Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
ਜਿੱਥੇ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਧਿਆਨ 'ਚ ਲਿਆਂਦਾ ਹੈ ਕਿ ਜਵਾਹਰ ਨਵੋਦਿਆ ਵਿੱਦਿਆਲਿਆ 'ਚ 18 ਜਨਵਰੀ 2025 ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਤੱਕ 6ਵੀਂ ਜਮਾਤ ਲਈ...
Punjab News: ਮਾਨਸਾ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿੱਥੇ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਧਿਆਨ 'ਚ ਲਿਆਂਦਾ ਹੈ ਕਿ ਜਵਾਹਰ ਨਵੋਦਿਆ ਵਿੱਦਿਆਲਿਆ 'ਚ 18 ਜਨਵਰੀ 2025 ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਤੱਕ 6ਵੀਂ ਜਮਾਤ ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ-25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਸ ਪ੍ਰੀਖਿਆ ਲਈ ਨਿਰਧਾਰਿਤ ਸਕੂਲਾਂ 'ਚ ਇੱਕ ਦਿਨ ਦੀ ਛੁੱਟੀ ਇੱਥੇ ਨਾਲ ਹੀ ਦੱਸ ਦਈਏ ਇਹ ਸਿਰਫ ਸਕੂਲਾਂ ਦੇ ਵਿਦਿਆਰਥੀਆਂ ਲਈ ਘੋਸ਼ਿਤ ਕੀਤੀ ਗਈ ਹੈ।
ਇਹ ਵਾਲੇ ਸਕੂਲਾਂ ਦੇ ਵਿੱਚ ਹੋਈ ਪ੍ਰੀਖਿਆ
ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਮਾਨਸਾ ਅਤੇ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਮਾਨਸਾ ਵਿਖੇ ਹੋਵੇਗੀ।
18 ਜਨਵਰੀ ਦੀ ਛੁੱਟੀ ਸਿਰਫ ਵਿਦਿਆਰਥੀਆਂ ਦੇ ਲਈ ਹੈ
ਇਸ ਲਈ 18 ਜਨਵਰੀ 2025 ਦਿਨ ਸ਼ਨੀਵਾਰ ਨੂੰ ਇੱਕ ਦਿਨ ਦੀ ਛੁੱਟੀ ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ ਘੋਸ਼ਿਤ ਕੀਤੀ ਹੈ, ਤਾਂ ਜੋ ਟੈਸਟ ਦੇਣ ਵਾਲੇ ਪ੍ਰੀਖਿਆਰਥੀ ਸਹੀ ਢੰਗ ਨਾਲ ਪ੍ਰੀਖਿਆ ਦੇ ਸਕਣ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਪਰੋਕਤ ਸਕੂਲਾਂ ਦਾ ਸਾਰਾ ਸਟਾਫ਼ ਆਮ ਦੀ ਤਰ੍ਹਾਂ ਸਕੂਲਾਂ 'ਚ ਹਾਜ਼ਰ ਰਹੇਗਾ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ। ਉਪਰੋਕਤ ਹੁਕਮ 18 ਜਨਵਰੀ 2025 ਲਈ ਲਾਗੂ ਰਹੇਗਾ।
ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਰਹੇਗੀ ਪ੍ਰਸ਼ਾਸ਼ਨ ਦੀ ਸਖਤ ਨਜ਼ਰ
ਪ੍ਰੀਖਿਆ ਕੇਂਦਰਾਂ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ, ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਆਈਏਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੇ।
Education Loan Information:
Calculate Education Loan EMI