Punjab News: ਪੁਲਸ ਸਬਇੰਸਪੈਕਟਰ ਦੇ ਘਰ ਦੇ ਬਾਹਰ ਆਈਡੀ ਲਗਾਉਣ ਦੇ ਮਾਮਲੇ 'ਚ ਗ੍ਰਿਫਤਾਰ ਹਰਪਾਲ ਸਿੰਘ ਤੇ ਫਤਹਿ ਸਿੰਘ ਨੂੰ ਅੱਜ ਸਵੇਰੇ ਤੜਕ ਸਵੇਰ ਅੰਮ੍ਰਿਤਸਰ ਪੁਲਸ ਵੱਲੋਂ ਸੀਜੇਅੇੈਮ ਦੀ ਅਦਾਲਤ 'ਚ ਪੇਸ਼ ਕੀਤਾ ਗਿਆ । ਜਿੱਥੇ ਅਦਾਲਤ ਵੱਲੋਂ ਮੁਲਜ਼ਮਾਂ ਨੂੰ ਅੱਠ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। 


ਦਸ ਦਈਏ ਕਿ ਇਹ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਨਾਂ ਦੋਸ਼ੀਆਂ ਵਿੱਚੋਂ ਇਕ ਪੁਲਿਸ ਮੁਲਾਜ਼ਮ ਹੈ।ਕਾਬੂ ਕੀਤੇ ਪੁਲਿਸ ਮੁਲਾਜ਼ਮ ਦਾ ਨਾਮ ਹਰਪਾਲ ਸਿੰਘ ਹੈ ਅਤੇ ਉਸਦੇ ਸਾਥੀ ਦਾ ਨਾਮ ਫਤਿਹਦੀਪ ਸਿੰਘ ਹੈ। ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੋਵੇਂ ਨੌਜਵਾਨ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ 'ਚ ਸਬ ਇੰਸਪੈਕਟਰ ਦੀ ਗੱਡੀ ਹੇਠ ਬੰਬ ਲਾਇਆ ਗਿਆ ਸੀ ਜਿਸ ਤਹਿਤ ਅੱਜ ਦੋ ਅੱਤਵਾਦੀਆਂ  ਨੂੰ ਕਾਬੂ ਕੀਤਾ ਗਿਆ ਹੈ।


ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠ ਬੰਬ ਲਾਉਣ ਦੀ ਘਟਨਾ ਨੂੰ ਅੱਤਵਾਦੀ ਕਾਰਵਾਈ ਕਰਾਰ ਦਿੱਤਾ ਗਿਆ ਹੈ। ਅੱਜ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਆਰਐਨ ਢੋਕੇ ਘਟਨਾ ਸਥਾਨ ਦਾ ਨਿਰੀਖਣ ਕਰਨ ਲਈ ਸਬ ਇੰਸਪੈਕਟਰ ਦਿਲਬਾਗ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਇੱਕ ਅੱਤਵਾਦੀ ਘਟਨਾ ਹੀ ਹੈ। ਪੰਜਾਬ 'ਚ ਜਿੰਨੇ ਵੀ ਆਈਈਡੀ ਮਿਲੇ ਸਨ, ਉਹ ਪਾਕਿਸਤਾਨ ਤੋਂ ਹੀ ਆਏ ਸਨ।


ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਨੂੰ ਹੀ ਨਿਸ਼ਾਨਾ ਬਣਾ ਕੇ ਆਈਈਡੀ ਲਾਇਆ ਗਿਆ ਸੀ। ਗੱਡੀ ਹੇਠ 2.700 ਵਜਨੀ ਆਈਈਡੀ ਲਾਇਆ ਗਿਆ ਸੀ। ਦਿਲਬਾਗ ਸਿੰਘ ਦੀ ਬੋਲੈਰੋ ਗੱਡੀ ਨੂੰ ਦੋ ਕਿਲੋ ਆਰਡੀਐਕਸ ਨਾਲ ਉਡਾਉਣ ਦੀ ਸਾਜਿਸ਼ ਰਚੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਗਲੇ ਕੁਝ ਘੰਟਿਆਂ 'ਚ  ਸਾਰੇ ਮਾਮਲੇ ਦਾ ਖੁਲਾਸਾ ਕਰੇਗੀ। ਉਨ੍ਹਾਂ ਕਿਹਾ ਕਿ ਪੁਲਿਸ ਕੋਲ ਇਸ ਮਾਮਲੇ 'ਚ ਕਈ ਤਰਾਂ ਦੇ ਸੁਰਾਗ ਹਨ।









ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ 'ਚ ਬੀਤੇ ਕੱਲ ਸਬ -ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠ ਬੰਬ ਲਗਾਇਆ ਗਿਆ ਸੀ । ਇਹ ਗੱਡੀ ਇੰਨਸਪੈਕਟਰ ਦੇ ਘਰ ਦੇ ਬਾਹਰ ਖੜ੍ਹੀ ਸੀ। ਇਸ ਮਾਮਲੇ 'ਚ CCTV ਵੀ ਸਾਹਮਣੇ ਆ ਗਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ 'ਚ ਲੱਗੀ ਹੈ। ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚ ਗਿਆ ਸੀ। ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ ਇਲਾਕੇ ਵਿਚ ਪੁਲਿਸ ਦੀ ਗੱਡੀ ਵਿਚ ਬੰਬ ਰੱਖਣਾ ਵੱਡੀ ਅੱਤਵਾਦੀ ਸਾਜ਼ਿਸ਼ ਹੋ ਸਕਦੀ ਹੈ।