Punjab News: ਪੰਜਾਬ 'ਚ ਨਹੀਂ ਰੁਕ ਰਹੀ ਗ਼ੈਰਕਾਨੂੰਨੀ ਮਾਈਨਿੰਗ, ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਸਖਤੀ ਵਰਤਣ ਦੇ ਹੁਕਮ
ਪੰਜਾਬ ਸਰਕਾਰ ਵੱਲੋਂ ਲੱਖ ਕੋਸ਼ਿਸ਼ਾਂ ਕਰਨ ਮਗਰੋਂ ਵੀ ਗ਼ੈਰਕਾਨੂੰਨੀ ਮਾਈਨਿੰਗ ਨਹੀਂ ਰੁਕ ਰਹੀ। ਨਿੱਤ ਦਿਨ ਗ਼ੈਰਕਾਨੂੰਨੀ ਖਣਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹ ਵੀ ਖੁਲਾਸਾ ਹੁੰਦਾ ਰਹਿੰਦਾ ਹੈ ਕਿ ਮਾਈਨਿੰਗ ਮਾਫੀਆ ਨੂੰ ਅਫਸਰਸ਼ਾਹੀ ਤੇ ਸਿਆਸੀ ਸ਼ਹਿ ਹਾਸਲ ਹੈ।
Punjab News: ਪੰਜਾਬ ਸਰਕਾਰ ਵੱਲੋਂ ਲੱਖ ਕੋਸ਼ਿਸ਼ਾਂ ਕਰਨ ਮਗਰੋਂ ਵੀ ਗ਼ੈਰਕਾਨੂੰਨੀ ਮਾਈਨਿੰਗ ਨਹੀਂ ਰੁਕ ਰਹੀ। ਨਿੱਤ ਦਿਨ ਗ਼ੈਰਕਾਨੂੰਨੀ ਖਣਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹ ਵੀ ਖੁਲਾਸਾ ਹੁੰਦਾ ਰਹਿੰਦਾ ਹੈ ਕਿ ਮਾਈਨਿੰਗ ਮਾਫੀਆ ਨੂੰ ਅਫਸਰਸ਼ਾਹੀ ਤੇ ਸਿਆਸੀ ਸ਼ਹਿ ਹਾਸਲ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਹੁਣ ਗ਼ੈਰਕਾਨੂੰਨੀ ਖਣਨ ਰੋਕਣ ਲਈ ਹੋਰ ਸਖ਼ਤੀ ਦੇ ਆਦੇਸ਼ ਦਿੱਤੇ ਗਏ ਹਨ।
ਇਸ ਬਾਰੇ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖਣਨ ਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਗ਼ੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਭਾਗ ਦੇ ਐਨਫੋਰਸਮੈਂਟ ਵਿੰਗ ਨੂੰ ਹਰ ਸਮੇਂ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਨਿਗਰਾਨੀ ਲਈ ਖਣਨ ਤੇ ਪੁਲਿਸ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਿਰੰਤਰ ਚੈਕਿੰਗ ਕੀਤੀ ਜਾਵੇ।
ਹੋਰ ਪੜ੍ਹੋ : ਸੁਖਬੀਰ 'ਤੇ ਭੜਕੇ ਮਾਨ! ਬਾਦਲ ਵੀ ਸਾਹਬ...ਬਰਨਾਲਾ ਵੀ ਸਾਹਬ...ਬੇਅੰਤ ਸਿੰਘ ਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ”....
ਉਨ੍ਹਾਂ ਕਿਹਾ ਕਿ ਇਸ ਸਬੰਧੀ ਕਮੇਟੀ ਵੱਲੋਂ ਨਿਰੰਤਰ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਖਣਨ ਸਾਈਟ ਵਾਲੇ ਜ਼ਿਲ੍ਹਿਆਂ ’ਚ ਖਾਸ ਕਰ ਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਗ਼ੈਰਕਾਨੂੰਨੀ ਖਣਨ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਗ਼ੈਰਕਾਨੂੰਨੀ ਖਣਨ ਕਰਨ ਵਾਲਿਆਂ ਵਿਰੁੱਧ ਕਾਰਵਾਈ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਖਣਨ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਉਣ ਲਈ ਸੂਬੇ ’ਚ 55 ਜਨਤਕ ਖਣਨ ਸਾਈਟਾਂ ਨੂੰ ਚਲਾਉਣ ਤੋਂ ਬਾਅਦ ਹੁਣ 40 ਕਮਰਸ਼ੀਅਲ ਖਣਨ ਸਾਈਟਾਂ ਨੂੰ ਚਲਾਉਣ ਦੀ ਤਿਆਰੀ ਕੀਤੀ ਗਈ ਹੈ।
ਇਨ੍ਹਾਂ ਵਿੱਚੋਂ 19 ਨੂੰ ਸ਼ੁਰੂ ਕਰਨ ਲਈ ਸਭ ਕਾਰਵਾਈ ਮੁਕੰਮਲ ਹੋ ਗਈ ਹੈ ਜਦਕਿ ਬਾਕੀਆਂ ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖਣਨ ਵਿਭਾਗ ਵੱਲੋਂ ਇਕ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਖਣਨ ਵਿਭਾਗ ਦੇ ਅਧਿਕਾਰੀ ਤੇ ਠੇਕੇਦਾਰਾਂ ਨੂੰ ਕਾਨੂੰਨੀ ਤੇ ਗ਼ੈਰਕਾਨੂੰਨੀ ਥਾਂ ਦੀ ਜਾਣਕਾਰੀ ਮਿਲ ਸਕੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।