Punjab holiday- ਪ੍ਰਸ਼ਾਸਨ ਵੱਲੋਂ ਕੱਲ੍ਹ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਸਾਰੇ ਅਦਾਰੇ ਰਹਿਣਗੇ ਬੰਦ
Punjab holiday-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਮੌਕੇ ਉਤੇ 23 ਸਤੰਬਰ 2024 (ਸੋਮਵਾਰ) ਨੂੰ ਲੋਕਲ ਛੁੱਟੀ ਐਲਾਨੀ ਗਈ ਹੈ।
Punjab holiday-ਪੰਜਾਬ ਦੇ ਫਰੀਦਕੋਟ ਜਿਲ੍ਹੇ ਵਿਚ ਭਲਕੇ 23 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਮੌਕੇ ਉਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ਵਿਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿਚ ਲੋਕਲ ਛੁੱਟੀ ਐਲਾਨੀ ਗਈ ਹੈ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ 23 ਸਤੰਬਰ ਨੂੰ ਫਰੀਦਕੋਟ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਦਫਤਰਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਇਕ ਦਿਨ ਦੀ ਛੁੱਟੀ ਰਹੇਗੀ।
ਇਸ ਦੇ ਨਾਲ ਹੀ ਦੇਸ਼ ਵਿਚ ਤਿਉਹਾਰਾਂ ਦੇ ਸੀਜ਼ਨ ਸ਼ੁਰੂਆਤ ਹੋਣ ਵਾਲੀ ਹੈ। ਅਕਤੂਬਰ ਮਹੀਨੇ ਵਿੱਚ ਬੈਂਕ ਅਤੇ ਦਫ਼ਤਰ ਕਈ ਦਿਨ ਬੰਦ ਰਹਿਣਗੇ। ਸਕੂਲਾਂ ਵਿੱਚ ਵੀ ਛੁੱਟੀ ਰਹੇਗੀ। ਅਜਿਹੇ ‘ਚ ਜੇਕਰ ਤੁਸੀਂ ਤਿਉਹਾਰਾਂ ਦੇ ਸੀਜ਼ਨ ਵਿਚ ਕਿਤੇ ਘੁੰਮਣ ਜਾਂ ਬਾਹਰ ਜਾਣ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਕੰਮ ਦੀ ਹੈ। 2 ਅਕਤੂਬਰ ਯਾਨੀ ਗਾਂਧੀ ਜਯੰਤੀ ਤੋਂ ਛੁੱਟੀਆਂ ਦੀ ਸ਼ੁਰੂਆਤ ਹੋ ਜਾਵੇਗੀ। ਇਸ ਦਿਨ ਪੂਰੇ ਦੇਸ਼ ਵਿੱਚ ਜਨਤਕ ਛੁੱਟੀ ਹੁੰਦੀ ਹੈ। ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿੰਦੇ ਹਨ। ਰਾਜਸਥਾਨ ਵਿਚ 3 ਅਕਤੂਬਰ ਨੂੰ ਨਵਰਾਤਰੀ ਸਥਾਪਨਾ ਅਤੇ ਮਹਾਰਾਜਾ ਅਗਰਸੇਨ ਜਯੰਤੀ ਦੀ ਛੁੱਟੀ ਹੋਵੇਗੀ। 11 ਨੂੰ ਦੁਰਗਾ ਅਸ਼ਟਮੀ, 12 ਨੂੰ ਦੁਸਹਿਰੇ, ਵਿਜਯਾਦਸ਼ਮੀ ਅਤੇ 31 ਅਕਤੂਬਰ ਨੂੰ ਦੀਵਾਲੀ ਦੀ ਛੁੱਟੀ ਰਹੇਗੀ। ਇਸ ਤਰ੍ਹਾਂ ਅਕਤੂਬਰ ਮਹੀਨੇ ਵਿੱਚ ਵੀਕੈਂਡ ਨੂੰ ਛੱਡ ਕੇ ਕੁੱਲ 5 ਦਿਨਾਂ ਦੀਆਂ ਜਨਤਕ ਛੁੱਟੀਆਂ ਹੋਣਗੀਆਂ।
ਇਹ ਵੀ ਪੜ੍ਹੋ:ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
ਪੰਜਾਬ ਦੇ ਫਰੀਦਕੋਟ ਜਿਲ੍ਹੇ ਵਿਚ ਭਲਕੇ 23 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ 23 ਸਤੰਬਰ ਨੂੰ ਫਰੀਦਕੋਟ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਦਫਤਰਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਇਕ ਦਿਨ ਦੀ ਛੁੱਟੀ ਰਹੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।