ਚੰਡੀਗੜ੍ਹ : ਜੇਲ੍ਹਾਂ 'ਚ ਬੰਦ ਗੈਂਗਸਟਰਾਂ ਵੱਲੋਂ ਜੇਲ੍ਹ 'ਚ ਉਹਨਾਂ  'ਤੇ ਟਾਰਚਰ ਹੋਣ ਦੇ ਇਲਜ਼ਾਮ ਲਾਏ ਹਨ। ਇਸ ਨੂੰ ਲੈ ਕੇ ਜੇਲ੍ਹ  'ਚ ਬੰਦ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਸੁਖਪ੍ਰੀਤ ਬੁੱਢਾ ਅਤੇ ਅਮਿਤ ਡਾਗਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਉਹਨਾਂ ਦੋਸ਼ ਲਾਇਆ ਕਿ ਜੇਲ੍ਹ ਵਿੱਚ ਉਹਨਾਂ ਨੂੰ ਟਾਰਚਰ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ 25 ਜੁਲਾਈ ਤੱਕ ਜਵਾਬ ਮੰਗਿਆ ਹੈ।


ਇਸ ਤੋਂ ਇਲਾਵਾ ਪੰਜਾਬ ਦੇ ਏਡੀਜੀਪੀ ਜੇਲ੍ਹ ਨੂੰ ਵੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਏਡੀਜੀਪੀ ਨੂੰ ਵੀਰੇਸ਼ ਸੰਦਿਲਿਆ ਬਨਾਮ ਯੂਨੀਅਨ ਆਫ਼ ਇੰਡੀਆ ਕੇਸ ਵਿੱਚ ਹਾਈ ਕੋਰਟ ਦੇ ਫੈਸਲੇ ਦੀ ਪਾਲਣਾ ਬਾਰੇ ਪੁੱਛਿਆ ਗਿਆ ਹੈ।


ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਸੁਖਪ੍ਰੀਤ ਬੁੱਢਾ ਅਤੇ ਅਮਿਤ ਡਾਗਰ ਨੇ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਉੱਚ ਸੁਰੱਖਿਆ ਵਾਲੇ ਵਾਰਡ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਨੂੰ ਦਿਨ ਵਿੱਚ ਸਿਰਫ਼ 3 ਘੰਟੇ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਉਨ੍ਹਾਂ ਨੂੰ ਹੋਰ ਕੈਦੀਆਂ ਨਾਲ ਮਿਲਣ ਅਤੇ ਗੱਲ ਕਰਨ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਅਖ਼ਬਾਰ, ਮੈਗਜ਼ੀਨ ਤੇ ਹੋਰ ਕਿਤਾਬਾਂ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ। ਉਨ੍ਹਾਂ ਨੂੰ ਪੂਰੀ ਤਰ੍ਹਾਂ ਆਈਸੋਲੇਸ਼ਨ 'ਚ ਰੱਖਿਆ ਗਿਆ ਹੈ। ਪਟੀਸ਼ਨ  'ਚ ਕਿਹਾ ਗਿਆ ਹੈ ਇਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ।









 


India Team: ਇੰਗਲੈਂਡ ਸੀਰੀਜ਼ ਦੇ ਨਾਲ ਹੀ ਇਨ੍ਹਾਂ 3 ਭਾਰਤੀ ਖਿਡਾਰੀਆਂ ਦਾ ਕਰੀਅਰ ਖਤਮ, ਹੁਣ ਰਿਟਾਇਰਮੈਂਟ ਹੀ ਆਖਰੀ ਰਾਹ


ਕਾਹਨਾ 'ਚ ਹੋਈ ਗੋਲੀਬਾਰੀ 'ਚ ਕਬੱਡੀ ਖਿਡਾਰੀ ਦੀ ਮੌਤ , ਘਟਨਾ ਦੀ ਫੁਟੇਜ ਆਈ ਸਾਹਮਣੇ