Punjab News: ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਤੋਂ ਖਾਸ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਨਜ਼ਦੀਕੀ ਪਿੰਡ ਅਬੁੱਲ ਖੁਰਾਣਾ ਵਿਖੇ ਨੈਸ਼ਨਲ ਹਾਈਵੇ ਨਾਲ ਲੰਘਦੀ ਛੋਟੀ ਸੜਕ 'ਤੇ ਦੋ ਨਿੱਜੀ ਸਕੂਲਾਂ ਦੀਆਂ ਵੈਨਾਂ ਆਪਸ ਵਿਚ ਟਕਰਾ ਗਈਆਂ। ਇਸ ਹਾਦਸੇ ਦੇ ਵਿੱਚ ਬੱਚੇ ਵਾਲ-ਵਾਲ ਬਚੇ। ਪਰ ਇਸ ਘਟਨਾ ਦੇ ਵਿੱਚ ਇੱਕ ਵੈਨ ਦਾ ਡਰਾਈਵਰ ਜ਼ਖਮੀ ਹੋ ਗਇਆ ਜੋ ਕਿ ਹਸਪਤਾਲ ਦੇ ਵਿੱਚ ਜ਼ੇਰੇ ਇਲਾਜ ਹੈ। ਪਰਮਾਤਮਾ ਦਾ ਸ਼ੁਕਰ ਰਿਹਾ ਕਿ ਇਸ ਹਾਦਸੇ ਦੇ ਵਿੱਚ ਕੋਈ ਵੀ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਫਿਲਹਾਲ ਇਸ ਮਾਮਲੇ ਵਿੱਚ ਦੋਨਾਂ ਧਿਰਾਂ ਵਿਚੋਂ ਕੋਈ ਵੀ ਧਿਰ ਕੈਮਰੇ ਅੱਗੇ ਕੁਝ ਵੀ ਬੋਲਣ ਤੋਂ ਗੁਰੇਜ਼ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।