Accident: ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਬੁਰੀ ਤਰ੍ਹਾਂ ਕੁਚਲਿਆ ਗਿਆ ਸਿਰ, ਲੋਕਾਂ ਦੇ ਉਡੇ ਹੋਸ਼
Accident: ਸਥਾਨਕ ਸ਼ਹਿਰ ਵਿੱਚੋਂ ਲੰਘਦੇ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਪਟਿਆਲਾ ਰੋਡ ’ਤੇ ਸਥਿਤ ਵੇਅਰ ਹਾਊਸ ਦੇ ਗੋਦਾਮ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ
Accident: ਸਥਾਨਕ ਸ਼ਹਿਰ ਵਿੱਚੋਂ ਲੰਘਦੇ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਪਟਿਆਲਾ ਰੋਡ ’ਤੇ ਸਥਿਤ ਵੇਅਰ ਹਾਊਸ ਦੇ ਗੋਦਾਮ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਥਾਨਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਸਥਾਨਕ ਸ਼ਹਿਰ 'ਚੋਂ ਲੰਘਦੇ ਨੈਸ਼ਨਲ ਹਾਈਵੇ 'ਤੇ ਭਵਾਨੀਗੜ੍ਹ ਤੋਂ ਪਟਿਆਲਾ ਨੂੰ ਜਾਂਦੇ ਸਮੇਂ ਦੇਰ ਰਾਤ ਉਨ੍ਹਾਂ ਨੂੰ ਗੋਦਾਮ ਦੇ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਮਿਲੀ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਪਛਾਣ ਨਹੀਂ ਹੋ ਸਕੀ ਕਿਉਂਕਿ ਉਸ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਵਿਅਕਤੀ, ਜਿਸ ਦੀ ਉਮਰ ਕਰੀਬ 45 ਤੋਂ 50 ਸਾਲ ਹੈ, ਨੂੰ ਹਾਈਵੇ 'ਤੇ ਜਾਂਦੇ ਸਮੇਂ ਕਿਸੇ ਅਣਪਛਾਤੇ ਵਾਹਨ ਨੇ ਕੁਚਲ ਦਿੱਤਾ ਅਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੇ ਕੱਪੜਿਆਂ 'ਚੋਂ ਕੋਈ ਪਛਾਣ ਪੱਤਰ ਬਰਾਮਦ ਨਹੀਂ ਹੋਇਆ। ਇਸ ਲਈ ਉਕਤ ਵਿਅਕਤੀ ਦੀ ਸ਼ਨਾਖਤ ਲਈ ਉਸ ਦੀ ਲਾਸ਼ ਦੀਆਂ ਤਸਵੀਰਾਂ ਵੱਖ-ਵੱਖ ਸੋਸ਼ਲ ਮੀਡੀਆ ਸਾਈਟਾਂ 'ਤੇ ਪਾਈਆਂ ਗਈਆਂ ਅਤੇ ਅਗਲੇ 72 ਘੰਟਿਆਂ ਤੱਕ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਮੁਰਦਾਘਰ 'ਚ ਰਖਵਾਇਆ ਜਾਵੇਗਾ।