਰੋਪੀ ਨੂੰ ਪਿੰਡ ਸਰੂਪ ਸਿੰਘ ਵਾਲਾ, ਤਹਿਸੀਲ ਗੁਰੂਹਰਸਹਾਇ, ਜ਼ਿਲ੍ਹਾ ਫਿਰੋਜ਼ਪੁਰ ਦੇ ਵਸਨੀਕ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
1 ਲੱਖ ਰੁਪਏ ਦੀ ਰਿਸ਼ਵਤ ਦੀ ਡਿਮਾਂਡ ਕੀਤੀ ਗਈ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਨਾਮਜ਼ਦ ਹੈਡ ਕਾਂਸਟੇਬਲ ਨੇ ਉਸ ਮਾਮਲੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਅਤੇ ਉਸ ਦੇ ਭਰਾ ਨੂੰ ਕਿਸੇ ਹੋਰ ਮਾਮਲੇ ਵਿੱਚ ਨਾਮਜ਼ਦ ਨਾ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਇਸ ਵਿੱਚੋਂ ਹੈਡ ਕਾਂਸਟੇਬਲ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈ ਚੁੱਕਾ ਸੀ ਅਤੇ ਬਾਕੀ ਰਕਮ ਲੈਣ ਦੀ ਮੰਗ ਕਰ ਰਿਹਾ ਸੀ।
ਉਨ੍ਹਾਂ ਇਹ ਵੀ ਦੱਸਿਆ ਕਿ ਰਿਸ਼ਵਤ ਮੰਗਦੇ ਸਮੇਂ ਸ਼ਿਕਾਇਤਕਰਤਾ ਨੇ ਦੋਸ਼ੀ ਹੈਡ ਕਾਂਸਟੇਬਲ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਕਰ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਹੈਡ ਕਾਂਸਟੇਬਲ ਹਰਪਾਲ ਸਿੰਘ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧ ਵਿੱਚ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਫਿਰੋਜ਼ਪੁਰ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਤੇ ਕਾਰਵਾਈ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















