Punjab News: ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਕੁਝ ਸਕੂਲਾਂ ਵਿੱਚ ਸ਼ਨੀਵਾਰ 18 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੁਆਰਾ ਤੁਹਾਡੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 18 ਜਨਵਰੀ, 2025 ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਛੇਵੀਂ ਜਮਾਤ ਲਈ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਅਧੀਨ ਉਨ੍ਹਾਂ ਨੇ ਇਸ ਪ੍ਰੀਖਿਆ ਲਈ ਨਿਰਧਾਰਤ ਸਕੂਲਾਂ ਵਿੱਚ ਇੱਕ ਦਿਨ ਦੀ ਛੁੱਟੀ (ਸਿਰਫ਼ ਵਿਦਿਆਰਥੀਆਂ ਲਈ) ਘੋਸ਼ਿਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਲੜਕੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਇਹ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਲੜਕੇ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਅਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਾਨਸਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਕਾਰਨ ਸ਼ਨੀਵਾਰ 18 ਜਨਵਰੀ, 2025 ਨੂੰ ਸਿਰਫ ਸਕੂਲੀ ਵਿਦਿਆਰਥੀਆਂ ਲਈ ਇੱਕ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ, ਤਾਂ ਜੋ ਉਮੀਦਵਾਰ ਸਹੀ ਢੰਗ ਨਾਲ ਪ੍ਰੀਖਿਆ ਦੇ ਸਕਣ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਪਰੋਕਤ ਸਕੂਲਾਂ ਦਾ ਸਾਰਾ ਸਟਾਫ਼ ਆਮ ਵਾਂਗ ਸਕੂਲ ਵਿੱਚ ਮੌਜੂਦ ਰਹੇਗਾ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਅਧੀਨ ਹੋਵੇਗੀ। ਉਪਰੋਕਤ ਹੁਕਮ 18 ਜਨਵਰੀ, 2025 ਤੱਕ ਲਾਗੂ ਰਹੇਗਾ।
Read More: Punjab News: ਪੰਜਾਬ ਦੇ ਹਾਲਾਤ ਖਰਾਬ, ਦਿਨ-ਦਿਹਾੜੇ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...
Read MOre: Punjab News: ਗਦਗਦ ਹੋਣਗੇ ਪੰਜਾਬੀ, ਲੋਹੜੀ ਮੌਕੇ ਸਰਕਾਰ ਦੇਣ ਜਾ ਰਹੀ ਨਵਾਂ ਤੋਹਫ਼ਾ, ਜਾਣੋ ਲੋਕਾਂ ਲਈ ਕਿਉਂ ਖਾਸ...?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।