ਪੜਚੋਲ ਕਰੋ

Punjab News: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਅਹਿਮ ਖਬਰ, ਇਸ ਵਜ੍ਹਾ ਕਰਕੇ ਲੋਕ ਹੋ ਰਹੇ ਖੱਜਲ-ਖੁਆਰ, ਸੂਬਾ ਸਰਕਾਰ ਸੁੱਤੀ ਪਈ

ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਨਲੇਕੀ ਕਰਕੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਦੱਸ ਦਈਏ ਪਿਛਲੇ ਕਈ ਮਹੀਨਿਆਂ ਤੋਂ ਸਮਾਰਟ ਕਾਰਡ ਬਣਾਉਣ ਵਾਲੀ ਸਮਾਰਟ ਕਾਰਡ ਚਿੱਪ ਕੰਪਨੀ ਦੇ ਟੈਂਡਰ ਦੀ ਮਿਆਦ ਪੂਰੀ ਹੋਣ ਕਾਰਨ ਡਰਾਈਵਿੰਗ ਲਾਇਸੈਂਸ..

Punjab News: ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਅਣਗਹਿਲੀ ਕਾਰਨ ਜਨਤਾ ਪ੍ਰੇਸ਼ਾਨ ਹੋ ਰਹੀ ਹੈ। ਪਿਛਲੇ ਕਈ ਮਹੀਨਿਆਂ ਤੋਂ ਸਮਾਰਟ ਕਾਰਡ ਬਣਾਉਣ ਵਾਲੀ ਸਮਾਰਟ ਕਾਰਡ ਚਿੱਪ ਕੰਪਨੀ ਦੇ ਟੈਂਡਰ ਦੀ ਮਿਆਦ ਪੂਰੀ ਹੋਣ ਕਾਰਨ ਡਰਾਈਵਿੰਗ ਲਾਇਸੈਂਸ (Driving license) ਅਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਨੂੰ ਵਿਭਾਗ ਦੀ ਅਣਗਹਿਲੀ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਇਸ ਕਾਰਨ ਡਰਾਈਵਿੰਗ ਲਾਇਸੈਂਸ ਦਾ ਸਮਾਂ ਪੂਰਾ ਹੋਣ ਵਾਲੇ ਲਾਇਸੈਂਸਾਂ ਨੂੰ ਰਿਨਿਊ ਕਰਨ ਲਈ ਕੋਈ ਵੀ ਅਧਿਕਾਰੀ ਸਮਰੱਥ ਦਿਖਾਈ ਨਹੀਂ ਦੇ ਰਿਹਾ ਹੈ। ਲਾਇਸੈਂਸ ਨਾ ਹੋਣ ਕਾਰਨ ਲੋਕਾਂ ਨੂੰ ਜੁਰਮਾਨੇ ਅਤੇ ਚਲਾਨਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੋਰ ਪੜ੍ਹੋ : ਲਗਭਗ 350 ਰੁਪਏ ਦੀ ਮਹੀਨਾਵਾਰ ਫੀਸ ਅਦਾ ਕਰਕੇ Galaxy S25 ਸਮਾਰਟਫੋਨ ਹੋਏਗਾ ਤੁਹਾਡਾ, ਜਾਣੋ ਸੈਮਸੰਗ ਦੀ ਇਸ ਨਵੀਂ ਸਰਵਿਸ ਬਾਰੇ

ਸੂਬਾ ਸਰਕਾਰ ਸੁੱਤੀ ਪਈ

ਇਹ ਧਿਆਨ ਦੇਣ ਯੋਗ ਹੈ ਕਿ ਹਜ਼ਾਰਾਂ ਲੋਕਾਂ ਦੀਆਂ ਫੀਸਾਂ ਪਹਿਲਾਂ ਹੀ ਪਾਈਪ ਲਾਈਨ ਵਿਚ ਹਨ, ਪਰ ਸਮਾਰਟ ਚਿੱਪ ਕੰਪਨੀ ਦਾ ਸਮਾਂ ਪੂਰਾ ਹੋਣ ਕਾਰਨ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਹੁਣ ਤੱਕ ਕਿਸੇ ਵੀ ਨਵੀਂ ਕੰਪਨੀ ਨੂੰ ਟੈਂਡਰ ਅਲਾਟ ਨਹੀਂ ਕੀਤਾ ਗਿਆ। ਇਸ ਕਾਰਨ ਆਮ ਲੋਕਾਂ ਦੀਆਂ ਭਰੀਆਂ ਹੋਈਆਂ ਫੀਸਾਂ ਡੁੱਬਣ ਦਾ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਸੂਬੇ ਦੇ ਵਿੱਚ ਪਿਛਲੇ 2 ਮਹੀਨਿਆਂ ਤੋਂ, ਟਰਾਂਸਪੋਰਟ ਵਿਭਾਗ ਦੀ ਚਿੱਪ ਕੰਪਨੀ ਦਾ ਕੰਮ ਰੁਕ ਗਿਆ ਹੈ।

ਟਰਾਂਸਪੋਰਟ ਵਿਭਾਗ ਦੀ ਨਲੇਕੀ ਕਰਕੇ ਲੋਕ ਹੋ ਰਹੇ ਖੱਜਲ-ਖੁਆਰ

ਜਦੋਂ ਕਿ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਨੂੰ ਪਹਿਲਾਂ ਹੀ ਪਤਾ ਸੀ ਕਿ ਸਮਾਰਟ ਚਿਪ ਕੰਪਨੀ ਦਾ ਸਮਾਂ ਖਤਮ ਹੋਣ ਵਾਲਾ ਹੈ। ਫਿਰ ਵੀ ਟੈਂਡਰ ਪ੍ਰਕਿਰਿਆ ਸ਼ੁਰੂ ਨਾ ਹੋਣ ਕਾਰਨ ਵਿਭਾਗ ਦੀ ਨਾਕਾਮੀ ਦਿਖਾਈ ਦੇ ਰਹੀ ਹੈ। ਸਮਾਰਟ ਕਾਰਡਾਂ ਦੇ ਰੁਕੇ ਕੰਮ ਲਈ ਭਾਵੇਂ ਉੱਚ ਅਧਿਕਾਰੀ ਜ਼ਿੰਮੇਵਾਰ ਹਨ ਪਰ ਇਸ ਦੇਰੀ ਲਈ ਲੋਕਾਂ ਨੂੰ ਖੁਦ ਹੀ ਆਪਣਾ ਕੰਮ ਛੱਡ ਕੇ ਸਥਾਨਕ ਆਰ.ਟੀ. ਓ./ਆਰ.ਟੀ.ਏ. ਦਫ਼ਤਰਾਂ ਦੇ ਚੱਕਰ ਲਾਉਣ ਲਈ ਮਜਬੂਰ ਹੋ ਰਹੇ ਹਨ।

ਵਾਹਨਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਵੀ ਰੁਕ ਗਿਆ

ਟਰਾਂਸਪੋਰਟ ਵਿਭਾਗ ਵੱਲੋਂ ਨਵੇਂ ਅਤੇ ਪੁਰਾਣੇ ਵਾਹਨਾਂ ਦੀ ਰਜਿਸਟ੍ਰੇਸ਼ਨ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦਾ ਹੱਲ ਕੱਢਣ ਲਈ ਕੋਈ ਅਧਿਕਾਰੀ ਅੱਗੇ ਨਹੀਂ ਆ ਰਿਹਾ। ਇਸ ਲਈ ਗੱਡੀ ਚਲਾ ਕੇ ਆਪਣੀ ਰੋਜ਼ੀ ਰੋਟੀ ਕਮਾਉਣ ਵਾਲੇ ਡਰਾਈਵਰਾਂ ਨੂੰ ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ. ਰੀਨਿਊ ਨਾ ਹੋਣ ਕਾਰਨ ਉਨ੍ਹਾਂ ਦਾ ਕੰਮ ਰੁੱਕਿਆ ਪਿਆ ਹੈ। ਕਿਉਂਕਿ ਜਦੋਂ ਵੀ ਕਿਸੇ ਕੰਪਨੀ ਵੱਲੋਂ ਵਾਹਨ ਲੋਡ ਕਰਨਾ ਹੁੰਦਾ ਹੈ ਤਾਂ ਡਰਾਈਵਰ ਦੇ ਲਾਇਸੈਂਸ 'ਤੇ ਗੱਡੀ ਦੀ ਆਰ.ਸੀ.  ਜਾਂਚ ਆਮ ਵਾਂਗ ਕੀਤੀ ਜਾਂਦੀ ਹੈ।

ਨਵੇਂ ਲਾਈਸੈਂਸ ਲਈ ਡਾਕ ਦਾ ਕੰਮ ਵੀ ਬੰਦ ਪਿਆ 

ਜਿਨ੍ਹਾਂ ਨੇ ਡਰਾਈਵਿੰਗ ਟਰੈਕ 'ਤੇ ਲਾਇਸੈਂਸ ਲਈ ਟੈਸਟ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਫੋਟੋਆਂ ਵੀ ਲਈਆਂ ਹਨ, ਉਨ੍ਹਾਂ ਦੇ ਲਾਇਸੈਂਸ ਅਜੇ ਬਾਕੀ ਹਨ। ਜਦੋਂ ਕਿ ਨਵੇਂ ਟੈਸਟਾਂ ਲਈ ਸਮਾਂ-ਸੀਮਾ ਜਾਰੀ ਕੀਤੀ ਜਾ ਰਹੀ ਹੈ, ਪਰ ਉਹ ਟੈਸਟਿੰਗ ਟਰੈਕ 'ਤੇ ਨਹੀਂ ਕਰਵਾਏ ਜਾ ਰਹੇ ਹਨ, ਜੋ ਆਉਣ ਵਾਲੇ ਲੋਕਾਂ ਵਿੱਚ ਨਿਰਾਸ਼ਾ ਪੈਦਾ ਕਰ ਰਹੇ ਹਨ।

ਇਹ ਸਮੱਸਿਆ ਕਦੋਂ ਤੱਕ ਜਾਰੀ ਰਹੇਗੀ, ਇਹ ਕਿਸੇ ਮੁਲਾਜ਼ਮ ਜਾਂ ਅਧਿਕਾਰੀ ਨੂੰ ਨਹੀਂ ਪਤਾ। ਇੰਨਾ ਹੀ ਨਹੀਂ ਵਿਦੇਸ਼ ਜਾਣ ਵਾਲੇ ਲੋਕਾਂ ਦੇ ਅੰਤਰਰਾਸ਼ਟਰੀ ਲਾਇਸੈਂਸ ਬਣਾਉਣ ਵਾਲਿਆਂ ਦੇ ਕੰਮ ਵਿੱਚ ਵੀ ਵਿਘਨ ਪਾਇਆ ਜਾ ਰਿਹਾ ਹੈ। ਲਾਇਸੈਂਸ ਦਾ ਟੈਸਟ ਦੇਣ ਲਈ ਡਰਾਈਵਿੰਗ ਟਰੈਕ ’ਤੇ ਗਏ ਰਵਿੰਦਰ ਸਿੰਘ ਭਾਂਖਰ ਨੇ ਦੱਸਿਆ ਕਿ ਦਫ਼ਤਰ ਨੂੰ ਤਾਲਾ ਲੱਗਿਆ ਹੋਇਆ ਸੀ। ਅੱਜ ਆਖਰੀ ਤਰੀਕ ਖਤਮ ਹੋਣ ਕਾਰਨ ਉਹ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਗਏ ਹਨ, ਜਿਸ ਕਾਰਨ ਹੁਣ ਉਸ ਨੂੰ ਆਪਣਾ ਲਰਨਿੰਗ ਲਾਇਸੈਂਸ ਰੀਨਿਊ ਕਰਨਾ ਪਵੇਗਾ, ਇਸ ਦੇ ਖਰਚੇ ਦੀ ਜ਼ਿੰਮੇਵਾਰੀ ਕੌਣ ਲਵੇਗਾ?

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget