ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਰੋਹ ਨੂੰ ਧਿਆਨ ਵਿੱਚ ਰੱਖਦਿਆਂ ਬਲਾਕ ਸ਼੍ਰੀ ਆਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਤੋਂ 26 ਨਵੰਬਰ ਤੱਕ ਬੰਦ ਰਖੇ ਜਾਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪਾਵਨ ਸਮਾਗਮ ਦੇ ਮੌਕੇ ‘ਤੇ ਬਹੁਤ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ ਅਤੇ ਇਸ ਵੇਲੇ ਵੀ ਸੰਗਤਾਂ ਲਗਾਤਾਰ ਆਉਣਾ ਜਾਰੀ ਹੈ। ਇਸ ਕਾਰਨ ਟਰੈਫਿਕ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਬਣਾਏ ਰੱਖਣ ਲਈ ਬਲਾਕ ਸ਼੍ਰੀ ਆਨੰਦਪੁਰ ਸਾਹਿਬ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 22 ਤੋਂ 26 ਨਵੰਬਰ ਤੱਕ ਕਲਾਸਾਂ ਨਹੀਂ ਲੱਗਣਗੀਆਂ। ਇਹ ਫ਼ੈਸਲਾ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਅਤੇ ਸਮਾਰੋਹ ਦੇ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਲਈ ਕੀਤਾ ਗਿਆ ਹੈ।
ਸ਼੍ਰੀ ਅਨੰਦਪੁਰ ਸਾਹਿਬ ਵਿਖੇ 20 ਨਵੰਬਰ ਨੂੰ ਹੋਏ ਇਤਿਹਾਸਿਕ ਲਾਈਟ ਐਂਡ ਸ਼ੋਅ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਸ਼ਰਧਾਲੂ ਨੇ ਹਾਜ਼ਰੀ ਭਰੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਐਕਸ ਉੱਤੇ ਇੱਕ ਪੋਸਟ ਸਾਂਝੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ- ''ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਇਤਿਹਾਸਿਕ ਲਾਈਟ ਐਂਡ ਸ਼ੋਅ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀ ਸੰਗਤ ਵੱਲੋਂ ਮਿਲੇ ਅਥਾਹ ਪਿਆਰ ਲਈ ਤਹਿ ਦਿਲੋਂ ਧੰਨਵਾਦ। ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਇਸ ਸਮਾਗਮ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਭ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ। ਸਟੇਡੀਅਮ ਦੇ ਆਲੇ-ਦੁਆਲੇ ਸੰਗਤਾਂ ਦਾ ਹੜ੍ਹ ਉਮੜਿਆ ਹੋਇਆ ਸੀ। ਸੰਗਤਾਂ ਦੇ ਦਰਸ਼ਨ ਕਰਕੇ ਦਿਲ ਨੂੰ ਬਹੁਤ ਖੁਸ਼ੀ ਹੋਈ, ਗੁਰੂ ਸਾਹਿਬ ਮਹਿਰ ਕਰਨ''
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।