Punjab News: ਪੰਜਾਬ 'ਚ ਲੱਗਣ ਵਾਲੇ ਸਮਾਰਟ ਮੀਟਰਾਂ ਨੂੰ ਲੈ ਕੇ ਅਹਿਮ ਖ਼ਬਰ, ਸਰਕਾਰ ਨੇ ਦਿੱਤੀ ਇਹ ਜਾਣਕਾਰੀ...
ਪੰਜਾਬ ਵਿੱਚ ਲਗਾਏ ਜਾਣ ਵਾਲੇ ਸਮਾਰਟ ਮੀਟਰਾਂ ਨੂੰ ਲੈ ਕੇ ਇੱਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਅਸਲ ਵਿੱਚ, ਕੇਂਦਰੀ ਬਿਜਲੀ ਅਤੇ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਰਾਜ ਸਭਾ ਵਿੱਚ ਜਾਣਕਾਰੀ ਦਿੰਦਿਆਂ...

Important Update on Smart Meters in Punjab: ਪੰਜਾਬ ਵਿੱਚ ਲਗਾਏ ਜਾਣ ਵਾਲੇ ਸਮਾਰਟ ਮੀਟਰਾਂ ਨੂੰ ਲੈ ਕੇ ਇੱਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਅਸਲ ਵਿੱਚ, ਕੇਂਦਰੀ ਬਿਜਲੀ ਅਤੇ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਰਾਜ ਸਭਾ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਸਮਾਰਟ ਮੀਟਰ ਲਗਾਉਣ ਦੀ ਪ੍ਰਕਿਰਿਆ ਫਿਲਹਾਲ ਜ਼ੀਰੋ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਲਈ ਕੁੱਲ 89 ਲੱਖ ਸਮਾਰਟ ਮੀਟਰਾਂ ਦੀ ਮਨਜ਼ੂਰੀ ਦਿੱਤੀ ਗਈ ਸੀ, ਪਰ ਅੱਜ ਤੱਕ ਰਾਜ ਵਿੱਚ ਇੱਕ ਵੀ ਸਮਾਰਟ ਮੀਟਰ ਨਹੀਂ ਲਗਾਇਆ ਗਿਆ। ਇਹ ਜਾਣਕਾਰੀ ਸੂਬੇ ਵਿੱਚ ਬਿਜਲੀ ਪ੍ਰਬੰਧਨ ਅਤੇ ਤਕਨੀਕੀ ਸੁਧਾਰਾਂ ਨੂੰ ਲੈ ਕੇ ਚਿੰਤਾ ਜਤਾਉਂਦੀ ਹੈ। ਸਰਕਾਰ ਵੱਲੋਂ ਮਨਜ਼ੂਰੀ ਮਿਲਣ ਦੇ ਬਾਵਜੂਦ ਵੀ ਜੇਕਰ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਸ਼ੁਰੂ ਨਹੀਂ ਹੋਈ, ਤਾਂ ਇਹ ਸਵਾਲ ਖੜੇ ਕਰਦਾ ਹੈ ਕਿ ਆਖਿਰ ਕਾਰਨ ਕੀ ਹੈ।
ਪੰਜਾਬ ਵਿੱਚ ਸਮਾਰਟ ਮੀਟਰਾਂ ਨੂੰ ਲੈ ਕੇ ਵਿਰੋਧ
ਇੱਥੇ ਖਾਸ ਤੌਰ 'ਤੇ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਵਿੱਚ ਕਿਤੇ ਵੀ ਸਮਾਰਟ ਮੀਟਰ ਲਗਾਏ ਗਏ, ਤਾਂ ਸਰਕਾਰ ਨੂੰ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਹਾਲਾਂਕਿ ਸਰਕਾਰ ਵੱਲੋਂ ਸਮਾਰਟ ਮੀਟਰ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਭਾਰੀ ਵਿਰੋਧ ਕਾਰਨ ਇਹ ਮਾਮਲਾ ਹੁਣ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















