Punjab News: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਕੇਡਰ ਦੇ ਆਈਏਐਸ ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ 18 ਅਗਸਤ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਬ ਸੰਮਨ ਮੋਹਾਲੀ ਦੇ ਸਨਟੇਕ ਸਿਟੀ ਪ੍ਰੋਜੈਕਟ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ।

Continues below advertisement

ਈਡੀ ਦੀ ਜਾਂਚ ਵਿੱਚ ਦੋਸ਼ ਹੈ ਕਿ ਪ੍ਰੋਜੈਕਟ ਲਈ ਜ਼ਮੀਨ ਦੇ ਲੈਂਡ ਵਰਤੋਂ ਵਿੱਚ ਤਬਦੀਲੀ ਯਾਨੀ (ਸੀਐਲਯੂ) ਦੀ ਪ੍ਰਵਾਨਗੀ ਵਿੱਚ ਕਥਿਤ ਤੌਰ ਤੇ ਬੇਨਿਯਮੀਆਂ ਹੋਈਆਂ। ਏਜੰਸੀ ਇਸ ਮਾਮਲੇ ਵਿੱਚ ਕੰਵਲ ਪ੍ਰੀਤ ਬਰਾੜ ਤੋਂ ਪੁੱਛਗਿੱਛ ਕਰੇਗੀ।

ਈਡੀ ਨੇ ਸੰਮਨ ਈਮੇਲ ਰਾਹੀਂ ਭੇਜਿਆ

Continues below advertisement

ਈਡੀ ਸੂਤਰਾਂ ਅਨੁਸਾਰ, ਅਧਿਕਾਰੀ ਨੂੰ ਈਮੇਲ ਰਾਹੀਂ ਸੰਮਨ ਭੇਜਿਆ ਗਿਆ ਹੈ। ਜਾਂਚਕਰਤਾ ਇਹ ਪਤਾ ਲਗਾਉਣਾ ਚਾਹੁੰਦੇ ਹਨ ਕਿ ਜ਼ਮੀਨ ਮਾਲਕਾਂ ਦੀ ਡਿਵੈਲਪਰ ਨੂੰ ਜ਼ਮੀਨ ਵੇਚਣ ਦੀ ਸਹਿਮਤੀ ਦੀ ਪੁਸ਼ਟੀ ਕਰਨ ਲਈ ਅਧਿਕਾਰੀਆਂ ਨੇ ਕਿਹੜੀਆਂ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।