Punjab News: ਸ਼ੁੱਕਰਵਾਰ ਨੂੰ ਐਲਾਨੀ ਗਈ ਛੁੱਟੀ, ਸਰਕਾਰੀ-ਅਰਧ ਸਰਕਾਰੀ ਦਫ਼ਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ੁੱਕਰਵਾਰ ਯਾਨੀਕਿ 17 ਜਨਵਰੀ 2025 ਨੂੰ ਛੁੱਟੀ ਐਲਾਨੀ ਗਈ ਹੈ। ਜਿਸ ਕਰਕੇ ਸਰਕਾਰੀ ਤੋਂ ਲੈ ਕੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਜਿਸ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।
Holiday Announced for Friday: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਯਾਨੀਕਿ 17 ਜਨਵਰੀ 2025 ਨੂੰ ਛੁੱਟੀ ਐਲਾਨੀ ਗਈ ਹੈ। ਜਿਸ ਕਰਕੇ ਸਰਕਾਰੀ ਤੋਂ ਲੈ ਕੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਜਿਸ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਸ ਜ਼ਿਲ੍ਹਾ ਵਿੱਚ ਛੁੱਟੀ ਦਾ ਐਲਾਨ
ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵੱਜੋਂ 17 ਜਨਵਰੀ ਯਾਨੀ ਸ਼ੁੱਕਰਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਸਕੇ
ਡਿਪਟੀ ਕਮਿਸ਼ਨਰ ਡਾ.ਪੱਲਵੀ ਮਾਲੇਰਕੋਟਲਾ ਵੱਲੋਂ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਹੈ ਗਿਆ ਹੈ, ਤਾਂ ਜੋ ਲੋਕ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆਯੋਜਿਤ ਸਮਾਰੋਹ ਵਿਚ ਭਾਗ ਲੈ ਸਕਣ।
ਇਹ ਵਾਲੇ ਅਦਾਰਿਆਂ 'ਤੇ ਨਹੀਂ ਹੋਏਗਾ ਛੁੱਟੀ ਦਾ ਹੁਕਮ ਲਾਗੂ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।
ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਮਾਨਸਾ ਜ਼ਿਲ੍ਹੇ ਦੇ ਕੁੱਝ ਸਕੂਲਾਂ 'ਚ 18 ਜਨਵਰੀ ਦਿਨ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਧਿਆਨ 'ਚ ਲਿਆਂਦਾ ਹੈ ਕਿ ਜਵਾਹਰ ਨਵੋਦਿਆ ਵਿੱਦਿਆਲਿਆ 'ਚ 18 ਜਨਵਰੀ 2025 ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਤੱਕ 6ਵੀਂ ਜਮਾਤ ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।