Punjab School: ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਕਿਤਾਬਾਂ ਦੇ ਬੋਝ ਨੂੰ ਘੱਟ ਕਰਨ ਲਈ ਪੰਜਾਬ ਦੇ ਸਿੱਖਿਆ ਵਿਭਾਗ ਨੇ ਹੁਣ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਬੈਗ ਫਰੀ ਡੇਅ (bag free day) ਐਲਾਨਿਆ ਹੈ। ਹੁਣ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀ ਸਕੂਲਾਂ 'ਚ ਬੈਗ ਨਹੀਂ ਲੈ ਕੇ ਜਾਣਗੇ।


ਹੋਰ ਪੜ੍ਹੋ : ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ


ਇਸ ਦਿਨ ਸਕੂਲਾਂ 'ਚ ਅਧਿਆਪਕ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਕਰਵਾਉਣਗੇ ਜੋ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿੱਚ ਸਹਾਈ ਹੋਣਗੀਆਂ। ਖੇਡ ਗਤੀਵਿਧੀਆਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰਕੇ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਹੈ।



ਮਾਨਸਿਕ ਵਿਕਾਸ 'ਚ ਵੀ ਮਦਦ ਮਿਲੇਗੀ


ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਹੁਣ ਸਰਕਾਰੀ ਸਕੂਲਾਂ 'ਚ ਵੀ ਮਹੀਨੇ 'ਚ ਇਕ ਦਿਨ ਕਿਤਾਬ ਰਹਿਤ ਸਿੱਖਿਆ ਦਿੱਤੀ ਜਾਵੇਗੀ, ਜਿਸ ਨਾਲ ਬੱਚਿਆਂ ਦੇ ਮਨੋਰੰਜਨ ਦੇ ਨਾਲ-ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ 'ਚ ਵੀ ਮਦਦ ਮਿਲੇਗੀ। ਸਰਕਾਰ ਨੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਇਹ ਸਕੀਮ ਲਾਗੂ ਕੀਤੀ ਹੈ। ਸਕੂਲ ਮੁਖੀਆਂ ਨੂੰ ਜਾਰੀ ਪੱਤਰ ਅਨੁਸਾਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਬੈਗ ਫਰੀ ਡੇਅ ਦੌਰਾਨ ਸੱਭਿਆਚਾਰ, ਖੇਡਾਂ, ਸਮਾਜ ਸੇਵਾ, ਕਲਾ, ਵਿਗਿਆਨ, ਬਾਗਬਾਨੀ, ਵਾਤਾਵਰਨ ਸੰਭਾਲ, ਪੇਂਟਿੰਗ ਆਦਿ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ।


ਸਮਾਜਿਕ ਕੰਮਾਂ ਅਤੇ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਹੋਏਗੀ


ਵਿਭਾਗ ਦਾ ਮੰਨਣਾ ਹੈ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਹੋਰ ਖੇਤਰਾਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਇਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਵਿਕਾਸ ਹੋਵੇਗਾ ਅਤੇ ਵਿਦਿਆਰਥੀਆਂ ਵਿੱਚ ਸਮਾਜਿਕ ਕੰਮਾਂ ਅਤੇ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ।


ਇਸ ਦੇ ਲਈ ਸਕੂਲਾਂ ਦੇ ਮੁਖੀ ਇਸ ਸਬੰਧੀ ਸਫਲ ਯੋਜਨਾ ਬਣਾਉਣਗੇ। ਸਕੂਲਾਂ ਨੂੰ ਵੀ ਆਪਣੇ ਪੱਧਰ 'ਤੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕਰਨਾ ਹੋਵੇਗਾ। ਵਿਭਾਗ ਨੇ ਇਸ ਸਬੰਧੀ ਸਮੀਖਿਆ ਟੀਮਾਂ ਦਾ ਗਠਨ ਵੀ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਭਗਵਾਨ ਸਿੰਘ ਦਾ ਕਹਿਣਾ ਹੈ ਕਿ ਇਸ ਸਬੰਧੀ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਜ਼ਰੂਰੀ ਹੁਕਮ ਦੇ ਦਿੱਤੇ ਗਏ ਹਨ।


 



Education Loan Information:

Calculate Education Loan EMI