Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰਮੋਸ਼ਨ, ਉਦਯੋਗ ਅਤੇ ਵਣਜ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਅਤੇ
Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰਮੋਸ਼ਨ, ਉਦਯੋਗ ਅਤੇ ਵਣਜ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੰਜਾਬ ਲਈ ਇੱਕ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਨੂੰ ਕੂੜਾ ਮੁਕਤ ਬਣਾਉਣ ਲਈ ਖੰਨਾ ਸ਼ਹਿਰ ਤੋਂ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਉਨ੍ਹਾਂ ਖੰਨਾ ਵਿਖੇ ਘਰ-ਘਰ ਜਾ ਕੇ ਕਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕੀਤਾ। ਇਸ ਪਾਇਲਟ ਪ੍ਰੋਜੈਕਟ ਦੀ ਲਾਗਤ 4 ਕਰੋੜ ਰੁਪਏ ਹੈ।
ਪੰਜਾਬ ਨੂੰ ਕੀਤਾ ਜਾਏਗਾ ਕੂੜਾ ਮੁਕਤ
ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇੱਕ ਸਾਲ ਲਈ ਸ਼ੁਰੂ ਕੀਤਾ ਜਾ ਰਿਹਾ ਹੈ, ਇਸ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਇਸ ਨੂੰ ਸ਼ੁਰੂ ਕੀਤਾ ਜਾਵੇਗਾ। ਵਧੇਰੇ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਯਤਨਸ਼ੀਲ ਹੈ। ਇਸ ਕਾਰਨ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਗਿਆ ਹੈ। ਖੰਨਾ ਸ਼ਹਿਰ ਦੇ ਹਰ ਵਾਰਡ ਵਿੱਚ ਹਰ ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕੀਤਾ ਜਾਵੇਗਾ। ਇਸ ਦੇ ਸ਼ੁਰੂ ਹੋਣ ਨਾਲ ਖੰਨਾ ਸ਼ਹਿਰ 'ਚ ਕਿਤੇ ਵੀ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਖੰਨਾ ਸ਼ਹਿਰ ਦੇ ਸਾਰੇ ਵਾਰਡਾਂ 'ਚੋਂ ਕੂੜਾ-ਕਰਕਟ ਖ਼ਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਦਿਖਾਈ ਦੇਵੇਗੀ।
ਸ਼ਿਕਾਇਤ ਲਈ ਟੋਲ ਫਰੀ ਨੰਬਰ ਜਾਰੀ
ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਸੜਕਾਂ 'ਤੇ ਕਬਜ਼ਾ ਕਰਨ ਵਾਲਿਆਂ ਨੂੰ ਯੂਜ਼ਰ ਨੰਬਰ ਜਾਰੀ ਕਰਕੇ ਇੱਕ ਐਪ ਨਾਲ ਲਿੰਕ ਕੀਤਾ ਜਾਵੇਗਾ। ਕੂੜਾ ਚੁੱਕਣ ਦਾ ਬਹੁਤ ਘੱਟ ਬਿੱਲ ਹਰ ਖਪਤਕਾਰ ਦੇ ਮੋਬਾਈਲ 'ਤੇ ਮੈਸੇਜ ਰਾਹੀਂ ਭੇਜਿਆ ਜਾਵੇਗਾ। ਸ਼ਹਿਰ ਦੇ ਵਸਨੀਕ ਉਪਭੋਗਤਾ ਖਰਚਿਆਂ ਦਾ ਭੁਗਤਾਨ ਔਨਲਾਈਨ ਅਤੇ ਔਫਲਾਈਨ ਦੋਵੇਂ ਕਰ ਸਕਦੇ ਹਨ। ਇਸ ਸਬੰਧੀ ਸ਼ਿਕਾਇਤ ਸੈੱਲ ਵੀ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਟੋਲ ਫਰੀ ਨੰਬਰ 1800-121-5721 ਹੈ। ਉਨ੍ਹਾਂ ਕਿਹਾ ਕਿ ਇਸ ਟੋਲ ਫ੍ਰੀ ਨੰਬਰ 'ਤੇ ਕੂੜੇ ਸਬੰਧੀ ਕੋਈ ਵੀ ਸ਼ਿਕਾਇਤ ਆਉਣ 'ਤੇ 60 ਮਿੰਟਾਂ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੰਨਾ ਸ਼ਹਿਰ ਵਿੱਚ ਕੂੜਾ ਇਕੱਠਾ ਕਰਨ ਵਾਲੇ ਸਾਰੇ ਵਾਹਨਾਂ ਦੀ ਜੀ.ਪੀ.ਐਸ. ਟਰੈਕਿੰਗ ਹੋਵੇਗੀ। ਇਨ੍ਹਾਂ ਸਾਰੇ ਵਾਹਨਾਂ ਦਾ ਵੇਰਵਾ ਸਥਾਪਿਤ ਕੰਟਰੋਲ ਰੂਮ ਦੀ ਸਕਰੀਨ 'ਤੇ ਲਾਈਵ ਦਿਖਾਈ ਦੇਵੇਗਾ ਕਿ ਖੰਨਾ ਸ਼ਹਿਰ ਦੇ ਕਿਹੜੇ ਵਾਰਡ ਵਿੱਚੋਂ ਕਿਹੜਾ ਵਾਹਨ ਕੂੜਾ ਇਕੱਠਾ ਕਰ ਰਿਹਾ ਹੈ।
ਬਣਾਇਆ ਜਾਏਗਾ 'ਰੰਗਲਾ ਪੰਜਾਬ'
ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਖੰਨਾ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਉਨ੍ਹਾਂ ਦਾ ਸੁਪਨਾ ਹੈ, ਇਸ ਲਈ ਹਰ ਘਰ ਤੋਂ ਕੂੜਾ ਇਕੱਠਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਮਾਨ ਅਤੇ ਹੋਰ ਮੰਤਰੀ ਮੰਡਲ ਦੇ ਸਹਿਯੋਗੀਆਂ ਦਾ ਇਸ ਵਿਸ਼ੇਸ਼ ਕਾਰਜ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ। ਇਸ ਪ੍ਰਾਜੈਕਟ ਰਾਹੀਂ ਗਿੱਲੇ ਕੂੜੇ ਨੂੰ ਵੱਖ ਕਰਕੇ ਉਸ ਤੋਂ ਖਾਦ ਤਿਆਰ ਕੀਤੀ ਜਾਵੇਗੀ ਅਤੇ ਪਲਾਸਟਿਕ ਦੇ ਕੂੜੇ ਤੋਂ ਬਿਜਲੀ ਪੈਦਾ ਕੀਤੀ ਜਾਵੇਗੀ। ਉਨ੍ਹਾਂ ਖੰਨਾ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪ੍ਰੋਜੈਕਟ ਨੂੰ ਕਾਮਯਾਬ ਕਰਨ ਤਾਂ ਜੋ ਇਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਇਸ ਨੂੰ ਸ਼ੁਰੂ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਕੂੜਾ ਮੁਕਤ ਕਰਕੇ 'ਰੰਗਲਾ ਪੰਜਾਬ' ਬਣਾਉਣ ਵੱਲ ਸਾਰਥਕ ਕਦਮ ਪੁੱਟਿਆ ਜਾ ਸਕੇ।