Ferozepur News: ਗੈਰ-ਕਾਨੂੰਨੀ ਢੰਗ ਨਾਲ ਜਾਂ ਜਾਅਲੀ ਏਜੰਟਾਂ ਰਾਹੀਂ ਅਮਰੀਕਾ ਗਏ ਮੁੰਡਿਆਂ ਨੂੰ ਡਿਪੋਰਟ ਕਰਨ ਦੇ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੇ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਨੇ ਟ੍ਰੈਵਲ ਏਜੰਸੀ/ਆਈਈਐਲਟੀਐਸ ਕੋਚਿੰਗ/ਟ੍ਰੈਵਲ ਏਜੰਸੀ/ਜਨਰਲ ਸੇਲਜ਼ ਏਜੰਸੀ ਵਿੱਚ ਕੰਮ ਕਰਨ ਵਾਲੇ 10 ਲੋਕਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ ਲਾਇਸੈਂਸ ਧਾਰਕਾਂ ਨੂੰ ਹਦਾਇਤ ਦਿੱਤੀ ਹੈ ਕਿ ਨੋਟਿਸ ਜਾਰੀ ਹੋਣ ਤੋਂ 10 ਦਿਨਾਂ ਦੇ ਅੰਦਰ-ਅੰਦਰ ਆਪਣੇ ਲਾਇਸੈਂਸ ਦੇ ਨਵੀਨੀਕਰਨ ਲਈ ਅਰਜ਼ੀ ਜਮ੍ਹਾ ਕਰਵਾਉਣ ਜਾਂ ਆਪਣਾ ਲਾਇਸੈਂਸ ਸਮਰਪਣ ਕਰਨ। ਅਜਿਹਾ ਨਾ ਕਰਨ ਦੀ ਸੂਰਤ ਵਿੱਚ, ਇਨ੍ਹਾਂ ਲਾਇਸੈਂਸ ਧਾਰਕਾਂ ਦੇ ਲਾਇਸੈਂਸ ਰੱਦ ਕਰਨ ਲਈ ਇੱਕਤਰਫਾ ਕਾਰਵਾਈ ਕੀਤੀ ਜਾਵੇਗੀ।
ਏ.ਡੀ.ਸੀ. ਡਾ. ਨਿਧੀ ਬਾਂਬਾ ਨੇ ਦੱਸਿਆ ਕਿ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਨਿਯਮ 2013 ਦੇ ਤਹਿਤ, ਜਿਨ੍ਹਾਂ ਦੇ ਲਾਇਸੈਂਸ ਦੀ ਮਿਆਦ ਖਤਮ ਹੋਣ ਵਾਲੀ ਸੀ, ਉਨ੍ਹਾਂ ਨੇ 2 ਮਹੀਨੇ ਪਹਿਲਾਂ ਲਾਇਸੈਂਸ ਰੀਨਿਊ ਕਰਨ ਲਈ ਨੋਟਿਸ ਜਾਰੀ ਕੀਤੇ ਗਏ ਸੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 10 ਲੋਕਾਂ ਨੇ ਇਸ ਹੁਕਮ ਦੀ ਪਾਲਣਾ ਨਹੀਂ ਕੀਤੀ, ਜਿਸ ਕਾਰਨ ਉਪਰੋਕਤ ਕੰਮ ਕਰ ਰਹੇ ਸ਼ਿਵਦੀਪ ਕੌਰ, ਪ੍ਰਿੰਸ ਗਰੋਵਰ, ਕੁਲਦੀਪ ਸਿੰਘ ਢਿੱਲੋਂ, ਸ਼ਿਵਮ ਬਜਾਜ, ਕਰਨਬੀਰ ਸਿੰਘ ਸਿੱਧੂ, ਰਮੇਸ਼ ਕੁਮਾਰ ਗੋਇਲ, ਅਰਵਿੰਦਰ ਸਿੰਘ, ਅਵਤਾਰ ਸਿੰਘ, ਪ੍ਰਭਜੋਤ ਕੌਰ ਅਰੋੜਾ ਅਤੇ ਪੂਜਾ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਨੇ ਨਾ ਤਾਂ ਆਪਣੇ ਲਾਇਸੈਂਸ ਪ੍ਰਸ਼ਾਸਨ ਨੂੰ ਜਮ੍ਹਾ ਕਰਵਾਏ ਹਨ ਅਤੇ ਨਾ ਹੀ ਉਨ੍ਹਾਂ ਨੂੰ ਰੀਨਿਊ ਕਰਵਾਏ ਹਨ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read MOre: Punjab News: 116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..
Read MOre: Punjab News: ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਖਾਸ ਖ਼ਬਰ, ਆਉਣ ਵਾਲੇ ਦਿਨਾਂ 'ਚ ਝੱਲਣੀ ਪਏਗੀ ਵੱਡੀ ਮੁਸੀਬਤ; ਲੋਕਾਂ ਵਿਚਾਲੇ ਮੱਚੀ ਤਰਥੱਲੀ
Read MOre: Punjab News: ਪੰਜਾਬ 'ਚ ਵੱਡਾ Encounter, ਪੁਲਿਸ ਅਤੇ ਇਸ ਗੈਂਗ ਵਿਚਾਲੇ ਤਾੜ-ਤਾੜ ਚੱਲੀਆਂ ਗੋਲੀਆਂ