Punjab News: ਪੰਚ ਸਿੰਘ ਸਾਹਿਬਾਨ ਦੀ ਅਹਿਮ ਮੀਟਿੰਗ 30 ਅਗਸਤ ਨੂੰ ਹੋਵੇਗੀ। ਜਿਸ ਵਿੱਚ ਕਈ ਸੰਪਰਦਾਇਕ ਮੁੱਦਿਆਂ ਦੇ ਨਾਲ-ਨਾਲ ਸੁਖਬੀਰ ਬਾਦਲ ਦੇ ਮਾਮਲੇ 'ਤੇ ਵੀ ਫੈਸਲਾ ਲਿਆ ਜਾ ਸਕਦਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਉਨ੍ਹਾਂ ਨੂੰ ਧਾਰਮਿਕ ਸਜ਼ਾ ਦੇਣ ਲਈ ਅਗਲੀ ਤਰੀਕ ਤੈਅ ਕੀਤੀ ਜਾ ਸਕਦੀ ਹੈ।
ਅਕਾਲ ਤਖ਼ਤ ਨੇ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਵੱਲੋਂ ਸਪੱਸ਼ਟੀਕਰਨ ਵਿੱਚ ਲਿਖੀ ਗਈ ਚਿੱਠੀ ਨੂੰ ਜਨਤਕ ਕਰ ਦਿੱਤਾ ਸੀ। ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਇਹ ਚਿੱਠੀ 5 ਅਗਸਤ ਨੂੰ ਮੀਡੀਆ ਸਾਹਮਣੇ ਜਨਤਕ ਕੀਤੀ ਗਈ ਸੀ। ਹਾਲਾਂਕਿ, ਇਸ ਸੰਬਧੀ ਅਗਲਾ ਫ਼ੈਸਲਾ ਪੰਜ ਸਿੰਘ ਸਾਹਿਬਾਨਾਂ ਦੀ ਅਗਲੀ ਬੈਠਕ ਵਿੱਚ ਕਰਨ ਬਾਰੇ ਆਖਿਆ ਹੈ।
ਜ਼ਿਕਰਯੋਗ ਹੈ ਕਿ 1 ਜੁਲਾਈ ਨੂੰ ਬਾਗ਼ੀ ਧੜੇ ਵਿੱਚ ਸ਼ਾਮਲ ਸੀਨੀਅਰ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ। ਉਨ੍ਹਾਂ ਨੇ ਇਸ ਮੌਕੇ ਚਾਰ ਪੰਨਿਆਂ ਦਾ ਮੁਆਫ਼ੀਨਾਮਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ ਨੂੰ ਸੌਂਪਿਆ ਸੀ। ਬਾਗ਼ੀ ਧੜੇ ਵੱਲੋਂ ਇਹ ਵੀ ਇਲਜ਼ਾਮ ਲਗਾਏ ਸਨ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਥਕ ਭਾਵਨਾਵਾਂ ਦੀ ਤਰਜਨਮਾਨੀ ਨਹੀਂ ਕੀਤੀ।
ਬਾਗ਼ੀ ਧੜੇ ਨੇ ਆਪਣੇ ਮੁਆਫ਼ੀਨਾਮੇ ਵਿੱਚ ਉਨ੍ਹਾਂ ਨੇ 2007 ਤੋਂ ਲੈ ਕੇ 2017 ਤੱਕ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਗਲਤੀਆਂ ਦੀ ਮੁਆਫ਼ੀ ਮੰਗੀ ਸੀ। ਇਹਨਾਂ ‘ਗਲਤੀਆਂ’ ਵਿੱਚ 2015 ਦੀ ਬੇਅਦਬੀ ਘਟਨਾ, ਬਰਗਾੜੀ ਗੋਲੀ ਕਾਂਡ,ਸੱਚਾ ਸੌਦਾ ਦੇ ਮੁਖੀ ਨੂੰ ਮੁਆਫ਼ੀ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।