Punjab News : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰੀ ਦੀਆਂ ਮਹਾਨ ਸ਼ਹਾਦਤਾਂ ਨੂੰ ਸੰਸਦ ‘ਚ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ ਹੈ। ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਸਿੱਖ ਕੌਮ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਲ ਕੰਬਾ ਦੇਣ ਵਾਲੀ ਹੈ, ਗੁਰੂ ਸਾਹਿਬ ਦੇ ਪਰਿਵਾਰ ਨੇ ਵਤਨ ਦੀ ਸ਼ਾਨ ਨੂੰ ਵਧਾਇਆ। ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਸ਼ਹਾਦਤ ਹਮੇਸ਼ਾ ਅਮਰ ਰਹੇਗੀ।
ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਦੀਆਂ ਮਹਾਨ ਸ਼ਹਾਦਤਾਂ ਨੂੰ ਸੰਸਦ ‘ਚ ਸ਼ਰਧਾਂਜਲੀ ਦਿੱਤੀ ਜਾਵੇ ਤੇ ਸਾਰੇ ਸਿੱਖਿਆ ਬੋਰਡਾਂ ‘ਚ ਸ਼ਹਾਦਤਾਂ ਦੀ ਗਾਥਾ ਦਾ ਪਾਠ ਸ਼ਾਮਲ ਹੋਵੇ।