Punjab News: ਪੰਜਾਬ 'ਚ IPS ਅਧਿਕਾਰੀਆਂ ਦੇ ਤਬਾਦਲੇ, ਰੂਪਨਗਰ ਨੂੰ ਮਿਲਿਆ ਨਵਾਂ DIG
ਪੰਜਾਬ ਸਰਕਾਰ ਨੇ ਪ੍ਰਸ਼ਾਸਨਕ ਕਾਰਨਾਂ ਕਰਕੇ ਦੋ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਸਰਕਾਰੀ ਹੁਕਮਾਂ ਅਨੁਸਾਰ, ਨਾਨਕ ਸਿੰਘ (RR:2011) ਨੂੰ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ..

IPS officers transferred: ਪੰਜਾਬ ਸਰਕਾਰ ਨੇ ਪ੍ਰਸ਼ਾਸਨਕ ਕਾਰਨਾਂ ਕਰਕੇ ਦੋ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਸਰਕਾਰੀ ਹੁਕਮਾਂ ਅਨੁਸਾਰ, ਨਾਨਕ ਸਿੰਘ (RR:2011) ਨੂੰ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਤੋਂ ਤਬਾਦਲਾ ਕਰਕੇ ਡੀ.ਆਈ.ਜੀ. ਰੂਪਨਗਰ ਰੇਂਜ ਦਾ ਚਾਰਜ ਦਿੱਤਾ ਗਿਆ ਹੈ। ਉਹ ਹਰਚਰਨ ਸਿੰਘ ਭੁੱਲਰ (IPS) ਦੀ ਜਗ੍ਹਾ ਕੰਮਭਾਰ ਸੰਭਾਲਣਗੇ, ਜੋ ਇਸ ਵੇਲੇ ਮੁਅੱਤਲ ਹਨ। ਇਸ ਤੋਂ ਇਲਾਵਾ, ਸੰਦੀਪ ਗੋਇਲ (SPS:2011), ਜੋ ਇਸ ਸਮੇਂ ਏ.ਆਈ.ਜੀ. ਏ.ਜੀ.ਟੀ.ਐਫ., ਪੰਜਾਬ ਲੁਧਿਆਣਾ ਵਿਖੇ ਤਾਇਨਾਤ ਹਨ, ਹੁਣ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਸੰਭਾਲਣਗੇ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਨਾਨਕ ਸਿੰਘ ਦੀ ਥਾਂ ਦਿੱਤੀ ਗਈ ਹੈ। ਦੋਹਾਂ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦਿਆਂ 'ਤੇ ਕੰਮਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਹੁਕਮ ਗ੍ਰਹਿ ਵਿਭਾਗ, ਪੰਜਾਬ ਵੱਲੋਂ ਰਾਜਪਾਲ ਵੱਲੋਂ ਜਾਰੀ ਕੀਤਾ ਗਿਆ ਹੈ।

ਇਸ ਵਜ੍ਹਾ ਕਰਕੇ ਕੀਤਾ ਗਿਆ ਮੁਅੱਤਲ
ਗੌਰ ਕਰਨਯੋਗ ਹੈ ਕਿ ਪੰਜਾਬ ਸਰਕਾਰ ਨੇ 18 ਅਕਤੂਬਰ ਨੂੰ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਸੀ। ਇਹ ਕਦਮ ਗ੍ਰਹਿ ਵਿਭਾਗ ਵੱਲੋਂ ਚੁੱਕਿਆ ਗਿਆ ਸੀ। ਵੀਰਵਾਰ ਨੂੰ ਸੀ.ਬੀ.ਆਈ. ਚੰਡੀਗੜ੍ਹ ਦੀ ਟੀਮ ਨੇ ਉਨ੍ਹਾਂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਇਕ ਸਕ੍ਰੈਪ ਕਾਰੋਬਾਰੀ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲਈ।
ਸੀ.ਬੀ.ਆਈ. ਦੀਆਂ ਅੱਠ ਟੀਮਾਂ ਨੇ ਅੰਬਾਲਾ, ਮੋਹਾਲੀ, ਚੰਡੀਗੜ੍ਹ ਅਤੇ ਰੂਪਨਗਰ ਸਮੇਤ ਸੱਤ ਥਾਵਾਂ 'ਤੇ ਛਾਪੇ ਮਾਰੇ। ਜਾਂਚ ਏਜੰਸੀ ਨੇ ਡੀ.ਆਈ.ਜੀ. ਭੁੱਲਰ ਦੇ ਘਰ, ਦਫ਼ਤਰ, ਫਾਰਮਹਾਊਸ ਅਤੇ ਹੋਰ ਥਾਵਾਂ ਦੀ ਤਲਾਸ਼ੀ ਵੀ ਲਈ। ਪੰਜਾਬ ਸਰਕਾਰ ਨੇ ਕਿਹਾ ਕਿ ਇਹ ਕਾਰਵਾਈ ਰਾਜ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਉਸ ਦੀ “ਜ਼ੀਰੋ ਟੋਲਰੈਂਸ” ਨੀਤੀ ਨੂੰ ਦਰਸਾਉਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















