ਫਰੀਦਕੋਟ: ਪੰਜਾਬ ਦੇ ਸੁਧਾਰ ਘਰਾਂ ਮੋਬਾਈਲ ਫੋਨ ਦੀ ਵਰਤੋਂ ਕੋਈ ਨਵੀਂ ਗੱਲ ਨਹੀਂ ਹੈ। ਅਕਸਰ ਛਾਪੇਮਾਰੀ ਦੌਰਾਨ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਫੜ੍ਹੇ ਜਾਂਦੇ ਹਨ। ਤਾਜ਼ਾ ਮਾਮਲਾ ਫਰੀਦਕੋਟ ਦਾ ਹੈ ਜਿੱਥੇ ਇੱਕ ਬੈਰਕ 'ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਪਾ ਦਿੱਤੀ। ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਇਸ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸ਼ੋਸ਼ਲ ਮੀਡੀਆ ਉੱਪਰ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢੀ ਹੈ।
ਜੇਲ੍ਹ ਵਿੱਚ ਗੰਭੀਰ ਅਪਰਾਧਾਂ ਵਾਲੇ ਕੈਦੀਆਂ ਤੇ ਹਵਾਲਾਤੀਆਂ ਵੱਲੋਂ ਸ਼ਰੇਆਮ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਹਾਸਲ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫ਼ਰੀਦਕੋਟ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਦੀ ਅਗਵਾਈ ਵਿੱਚ ਇੱਥੇ ਛਾਪੇਮਾਰੀ ਕੀਤੀ ਗਈ ਸੀ ਪਰ ਇਸ ਛਾਪੇਮਾਰੀ ਤੋਂ ਬਾਅਦ ਵੀ ਜੇਲ੍ਹ ਵਿੱਚ ਮੋਬਾਈਲ ਤੇ ਇੰਟਰਨੈੱਟ ਦੀ ਵਰਤੋਂ ਨਹੀਂ ਰੁਕੀ।
Exit Poll 2024
(Source: Poll of Polls)
ਜੇਲ੍ਹ 'ਚ ਬੰਦ ਹਵਾਲਾਤੀ ਨੇ ਸੋਸ਼ਲ ਮੀਡੀਆ 'ਤੇ ਪਾਈ ਜੇਲ੍ਹ ਦੀ ਵੀਡੀਓ
abp sanjha
Updated at:
25 May 2022 11:02 AM (IST)
ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਇਸ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸ਼ੋਸ਼ਲ ਮੀਡੀਆ ਉੱਪਰ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢੀ ਹੈ।
Punjab News
NEXT
PREV
Published at:
25 May 2022 11:02 AM (IST)
- - - - - - - - - Advertisement - - - - - - - - -