Punjab News: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਤਵਾਰ ਨੂੰ ਦੱਸਿਆ ਕਿ ਸੂਬੇ ’ਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ’ਚ ਨਕਲ ਨੂੰ ਪੂਰੀ ਤਰ੍ਹਾਂ ਰੋਕਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 278 ਉੱਡਣ ਦਸਤੇ (duties of flying squad in exams) ਬਣਾਏ ਗਏ ਹਨ ਅਤੇ ਹਰੇਕ ਟੀਮ ’ਚ 3 ਮੈਂਬਰ ਹੋਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਉੱਡਣ ਦਸਤਿਆਂ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (DEO), ਪ੍ਰਿੰਸੀਪਲਾਂ, ਪੀ. ਐੱਸ. ਈ. ਬੀ. ਦੇ ਮੈਂਬਰਾਂ ਅਤੇ ਬੋਰਡ ਦੀ ਅਕਾਦਮਿਕ ਕੌਂਸਲ ਦੇ ਮੈਂਬਰਾਂ ਵੱਲੋਂ ਕੀਤੀ ਜਾਵੇਗੀ।

ਹੋਰ ਪੜ੍ਹੋ : ਅਕਾਲ ਤਖਤ ਅਤੇ SGPC ਵਿਚਾਲੇ ਟਕਰਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨ ਦੇ ਫੈਸਲੇ ‘ਤੇ ਦੋਵਾਂ ਸੰਸਥਾਵਾਂ ਆਮਣੇ-ਸਾਹਮਣੇ

ਪ੍ਰੀਖਿਆ ਕੇਂਦਰਾਂ ਦੀ ਹੋਏਗੀ ਅਚਨਚੇਤ ਚੈਕਿੰਗ

ਇਹ ਟੀਮਾਂ ਨਕਲ ਨੂੰ ਰੋਕਣ ਲਈ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਕਰਨਗੀਆਂ। ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨੂੰ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਦੌਰਾ ਕਰਨ ਅਤੇ ਸਰਹੱਦੀ ਖੇਤਰਾਂ ਦੇ ਸਕੂਲਾਂ ਦੀ ਵਿਸ਼ੇਸ਼ ਤੌਰ ’ਤੇ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਪ੍ਰੀਖਿਆ ਦੌਰਾਨ ਕੋਈ ਬੇਨਿਯਮੀ ਨਾ ਹੋਵੇ ਅਤੇ ਨਕਲ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ।

ਸੂਬੇ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ ਦੇਣਗੇ ਬੋਰਡ ਪ੍ਰੀਖਿਆਵਾਂ

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ’ਚ ਬੈਠ ਰਹੇ ਹਨ। ਰਾਜ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਵਿਦਿਆਰਥੀ ਨੂੰ ਆਪਣੇ ਗਿਆਨ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਉੱਚਿਤ ਅਤੇ ਬਰਾਬਰ ਮੌਕਾ ਮਿਲੇ। ਸਕੂਲ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸੌਖੇ ਰਾਹ ਲੱਭਣ ਦੀ ਬਜਾਏ ਸਖ਼ਤ ਮਿਹਨਤ ਦੀ ਚੋਣ ਕਰਨ ਲਈ ਉਤਸ਼ਾਹਤ ਕੀਤਾ। ਉਨ੍ਹਾਂ ਕਿਹਾ ਕਿ ਸੱਚੀ ਸਫ਼ਲਤਾ ਗਲਤ ਤਰੀਕਿਆਂ ਦੀ ਬਜਾਏ ਸਮਰਪਣ, ਲਗਨ, ਨਿਰੰਤਰ ਮਿਹਨਤ ਅਤੇ ਅਣਥੱਕ ਯਤਨਾਂ ਨਾਲ ਮਿਲਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI