Intelligence Gets New Chief: ਪੰਜਾਬ ਸਰਕਾਰ ਪਿਛਲੇ ਕੁੱਝ ਸਮੇਂ ਤੋਂ ਪ੍ਰਸ਼ਾਸਨਿਕ ਫੇਰਬਦਲ ਕਰ ਰਹੀ ਹੈ। ਜਿਸ ਕਰਕੇ ਕਈ ਅਫਸਰਾਂ ਨੂੰ ਨਵੀਂ ਜ਼ਿੰਮੇਵਾਰੀਆਂ ਸੌਪੀਆਂ ਗਈਆਂ ਹਨ, ਕਈਆਂ ਦਾ ਤਬਾਦਲੇ ਕੀਤੇ ਗਏ ਹਨ। ਹੁਣ ਸੂਬਾ ਸਰਕਾਰ ਵੱਲੋਂ ਇੰਟੈਲੀਜੈਂਸ ਚੀਫ਼ ਦੀ ਨਿਯੁਕਤੀ ਕੀਤੀ ਗਈ ਹੈ। ਇਹ ਜ਼ਿੰਮੇਵਾਰੀ IPS ਪ੍ਰਵੀਨ ਕੁਮਾਰ ਸਿਨ੍ਹਾ ਨੂੰ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਕੇ ਜਾਣਕਾਰੀ ਦਿੱਤੀ ਗਈ ਹੈ। 

ਇਹ ਚਿੱਠੀ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ 7 ਅਪਰੈਲ 2025 ਨੂੰ ਜਾਰੀ ਕੀਤੀ ਗਈ ਹੈ। ਇਸ ਵਿਚ ਇੱਕ ਆਈ.ਪੀ.ਐਸ ਅਫਸਰ ਦੀ ਤਬਦੀਲੀ ਦੀ ਜਾਣਕਾਰੀ ਦਿੱਤੀ ਗਈ ਹੈ।

  • ਨਵਾਂ ਨਿਯੁਕਤ ਅਧਿਕਾਰੀ:

ਪ੍ਰਵੀਨ ਕੁਮਾਰ ਸਿਨ੍ਹਾ (IPS, PB:1994)

ਮੌਜੂਦਾ ਤਾਇਨਾਤੀ: ADGP, NRI, ਪੰਜਾਬ, ਐਸ.ਏ.ਐਸ. ਨਗਰ

  • ਨਵੀਂ ਤਾਇਨਾਤੀ:

ADGP, NRI, ਪੰਜਾਬ, ਐਸ.ਏ.ਐਸ. ਨਗਰ ਅਤੇ ਨਾਲ ਹੀ ਉਹ R.K. Jaiswal ਦੀ ਥਾਂ ਲੈਣਗੇ। ਉਨ੍ਹਾਂ ਨੂੰ ADGP, ਇੰਟੈਲੀਜੈਂਸ, ਪੰਜਾਬ, ਐਸ.ਏ.ਐਸ. ਨਗਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

R.K. Jaiswal, IPS ਦੀ ਨਵੀਂ ਤਾਇਨਾਤੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਸੰਬੰਧਤ ਅਧਿਕਾਰੀਆਂ ਨੂੰ ਨਵੀਂ ਤਾਇਨਾਤੀ 'ਤੇ ਤੁਰੰਤ ਜੋਇਨ ਕਰਨ ਦੇ ਹੁਕਮ ਦਿੱਤੇ ਗਏ ਹਨ।ਇਹ ਹੁਕਮ ਸੰਬੰਧਤ ਅਥਾਰਟੀ ਦੀ ਮਨਜ਼ੂਰੀ ਨਾਲ ਜਾਰੀ ਕੀਤਾ ਗਿਆ ਹੈ। ਇਹ ਚਿੱਠੀ ਅਲੋਕ ਸ਼ੇਖਰ, ਐਡੀਸ਼ਨਲ ਚੀਫ ਸਕੱਤਰ (ਗ੍ਰਹਿ ਵਿਭਾਗ), ਪੰਜਾਬ ਵੱਲੋਂ ਜਾਰੀ ਕੀਤੀ ਗਈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।