![ABP Premium](https://cdn.abplive.com/imagebank/Premium-ad-Icon.png)
Punjab News : ਦਿਲ ਕੰਬਾ ਦੇਣ ਵਾਲੀ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ, ਸੰਸਦ ‘ਚ ਦਿੱਤੀ ਜਾਵੇ ਸ਼ਰਧਾਂਜਲੀ : ਰਾਘਵ ਚੱਢਾ
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰੀ ਦੀਆਂ ਮਹਾਨ ਸ਼ਹਾਦਤਾਂ ਨੂੰ ਸੰਸਦ ‘ਚ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ ਹੈ। ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਸਿੱਖ ਕੌਮ ਦੇ ਚਾਰੇ ਸਾਹਿਬ
![Punjab News : ਦਿਲ ਕੰਬਾ ਦੇਣ ਵਾਲੀ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ, ਸੰਸਦ ‘ਚ ਦਿੱਤੀ ਜਾਵੇ ਸ਼ਰਧਾਂਜਲੀ : ਰਾਘਵ ਚੱਢਾ Punjab News : Heartbreaking martyrdom of four Sahibzades, tribute should be given in Parliament: Raghav Chadha Punjab News : ਦਿਲ ਕੰਬਾ ਦੇਣ ਵਾਲੀ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ, ਸੰਸਦ ‘ਚ ਦਿੱਤੀ ਜਾਵੇ ਸ਼ਰਧਾਂਜਲੀ : ਰਾਘਵ ਚੱਢਾ](https://feeds.abplive.com/onecms/images/uploaded-images/2022/12/23/7d0e2a3c9c638e59ef878672af2a7e781671780979740498_original.jpg?impolicy=abp_cdn&imwidth=1200&height=675)
Punjab News : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰੀ ਦੀਆਂ ਮਹਾਨ ਸ਼ਹਾਦਤਾਂ ਨੂੰ ਸੰਸਦ ‘ਚ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ ਹੈ। ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਸਿੱਖ ਕੌਮ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਲ ਕੰਬਾ ਦੇਣ ਵਾਲੀ ਹੈ, ਗੁਰੂ ਸਾਹਿਬ ਦੇ ਪਰਿਵਾਰ ਨੇ ਵਤਨ ਦੀ ਸ਼ਾਨ ਨੂੰ ਵਧਾਇਆ। ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਸ਼ਹਾਦਤ ਹਮੇਸ਼ਾ ਅਮਰ ਰਹੇਗੀ।
ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਦੀਆਂ ਮਹਾਨ ਸ਼ਹਾਦਤਾਂ ਨੂੰ ਸੰਸਦ ‘ਚ ਸ਼ਰਧਾਂਜਲੀ ਦਿੱਤੀ ਜਾਵੇ ਤੇ ਸਾਰੇ ਸਿੱਖਿਆ ਬੋਰਡਾਂ ‘ਚ ਸ਼ਹਾਦਤਾਂ ਦੀ ਗਾਥਾ ਦਾ ਪਾਠ ਸ਼ਾਮਲ ਹੋਵੇ।
ਬਸ ਏਕ ਹਿੰਦ ਮੇਂ ਤੀਰਥ ਹੈ ਯਾਤਰਾ ਕੇ ਲੀਯੇ ਕਟਾਏ ਬਾਪ ਨੇ ਬੱਚੇ ਜਹਾਂ ਖ਼ੁਦਾ ਕੇ ਲੀਯੇ।
— Raghav Chadha (@raghav_chadha) December 23, 2022
ਦਸੇਮਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ,ਬਾਬਾ ਜੁਝਾਰ ਸਿੰਘ ਜੀ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮੌਕੇ, ਉਨ੍ਹਾਂ ਦੇ ਜਜ਼ਬੇ ਅਤੇ ਅਦੁੱਤੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ । pic.twitter.com/JvLW2eJAuI
ਸਿੱਖ ਕੌਮ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਲ ਕੰਬਾ ਦੇਣ ਵਾਲੀ ਹੈ, ਗੁਰੂ ਸਾਹਿਬ ਦੇ ਪਰਿਵਾਰ ਨੇ ਵਤਨ ਦੀ ਸ਼ਾਨ ਨੂੰ ਵਧਾਇਆ
— AAP Punjab (@AAPPunjab) December 23, 2022
ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਦੀਆਂ ਮਹਾਨ ਸ਼ਹਾਦਤਾਂ ਨੂੰ ਸੰਸਦ ‘ਚ ਸ਼ਰਧਾਂਜਲੀ ਦਿੱਤੀ ਜਾਵੇ ਤੇ ਸਾਰੇ ਸਿੱਖਿਆ ਬੋਰਡਾਂ ‘ਚ ਸ਼ਹਾਦਤਾਂ ਦੀ ਗਾਥਾ ਦਾ ਪਾਠ ਸ਼ਾਮਲ ਹੋਵੇ
—@raghav_chadha
AAP MP pic.twitter.com/8lZXa01JTV
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)