Punjab News : ਹਾਈਕੋਰਟ ਨੇ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਲਗਾਇਆ 15 ਕਰੋੜ ਰੁਪਏ ਜੁਰਮਾਨਾ
Punjab News : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਫਿਰੋਜ਼ਪੁਰ ਸਥਿਤ ਮਾਲਬਰੋਸ ਦੀ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਅਹਿਮ ਫੈਸਲਾ ਦਿੱਤਾ ਹੈ।
Punjab News : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਫਿਰੋਜ਼ਪੁਰ ਸਥਿਤ ਮਾਲਬਰੋਸ ਦੀ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਅਹਿਮ ਫੈਸਲਾ ਦਿੱਤਾ ਹੈ। ਹਾਈਕੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਧਰਨਾ ਖਤਮ ਕਰਵਾਉਣ ਵਿੱਚ ਨਾਕਾਮ ਰਹੀ ਹੈ, ਇਸ ਲਈ ਹਾਈਕੋਰਟ ਨੇ ਸਰਕਾਰ ਨੂੰ 15 ਕਰੋੜ ਰੁਪਏ ਜੁਰਮਾਨਾ ਲਗਾਇਆ ਹੈ ਅਤੇ ਇਕ ਹਫਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਪਹਿਲਾ ਵੀ ਸਰਕਾਰ ਨੂੰ 5 ਕਰੋੜ ਰੁਪਏ ਜੁਰਮਾਨਾ ਲਗਾਇਆ ਸੀ।
ਇਸ ਤੋਂ ਇਲਾਵਾ ਅਦਾਲਤ ਨੇ ਪੰਜਾਬ ਦੇ ਵਧੀਕ ਗ੍ਰਹਿ ਸਕੱਤਰ ਦੇ ਨਾਲ ਏ.ਡੀ.ਜੀ.ਪੀ. (ਲਾਅ ਐਂਡ ਆਰਡਰ), ਡੀਸੀ ਫ਼ਿਰੋਜ਼ਪੁਰ ਅਤੇ ਐਸ.ਐਸ.ਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।ਕੋਰਟ ਨੇ ਕਿਹਾ ਕਿ ਕਿਉਂ ਨਾ ਤੁਹਾਡੇ ਖਿਲਾਫ ਅਦਾਲਤੀ ਹੁਕਮਾਂ ਦੀ ਉਲੰਘਣਾ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ।
ਇਹ ਪਟੀਸ਼ਨ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਯੂਨਿਟ ਦੇ ਬਾਹਰ ਬੈਠੇ ਹਨ ਅਤੇ ਯੂਨਿਟ ਨੂੰ ਬੰਦ ਕਰ ਦਿੱਤਾ ਗਿਆ ਹੈ। ਉਸ ਦੀ ਯੂਨਿਟ 'ਤੇ ਇਲਜ਼ਾਮ ਲਾਏ ਗਏ ਸਨ ਕਿ ਇਹ ਯੂਨਿਟ ਵਾਤਾਵਰਨ ਦੇ ਮਾਪਦੰਡਾਂ ਦੀ ਉਲੰਘਣਾ ਕਰਕੇ ਸਥਾਪਿਤ ਕੀਤਾ ਗਿਆ ਹੈ। ਜਦਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਨ੍ਹਾਂ ਦੀ ਜਾਂਚ ਕਰਕੇ ਮਨਜ਼ੂਰੀ ਦਿੱਤੀ ਹੈ।
ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਇਸ ਯੂਨਿਟ ਦੇ ਐਨ.ਜੀ.ਟੀ. ਨਿਗਰਾਨ ਕਮੇਟੀ ਤੋਂ ਜਾਂਚ ਦੀ ਮੰਗ ਕੀਤੀ ਪਰ ਐਨ.ਜੀ.ਟੀ ਨਿਗਰਾਨ ਕਮੇਟੀ ਦੀ ਜਾਂਚ ਵਿੱਚ ਸਭ ਕੁਝ ਠੀਕ ਪਾਇਆ ਗਿਆ। ਹੁਣ ਤੱਕ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਾਈਕੋਰਟ ਨੇ ਸੇਵਾਮੁਕਤ ਜਸਟਿਸ ਆਰ.ਕੇ. ਨਹਿਰੂ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਵੀ ਬਣਾਈ ਗਈ ਹੈ, ਜਿਸ ਵਿੱਚ ਇੱਕ ਸਰਕਾਰੀ ਨੁਮਾਇੰਦਾ ਅਤੇ ਇੱਕ ਸੀ.ਏ. ਸ਼ਾਮਲ ਕੀਤਾ ਗਿਆ ਹੈ। ਹਾਈ ਕੋਰਟ ਨੇ ਇਸ ਕਮੇਟੀ ਨੂੰ ਦੋ ਮਹੀਨਿਆਂ ਵਿੱਚ ਫੈਕਟਰੀ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।