Punjab News: ਪੰਜਾਬ ਦੇ ਕਿਸਾਨਾਂ ਲਈ ਜ਼ਰੂਰੀ ਖਬਰ! ਸਬਸਿਡੀ ਲੈਣ ਦਾ ਸੁਨਹਿਰੀ ਮੌਕਾ, 15 ਜੁਲਾਈ ਤੋਂ ਪਹਿਲਾਂ ਕਰ ਲਵੋ ਇਹ ਕੰਮ
ਪੰਜਾਬ ਦੇ ਕਿਸਾਨਾਂ ਦੇ ਲਈ ਸਬਸਿਡੀ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਜਿਹੜੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੇ ਢੰਗ ਨੂੰ ਅਪਣਾ ਰਹੇ ਉਨ੍ਹਾਂ ਦੇ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ, ਸਬਸਿਡੀ ਲੈਣ ਦੇ ਅਰਜ਼ੀ ਪੱਤਰ ਭਰਨ ਦੀ ਆਖਰੀ ਮਿਤੀ ਵਧਾ

ਪੰਜਾਬ ਦੇ ਕਿਸਾਨਾਂ ਦੇ ਲਈ ਸਬਸਿਡੀ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਫਾਜ਼ਿਲਕਾ ਦੇ ਮੁੱਖ ਕਿਸਾਨ ਅਧਿਕਾਰੀ ਰਾਜਿੰਦਰ ਕੁਮਾਰ ਕੰਬੋਜ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 1500 ਰੁਪਏ ਪ੍ਰਤੀ ਏਕੜ ਸਬਸਿਡੀ ਲੈਣ ਦੇ ਅਰਜ਼ੀ ਪੱਤਰ ਭਰਨ ਦੀ ਆਖਰੀ ਮਿਤੀ ਵਧਾ ਦਿੱਤੀ ਗਈ ਹੈ। ਹੁਣ ਇਹ ਆਖਰੀ ਮਿਤੀ 15 ਜੁਲਾਈ ਤੱਕ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ, ਉਹ ਇਸ ਯੋਜਨਾ ਦੇ ਤਹਿਤ ਲਾਭ ਲੈ ਸਕਦੇ ਹਨ। ਇਸ ਲਈ ਕਿਸਾਨਾਂ ਨੂੰ ਕਿਸਾਨ ਵਿਭਾਗ ਦੀ ਅਧਿਕਾਰਿਕ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਰਜ਼ੀ ਦੇਣੀ ਪਏਗੀ। ਇਹ ਸਬਸਿਡੀ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪਾਣੀ ਦੀ ਬਚਤ ਨੂੰ ਉਤਸ਼ਾਹਤ ਕਰਨ ਲਈ ਦਿੱਤੀ ਜਾ ਰਹੀ ਹੈ। ਇਸ ਮੌਕੇ ਨੂੰ ਹੱਥੋਂ ਨਾ ਗੁਆਉਣ ਲਈ ਕਿਸਾਨ 15 ਜੁਲਾਈ ਤੋਂ ਪਹਿਲਾਂ ਆਪਣੀ ਅਰਜ਼ੀ ਜਰੂਰ ਭਰ ਦੇਣ।
ਕਿਸਾਨ ਪੋਰਟਲ 'ਤੇ ਆਪਣਾ ਅਰਜ਼ੀ ਪੱਤਰ ਜ਼ਰੂਰ ਭਰਨ
ਮੁੱਖ ਕਿਸਾਨ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਫਾਜ਼ਿਲਕਾ ਦੇ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਂਦੇ ਹੋਏ 81,461 ਏਕੜ 'ਚ ਬਿਜਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਫਾਜ਼ਿਲਕਾ ਦੇ ਕਿਸਾਨ ਸੂਬੇ ਭਰ ਵਿੱਚ ਅਗਵਾਈ ਕਰ ਰਹੇ ਹਨ, ਜੋ ਕਿ ਇੱਕ ਸਰਾਹਣਯੋਗ ਗੱਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਹ ਸਭ ਕਿਸੇ ਵੀ ਹਾਲਤ ਵਿੱਚ ਕਿਸਾਨ ਪੋਰਟਲ 'ਤੇ ਆਪਣਾ ਅਰਜ਼ੀ ਪੱਤਰ ਜ਼ਰੂਰ ਭਰਨ, ਕਿਉਂਕਿ ਸਿਰਫ਼ ਉਹੀ ਕਿਸਾਨ ਜਿਨ੍ਹਾਂ ਦੀ ਅਰਜ਼ੀ ਪੋਰਟਲ 'ਤੇ ਭਰੀ ਹੋਈ ਹੋਏਗੀ, ਉਨ੍ਹਾਂ ਨੂੰ ਹੀ ਸਬਸਿਡੀ ਦੀ ਰਕਮ ਮਿਲੇਗੀ। ਇਸ ਲਈ ਕਿਸਾਨਾਂ ਨੂੰ ਸੂਝਬੂਝ ਨਾਲ ਕੰਮ ਲੈਣਾ ਚਾਹੀਦਾ ਹੈ ਅਤੇ ਆਖਰੀ ਮਿਤੀ ਤੋਂ ਪਹਿਲਾਂ ਅਪਣਾ ਆਨਲਾਈਨ ਅਰਜ਼ੀ ਪੱਕੀ ਕਰ ਦੇਣੀ ਚਾਹੀਦੀ ਹੈ, ਤਾਂ ਜੋ ਉਹ ਸਰਕਾਰ ਵੱਲੋਂ ਮਿਲ ਰਹੇ ਲਾਭ ਤੋਂ ਵਾਂਝੇ ਨਾ ਰਹਿਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















