Punjab News: ਪੰਜਾਬ 'ਚ ਅਸਲਾ ਲਾਇਸੈਂਸਧਾਰਕਾਂ ਲਈ ਅਹਿਮ ਖਬਰ! ਪੋਰਟਲ ’ਤੇ ਅਪਲਾਈ ਕਰਨ ਲਈ ਵਧਾਈ ਸਮਾਂ ਸੀਮਾ
ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਰਾਹੁਲ ਨੇ ਜ਼ਿਲ੍ਹਾ ਤਰਨਤਾਰਨ ਦੇ ਵਾਸੀ ਜੋ ਅਸਲਾ ਧਾਰਕ ਹਨ, ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਅਸਲਾ ਲਾਇਸੈਂਸਧਾਰਕਾਂ ਵੱਲੋਂ ਸੇਵਾ ਕੇਂਦਰ ’ਚ ਚਲਦੇ ਈ-ਸੇਵਾ ਪੋਰਟਲ ’ਚ ਸਤੰਬਰ 2019 ਤੋਂ ਬਾਅਦ ਕੋਈ ਸਰਵਿਸ

Punjab News: ਪੰਜਾਬ ਰਾਜ ’ਚ ਅਸਲਾ ਲਾਇਸੈਂਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨੈਂਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੈਂਸਧਾਰਕ ਨੇ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੈਂਸ (Arms Licence) ਸਬੰਧੀ ਈ-ਸੇਵਾ ਪੋਰਟਲ ’ਚ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਹੈ, ਉਨ੍ਹਾਂ ਵਿਅਕਤੀਆਂ ਨੂੰ 31 ਜਨਵਰੀ ਤੋਂ ਬਾਅਦ ਅਸਲਾ ਲਾਇਸੈਂਸ ਸਬੰਧੀ ਈ-ਸੇਵਾ (e-service) ’ਚ ਕੋਈ ਸਰਵਿਸ ਨਹੀਂ ਦਿੱਤੀ ਜਾਵੇਗੀ।
ਅਸਲਾ ਲਾਇਸੈਂਸ ਰੀਨਿਊ ਨੂੰ ਲੈ ਕੇ ਜਾਰੀ ਹੋਏ ਇਹ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਰਾਹੁਲ ਨੇ ਜ਼ਿਲ੍ਹਾ ਤਰਨਤਾਰਨ ਦੇ ਵਾਸੀ ਜੋ ਅਸਲਾ ਧਾਰਕ ਹਨ, ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਅਸਲਾ ਲਾਇਸੈਂਸਧਾਰਕਾਂ ਵੱਲੋਂ ਸੇਵਾ ਕੇਂਦਰ ’ਚ ਚਲਦੇ ਈ-ਸੇਵਾ ਪੋਰਟਲ (E-service portal) ’ਚ ਸਤੰਬਰ 2019 ਤੋਂ ਬਾਅਦ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਗਈ ਹੈ, ਉਹ ਤੁਰੰਤ ਆਪਣੇ ਅਸਲਾ ਲਾਇਸੈਂਸ ਰੀਨਿਊ ਕਰਨ ਅਤੇ ਹੋਰ ਕੋਈ ਸਰਵਿਸ ਲਈ ਮਿਤੀ 31 ਜਨਵਰੀ ਤੋਂ ਪਹਿਲਾਂ-ਪਹਿਲਾਂ ਹਰ ਹਾਲਤ ’ਚ ਅਪਲਾਈ ਕਰਨ (In any case, apply before 31st January) ਲਈ ਨਜ਼ਦੀਕੀ ਸੇਵਾ ਕੇਂਦਰ ਪਾਸ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ।
ਉਨ੍ਹਾਂ ਦੱਸਿਆ ਕਿ ਪਹਿਲਾਂ ਅਪਲਾਈ ਕਰਨ ਦੀ ਮਿਤੀ 31 ਦਸੰਬਰ ਦੀ ਸੀ, ਜੋ ਹੁਣ ਪੰਜਾਬ ਸਰਕਾਰ ਵੱਲੋਂ 31 ਜਨਵਰੀ, 2025 ਨਿਰਧਾਰਿਤ ਕੀਤੀ ਗਈ ਹੈ। ਇਸ ਲਈ ਜਿਨ੍ਹਾਂ ਲਾਇਸੈਂਸਧਾਰਕਾਂ ਵੱਲੋਂ 2019 ਤੋਂ ਬਾਅਦ ਈ-ਸੇਵਾ ਰਾਹੀਂ ਕੋਈ ਸਰਵਿਸ ਨਹੀਂ ਲਈ ਗਈ। ਉਹ ਤੁਰੰਤ ਸੇਵਾ ਕੇਂਦਰ ਰਾਹੀਂ ਆਪਣਾ ਲਾਇਸੈਂਸ ਰੀਨਿਊ ਕਰਵਾਉਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















